ਕਤਰ ‘ਚ ਚੱਲ ਰਹੇ ਫੁੱਟਬਾਲ ਵਿਸ਼ਵ ਕੱਪ ‘ਚ ਈਰਾਨੀ ਸੁਰੱਖਿਆ ਬਲਾਂ ਨੇ ਈਰਾਨ ਦੀ ਹਾਰ ਦਾ ਜਸ਼ਨ ਮਨਾ ਰਹੇ ਇਕ ਵਿਅਕਤੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਜਾਣਕਾਰੀ ਮੁਤਾਬਕ ਮ੍ਰਿਤਕ ਨੌਜਵਾਨ ਦਾ ਨਾਂ ਮਹਿਰਾਨ ਸਮਕ ਦੱਸਿਆ ਜਾ ਰਿਹਾ ਹੈ।
ਓਸਲੋ ਸਥਿਤ ਈਰਾਨੀ ਮਨੁੱਖੀ ਅਧਿਕਾਰ ਸਮੂਹ ਨੇ ਦਾਅਵਾ ਕੀਤਾ ਹੈ ਕਿ ਅਮਰੀਕਾ ਦੀ ਜਿੱਤ ਤੋਂ ਬਾਅਦ 27 ਸਾਲਾ ਸਮਕ ਬਾਂਦਰ ਅੰਜਲੀ ‘ਚ ਆਪਣੀ ਕਾਰ ਦਾ ਹਾਰਨ ਵਜਾ ਕੇ ਜਸ਼ਨ ਮਨਾ ਰਿਹਾ ਸੀ, ਉਸੇ ਸਮੇਂ ਸੁਰੱਖਿਆ ਬਲਾਂ ਵੱਲੋਂ ਉਸ ਦੇ ਮੱਥੇ ‘ਤੇ ਗੋਲੀ ਮਾਰ ਦਿੱਤੀ ਗਈ। ਜਿਸ ਕਰਕੇ ਉਸਦੀ ਮੌਤ ਹੋ ਗਈ।
ਦੱਸ ਦੇਈਏ ਕਿ ਅਮਰੀਕਾ ਨੇ ਮੰਗਲਵਾਰ ਰਾਤ ਨੂੰ ਵਿਸ਼ਵ ਕੱਪ ਦੇ ਗਰੁੱਪ-B ਮੈਚ ਵਿੱਚ ਈਰਾਨ ਨੂੰ 1-0 ਨਾਲ ਹਰਾਇਆ ਸੀ। ਇਸ ਹਾਰ ਨਾਲ ਈਰਾਨ ਦੀ ਟੀਮ ਟੂਰਨਾਮੈਂਟ ਤੋਂ ਬਾਹਰ ਹੋ ਗਈ। ਇਸ ਤੋਂ ਬਾਅਦ, ਉੱਤਰੀ ਈਰਾਨ ਵਿੱਚ ਸਰਕਾਰ ਵਿਰੋਧੀ ਪ੍ਰਦਰਸ਼ਨਕਾਰੀਆਂ ਨੇ ਦੇਸ਼ ਦੀ ਫੁੱਟਬਾਲ ਟੀਮ ਦੇ ਵਿਸ਼ਵ ਕੱਪ ਤੋਂ ਬਾਹਰ ਹੋਣ ਦਾ ਜਨਤਕ ਤੌਰ ‘ਤੇ ਜਸ਼ਨ ਮਨਾਇਆ। ਬਹੁਤ ਸਾਰੇ ਈਰਾਨੀ ਨਾਗਰਿਕਾਂ ਦਾ ਮੰਨਣਾ ਹੈ ਕਿ ਇਹ ਟੀਮ ਇਸਲਾਮਿਕ ਰੀਪਬਲਿਕ ਆਫ਼ ਈਰਾਨ ਦੀ ਨੁਮਾਇੰਦਗੀ ਕਰਦੀ ਹੈ।
ਵੀਡੀਓ ਲਈ ਕਲਿੱਕ ਕਰੋ -: