ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ 2022 ‘ਚ ਹੋਣ ਵਾਲੇ ਪਹਿਲੇ ਵਿਦੇਸ਼ ਦੌਰੇ ਦਾ ਪ੍ਰੋਗਰਾਮ ਆ ਗਿਆ ਹੈ। ਵਿਦੇਸ਼ ਮੰਤਰਾਲੇ ਦੇ ਅਨੁਸਾਰ ਰੂਸ-ਯੂਕਰੇਨ ਯੁੱਧ ਦੇ ਵਿਚਕਾਰ ਪੀਐਮ ਮੋਦੀ 2 ਮਈ ਤੋਂ 4 ਮਈ ਤੱਕ ਯੂਰਪ ਦੇ ਦੌਰੇ ‘ਤੇ ਹੋਣਗੇ। ਉਹ ਜਰਮਨੀ, ਡੈਨਮਾਰਕ ਅਤੇ ਫਰਾਂਸ ਦਾ ਦੌਰਾ ਕਰਨਗੇ ਅਤੇ ਇਨ੍ਹਾਂ ਦੇਸ਼ਾਂ ਦੇ ਰਾਜ ਮੁਖੀਆਂ ਨਾਲ ਮੁਲਾਕਾਤ ਕਰਨਗੇ। ਦੱਸਿਆ ਜਾ ਰਿਹਾ ਹੈ ਕਿ ਮੋਦੀ ਜਰਮਨੀ ‘ਚ ਚਾਂਸਲਰ ਓਲਾਫ ਸਕੋਲਜ਼ ਨਾਲ ਦੁਵੱਲੀ ਗੱਲਬਾਤ ਕਰਨਗੇ। ਇਸ ਤੋਂ ਇਲਾਵਾ ਉਹ ਭਾਰਤ ਅਤੇ ਜਰਮਨੀ ਵਿਚਾਲੇ ਹੋਣ ਵਾਲੀ 6ਵੀਂ ਅੰਤਰ-ਸਰਕਾਰੀ ਬੈਠਕ ‘ਚ ਵੀ ਹਿੱਸਾ ਲੈਣਗੇ।
ਪੀਐਮ ਮੋਦੀ ਦੀ ਯੂਰਪ ਯਾਤਰਾ ਇਸ ਲਿਹਾਜ਼ ਨਾਲ ਵੀ ਮਹੱਤਵਪੂਰਨ ਮੰਨੀ ਜਾ ਰਹੀ ਹੈ ਕਿਉਂਕਿ ਯੂਰਪ ਲਗਾਤਾਰ ਭਾਰਤ ਨੂੰ ਰੂਸ ‘ਤੇ ਨਿਰਭਰਤਾ ਘੱਟ ਕਰਨ ਲਈ ਕਹਿ ਰਿਹਾ ਹੈ। ਇਸ ਤੋਂ ਇਲਾਵਾ ਰੂਸ ਦੇ ਵਿਦੇਸ਼ ਮੰਤਰੀ ਸਰਗੇਈ ਲਾਵਰੋਵ ਨੇ ਕਿਹਾ ਹੈ ਕਿ ਜੇਕਰ ਭਾਰਤ ਰੂਸ-ਯੂਕਰੇਨ ਜੰਗ ਨੂੰ ਰੋਕਣ ਲਈ ਵਿਚੋਲਗੀ ਕਰਦਾ ਹੈ ਤਾਂ ਉਨ੍ਹਾਂ ਨੂੰ ਕੋਈ ਇਤਰਾਜ਼ ਨਹੀਂ ਹੈ। ਅਜਿਹੇ ‘ਚ ਪੀਐੱਮ ਸੰਕਟ ਦੇ ਹੱਲ ਲਈ ਇਨ੍ਹਾਂ ਤਿੰਨਾਂ ਦੇਸ਼ਾਂ ਨਾਲ ਵੀ ਚਰਚਾ ਕਰ ਸਕਦੇ ਹਨ।
ਵੀਡੀਓ ਲਈ ਕਲਿੱਕ ਕਰੋ -: