Massive 6.2 magnitude quake: ਤਿੱਬਤ ਤੇ ਨੇਪਾਲ ਦੇ ਕਈ ਇਲਾਕਿਆਂ ਵਿੱਚ ਦੇਰ ਰਾਤ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ । ਤਿੱਬਤ ਦੇ ਝਿਆਂਗ ਖੇਤਰ ਵਿੱਚ 6.2 ਤੀਬਰਤਾ ਦੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ । ਭੂਚਾਲ ਦੇ ਝਟਕੇ ਇੰਨੇ ਤੇਜ਼ ਸਨ ਕਿ ਇਸ ਨੂੰ ਨੇਪਾਲ ਦੇ ਕਈ ਇਲਾਕਿਆਂ ਵਿੱਚ ਮਹਿਸੂਸ ਕੀਤਾ ਗਿਆ ਹੈ । ਹਾਲਾਂਕਿ, ਇਸ ਵਿੱਚ ਕਿਸੇ ਤਰ੍ਹਾਂ ਦੇ ਜਾਨ ਜਾਂ ਮਾਲ ਦੇ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ।
ਨਵੀਂ ਦਿੱਲੀ ਸਥਿਤ ਨੈਸ਼ਨਲ ਸੈਂਟਰ ਫਾਰ ਸਿਜ਼ਮੋਲੋਜੀ ਅਨੁਸਾਰ ਤਿੱਬਤ ਦੇ ਝਿਆਂਗ ਖੇਤਰ ਵਿੱਚ ਦੇਰ ਰਾਤ 1.37 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ । ਭੂਚਾਲ ਦੀ ਰਿਕਟਰ ਪੈਮਾਨੇ ‘ਤੇ ਤੀਬਰਤਾ 6.2 ਸੀ । ਭੂਚਾਲ ਦਾ ਕੇਂਦਰ ਨੇਪਾਲ ਦੀ ਰਾਜਧਾਨੀ ਕਾਠਮੰਡੂ ਤੋਂ ਉੱਤਰ ਵੱਲ 380 ਮੀਲ ਦੀ ਦੂਰੀ ‘ਤੇ ਜਮੀਨ ਤੋਂ 6 ਮੀਲ ਦੀ ਦੂਰੀ ‘ਤੇ ਨਹੀਂ ਰਿਹਾ ।
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ 22 ਜੁਲਾਈ ਨੂੰ ਅਮਰੀਕਾ ਦੇ ਅਲਾਸਕਾ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਸਨ । ਭੂਚਾਲ ਦੀ ਤੀਬਰਤਾ 7.4 ਸੀ । ਇਸ ਤੋਂ ਬਾਅਦ ਬਹੁਤ ਸਾਰੇ ਝਟਕੇ ਮਹਿਸੂਸ ਹੋ ਗਏ। ਅਲਾਸਕਾ ਵਿੱਚ ਭੂਚਾਲ ਤੋਂ ਬਾਅਦ ਸੁਨਾਮੀ ਦੀ ਚੇਤਾਵਨੀ ਜਾਰੀ ਕੀਤੀ ਗਈ ਸੀ । ਤੱਟਵਰਤੀ ਇਲਾਕਿਆਂ ਵਿੱਚ ਰਹਿੰਦੇ ਲੋਕਾਂ ਨੂੰ ਉੱਚੀਆਂ ਥਾਵਾਂ ‘ਤੇ ਜਾਣ ਦੀ ਹਦਾਇਤ ਦਿੱਤੀ ਗਈ ਸੀ।
ਦੱਸ ਦੇਈਏ ਕਿ 7 ਜੁਲਾਈ ਨੂੰ ਇੰਡੋਨੇਸ਼ੀਆ ਦੇ ਪੱਛਮੀ ਕੇਂਦਰੀ ਜਾਵਾ ਸੂਬੇ ਵਿੱਚ ਰਿਕਟਰ ਪੈਮਾਨੇ ‘ਤੇ 6.1 ਤੀਬਰਤਾ ਦਾ ਭੂਚਾਲ ਆਇਆ ਸੀ । ਇਸ ਝਟਕੇ ਤੋਂ ਬਾਅਦ ਸੁਨਾਮੀ ਦੀ ਚੇਤਾਵਨੀ ਜਾਰੀ ਨਹੀਂ ਕੀਤੀ ਗਈ ਹੈ । ਭੂਚਾਲ ਦਾ ਕੇਂਦਰ ਪ੍ਰਾਂਤ ਦੇ ਉੱਤਰ ਪੱਛਮ ਵਿੱਚ 53 ਕਿਲੋਮੀਟਰ ਦੂਰ ਜ਼ੇਪੇਰਾ ਵਿੱਚ ਸਮੁੰਦਰ ਤਲ ਤੋਂ ਹੇਠਾਂ ਸਥਿਤ ਸੀ ।