Man shot outside White House: ਅਮਰੀਕਾ ਵਿੱਚ ਰਾਸ਼ਟਰਪਤੀ ਦੀ ਰਿਹਾਇਸ਼ ਵ੍ਹਾਈਟ ਹਾਊਸ ਦੇ ਬਾਹਰ ਇੱਕ ਵਿਅਕਤੀ ‘ਤੇ ਗੋਲੀ ਚੱਲਣ ਦੀ ਘਟਨਾ ਵਾਪਰੀ ਹੈ, ਜਿਸ ਤੋਂ ਬਾਅਦ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਇੱਕ ਪ੍ਰੈਸ ਕਾਨਫਰੰਸ ਤੋਂ ਸੁਰੱਖਿਅਤ ਜਗ੍ਹਾ ‘ਤੇ ਲਿਜਾਇਆ ਗਿਆ । ਗੋਲੀਬਾਰੀ ਦੀ ਘਟਨਾ ਦੀ ਪੁਸ਼ਟੀ ਖੁਦ ਰਾਸ਼ਟਰਪਤੀ ਟਰੰਪ ਨੇ ਪ੍ਰੈਸ ਕਾਨਫਰੰਸ ਦੌਰਾਨ ਕੀਤੀ । ਅਮਰੀਕੀ ਰਾਸ਼ਟਰਪਤੀ ਟਰੰਪ ਨੇ ਕਿਹਾ, “ਵ੍ਹਾਈਟ ਹਾਊਸ ਦੇ ਬਾਹਰ ਗੋਲੀਬਾਰੀ ਹੋਈ ਹੈ ਅਤੇ ਅਜਿਹਾ ਲੱਗਦਾ ਹੈ ਕਿ ਉਥੇ ਸਥਿਤੀ ਪੂਰੀ ਤਰ੍ਹਾਂ ਕਾਬੂ ਹੇਠ ਹੈ।” ਮੈਂ ਸੀਕਰੇਟ ਸਰਵਿਸ ਦਾ ਧੰਨਵਾਦ ਕਰਦਾ ਹਾਂ ਕਿ ਉਨ੍ਹਾਂ ਨੇ ਆਪਣਾ ਕੰਮ ਤੇਜ਼ੀ ਨਾਲ ਕੀਤਾ। ਕਿਸੇ ਵਿਅਕਤੀ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ । ਜਾਪਦਾ ਹੈ ਕਿ ਸੀਕ੍ਰੇਟ ਸਰਵਿਸ ਨੇ ਉਸਨੂੰ ਗੋਲੀ ਮਾਰ ਦਿੱਤੀ ਹੈ।
ਗੋਲੀ ਦੀ ਘਟਨਾ ਤੋਂ ਬਾਅਦ ਸਥਿਤੀ ਕਾਬੂ ਹੋਣ ਤੋਂ ਬਾਅਦ ਡੋਨਾਲਡ ਟਰੰਪ ਪ੍ਰੈਸ ਕਾਨਫਰੰਸ ਵਿੱਚ ਆਏ ਅਤੇ ਇਸ ਬਾਰੇ ਜਾਣਕਾਰੀ ਦਿੱਤੀ। ਦੱਸਿਆ ਜਾ ਰਿਹਾ ਹੈ ਕਿ ਇਸ ਘਟਨਾ ਵਿੱਚ ਦੋ ਵਾਰ ਗੋਲੀ ਚੱਲਣ ਦੀ ਆਵਾਜ਼ ਸੁਣੀ ਗਈ। ਇਸ ਤੋਂ ਬਾਅਦ ਸੀਕ੍ਰੇਟ ਸਰਵਿਸ ਏਜੰਟ ਦਰੱਖਤ ਦੇ ਪਿੱਛੇ ਅਤੇ ਲਾਅਨ ਵਿੱਚ ਆਪਣੀ ਸਥਿਤੀ ਲੈਂਦੇ ਹੋਏ ਦਿਖਾਈ ਦਿੱਤੇ। ਉੱਥੇ ਹੀ ਬਾਅਦ ਵਿੱਚ ਸੀਕ੍ਰੇਟ ਸਰਵਿਸ ਨੇ ਟਵੀਟ ਕੀਤਾ ਕਿ ‘ਨੌਜਵਾਨ’ ਨੂੰ ਸੀਕ੍ਰੇਟ ਏਜੰਟ ਨਾਲ 17 ਸਟ੍ਰੀਟ ਅਤੇ ਪੈਨਸਿਲਵੇਨੀਆ ਐਵੀਨਿਊ ਵਿੱਚ ਵ੍ਹਾਈਟ ਹਾਊਸ ਦੇ ਇੱਕ ਬਲਾਕ ਵਿੱਚ ਇੱਕ ਗੋਲੀਬਾਰੀ ਦੀ ਘਟਨਾ ਤੋਂ ਬਾਅਦ ਹਸਪਤਾਲ ਲਿਜਾਇਆ ਗਿਆ ਹੈ।
ਇਸ ਘਟਨਾ ਸਬੰਧੀ ਟਰੰਪ ਨੇ ਕਿਹਾ ਕਿ ਉਨ੍ਹਾਂ ਨੂੰ ਫਾਇਰਿੰਗ ਮਾਮਲੇ ਵਿੱਚ ਵਿਅਕਤੀ ਦੀ ਪਛਾਣ ਜਾਂ ਮਕਸਦ ਬਾਰੇ ਪਤਾ ਨਹੀਂ ਚੱਲ ਸਕਿਆ ਹੈ । ਹਾਲਾਂਕਿ, ਅਜੇ ਇਹ ਜਾਣਕਾਰੀ ਸਾਹਮਣੇ ਨਹੀਂ ਆਈ ਹੈ ਕਿ ਇਹ ਵਿਅਕਤੀ ਕਿਸ ਤਰ੍ਹਾਂ ਦਾ ਖਤਰਾ ਸੀ। ਅਮਰੀਕੀ ਰਾਸ਼ਟਰਪਤੀ ਨੇ ਕਿਹਾ ਕਿ ਇਹ ਘਟਨਾ ਵ੍ਹਾਈਟ ਹਾਊਸ ਕੰਪਲੈਕਸ ਦੇ ਬਾਹਰ ਵਾਪਰੀ ਹੈ, ਜਿੱਥੇ ਹੁਣ ਵੱਡੀ ਗਿਣਤੀ ਵਿੱਚ ਫੋਰਸ ਮੌਜੂਦ ਹੈ। ਘਟਨਾ ਤੋਂ ਬਾਅਦ ਟਰੰਪ ਵਾਪਸ ਪੋਡੀਅਮ ਵਿੱਚ ਵਾਪਸ ਪਰਤੇ ਕਾਫ਼ੀ ਸ਼ਾਂਤ ਦਿਖਾਈ ਦਿੱਤੇ।