ਪਾਕਿਸਤਾਨ ਦੇ ਖੈਬਰ ਪਖਤਨੂਵਾ ਸੂਬੇ ਦੀ ਹੈ ਜਦੋਂ ਇਕ ਬਾਈਕ ਸਵਾਰ ਆਤਮਘਾਤੀ ਅੱਤਵਾਦੀ ਨੇ ਫੌਜ ਦੇ ਕਾਫਲੇ ਨੂੰ ਧਮਾਕੇ ਨਾਲ ਉਡਾ ਦਿੱਤਾ। ਇਸ ਧਮਾਕੇ ਵਿਚ ਪਾਕਿਸਤਾਨੀ ਫੌਜ ਦੇ 9 ਜਵਾਨਾਂ ਦੀ ਮੌਤ ਹੋ ਗਈ ਤੇ 5 ਹੋਰ ਜ਼ਖਮੀ ਹੋਏ ਹਨ।
ਦੱਸ ਦੇਈਏ ਕਿ 14 ਫਰਵਰੀ 2019 ਨੂੰ ਜੰਮੂ-ਕਸ਼ਮੀਰ ਦੇ ਪੁਲਵਾਮਾ ਵਿਚ ਵੀ ਇਕ ਅੱਤਵਾਦੀ ਨੇ ਵਿਸਫੋਟਕ ਲੱਦੀ ਕਾਰ ਨਾਲ CRPF ਦੇ ਕਾਫਲੇ ਦੇ ਵਾਹਨ ਵਿਚ ਟੱਕਰ ਮਾਰ ਦਿੱਤੀ ਸੀ। ਹਮਲੇ ਵਿਚ ਸੀਆਰਪੀਐੱਫ ਦੇ 40 ਜਵਾਨ ਸ਼ਹੀਦ ਹੋ ਗਏ ਸਨ।
ਪਾਕਿਸਤਾਨੀ ਫੌਜ ਦੇ ਇੰਟਰ ਸਰਵਿਸ ਪਬਲਿਕ ਰਿਲੇਸ਼ਨ ਨੇ ਦੱਸਿਆ ਕਿ ਪਾਕਿਸਤਾਨ ਦੇ ਖੈਬਰ ਪਖਤਨੂਵਾ ਸੂਬੇ ਦੇ ਬੰਨੂ ਜ਼ਿਲ੍ਹੇ ਵਿਚ ਇਕ ਬਾਈਕ ਸਵਾਰ ਆਤਮਘਾਤੀ ਹਮਲਾਵਾਰ ਨੇ ਫੌਜ ਦੇ ਕਾਫਲੇ ਨੂੰ ਨਿਸ਼ਾਨਾ ਬਣਾਇਆ। ਹਮਲਾਵਰ ਨੇ ਆਪਣੀ ਬਾਈਕ ਕਾਫਲੇ ਦੇ ਇਕ ਵਾਹਨ ਨਾਲ ਟਕਰਾ ਦਿੱਤੀ।ਇਸ ਨਾਲ ਜ਼ਬਰਦਸਤ ਧਮਾਕਾ ਹੋਇਆਤੇ ਵਾਹਨ ਵਿਚ ਸਵਾਰ 9 ਜਵਾਨਾਂ ਦੀ ਮੌਤ ਹੋ ਗਈ ਤੇ 5 ਹੋਰ ਜ਼ਖਮੀ ਹੋ ਗਏ। ਤਹਿਰੀਕ-ਏ-ਤਾਲਿਬਾਨ ਪਾਕਿਸਤਾਨ ਨੇ ਹਮਲੇ ਦੀ ਜ਼ਿੰਮੇਵਾਰੀ ਲਈ ਹੈ।
ਇਹ ਵੀ ਪੜ੍ਹੋ : ਦੁਬਈ ਤੋਂ ਲਿਆ ਰਿਹਾ ਸੀ 15.74 ਲੱਖ ਦਾ ਸੋਨਾ, ਅੰਮ੍ਰਿਤਸਰ ਏਅਰਪੋਰਟ ‘ਤੇ ਕਸਟਮ ਅਧਿਕਾਰੀਆਂ ਨੇ ਫੜਿਆ
ਘਟਨਾ ਦੇ ਬਾਅਦ ਸੁਰੱਖਿਆ ਬਲਾਂ ਤੇ ਜਾਂਚ ਏਜੰਸੀਆਂ ਨੇ ਮੌਕੇ ‘ਤੇ ਪਹੁੰਚ ਕੇ ਇਲਾਕੇ ਦੀ ਘੇਰਾਬੰਦੀ ਕਰ ਦਿੱਤੀ ਹੈ ਤੇ ਇਸ ਹਮਲੇ ਲਈ ਜ਼ਿੰਮੇਵਾਰ ਲੋਕਾਂ ਨੂੰ ਫੜਨ ਲਈ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਇਸ ਅੱਤਵਾਦੀ ਹਮਲੇ ਦੀ ਘਟਨਾ ‘ਤੇ ਪਾਕਿਸਤਾਨ ਦੇ ਕਾਰਜਕਾਰੀ ਪ੍ਰਧਾਨ ਮੰਤਰੀ ਅਨਵਾਰੂਲ ਹੱਕ ਕਾਕੜ ਨੇ ਦੁੱਖ ਜ਼ਾਹਿਰ ਕੀਤਾ ਹੈ।
ਵੀਡੀਓ ਲਈ ਕਲਿੱਕ ਕਰੋ -: