ਮਾਰਬਰਗ ਵਾਇਰਸ ਨੇ ਅਫਰੀਕੀ ਦੇਸ਼ ਇਕੂਟੋਰੀਅਲ ਗਿਨੀ ‘ਚ ਤਬਾਹੀ ਮਚਾਈ। ਇਸ ਵਾਇਰਸ ਦੀ ਲਾਗ ਕਾਰਨ ਹੁਣ ਤੱਕ 9 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ ਵੱਡੀ ਗਿਣਤੀ ਲੋਕ ਬਿਮਾਰ ਹਨ। ਦੱਸ ਦੇਈਏ ਕਿ ਮਾਰਬਰਗ ਵਾਇਰਸ ਇਨਫੈਕਸ਼ਨ ਦੇ ਲੱਛਣ ਇਬੋਲਾ ਵਾਇਰਸ ਨਾਲ ਮਿਲਦੇ-ਜੁਲਦੇ ਹਨ। ਜਿਸ ਵਿੱਚ ਮਰੀਜ਼ ਨੂੰ ਬੁਖਾਰ, ਛਾਤੀ ਵਿੱਚ ਦਰਦ ਹੁੰਦਾ ਹੈ। ਜਦੋਂ ਸਥਿਤੀ ਵਿਗੜ ਜਾਂਦੀ ਹੈ, ਤਾਂ ਮਰੀਜ਼ ਦੀ ਮੌਤ ਵੀ ਹੋ ਜਾਂਦੀ ਹੈ।
ਇਸ ਸਬੰਧੀ WHO ਨੇ ਇੱਕ ਬਿਆਨ ਜਾਰੀ ਕਰਕੇ ਕਿਹਾ ਹੈ ਕਿ ਇੰਨੇ ਵੱਡੇ ਪੱਧਰ ‘ਤੇ ਮਾਰਬਰਗ ਵਾਇਰਸ ਦਾ ਇਹ ਪਹਿਲਾ ਸੰਕਰਮਣ ਹੈ। ਪ੍ਰਭਾਵਿਤ ਖੇਤਰਾਂ ਵਿਚ ਸਿਹਤ ਸੰਕਟਕਾਲੀਨ ਮਾਹਿਰ, ਲਾਗ ਰੋਕਥਾਮ ਟੀਮਾਂ, ਲੈਬਾਂ ਅਤੇ ਸੰਚਾਰ ਸਹਾਇਤਾ ਪ੍ਰਣਾਲੀਆਂ ਨੂੰ ਤਾਇਨਾਤ ਕੀਤਾ ਹੈ ਤਾਂ ਜੋ ਇਸ ਦੇ ਫੈਲਣ ਨੂੰ ਰੋਕਿਆ ਜਾ ਸਕੇ। ਇਸ ਦੇ ਨਾਲ ਹੀ ਟੀਮ ਵਾਇਰਸ ਨਾਲ ਸੰਕਰਮਿਤ ਲੋਕਾਂ ਦੀ ਪਛਾਣ ਕਰ ਕੇ ਉਨ੍ਹਾਂ ਨੂੰ ਅਲੱਗ ਕਰ ਰਹੀਆਂ ਹਨ ਅਤੇ ਉਨ੍ਹਾਂ ਦਾ ਇਲਾਜ ਕਰ ਰਹੀਆਂ ਹਨ।
ਇਹ ਵੀ ਪੜ੍ਹੋ : ਅੰਮ੍ਰਿਤਸਰ : ਪਤਨੀ ਤੋਂ ਤੰਗ ਆ ਕੇ ਪਤੀ ਨੇ ਕੀਤੀ ਖੁਦ.ਕੁਸ਼ੀ, ਪੁਲਿਸ ਨੇ ਮਾਮਲਾ ਕੀਤਾ ਦਰਜ
WHO ਦੇ ਖੇਤਰੀ ਨਿਰਦੇਸ਼ਕ ਡਾਕਟਰ ਮਾਤਸ਼ੀਦਿਸੋ ਮੋਏਤੀ ਨੇ ਕਿਹਾ ਕਿ ਮਾਰਬਰਗ ਵਾਇਰਸ ਦੀ ਲਾਗ ਤੇਜ਼ੀ ਨਾਲ ਫੈਲਦੀ ਹੈ ਅਤੇ ਇਸ ਦੀ ਲਾਗ ਨਾਲ ਮੌਤ ਦਰ 88 ਫੀਸਦੀ ਤੱਕ ਜਾ ਸਕਦੀ ਹੈ। ਮਾਰਬਰਗ ਵਾਇਰਸ ਇਬੋਲਾ ਵਾਇਰਸ ਪਰਿਵਾਰ ਨਾਲ ਸਬੰਧਤ ਹੈ। ਇਸ ਵਾਇਰਸ ਦੀ ਲਾਗ ਦੇ ਲੱਛਣ ਵਾਲੇ ਮਰੀਜ਼ ਨੂੰ ਤੇਜ਼ ਬੁਖਾਰ, ਸਿਰ ਦਰਦ ਹੁੰਦਾ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਵਾਇਰਸ ਚਮਗਿੱਦੜਾਂ ਤੋਂ ਮਨੁੱਖਾਂ ਵਿੱਚ ਫੈਲਿਆ ਹੈ ਅਤੇ ਇਹ ਕਿਸੇ ਸੰਕਰਮਿਤ ਮਰੀਜ਼ ਦੇ ਸੰਪਰਕ ਵਿੱਚ ਆਉਣ ਨਾਲ ਦੂਜੇ ਲੋਕਾਂ ਵਿੱਚ ਵੀ ਫੈਲ ਸਕਦਾ ਹੈ। ਅਜੇ ਤੱਕ ਇਸ ਵਾਇਰਸ ਦਾ ਕੋਈ ਇਲਾਜ ਜਾਂ ਟੀਕਾ ਉਪਲਬਧ ਨਹੀਂ ਹੈ।
ਵੀਡੀਓ ਲਈ ਕਲਿੱਕ ਕਰੋ -: