ਨੇਪਾਲ ਵਿੱਚ ਭਾਰਤੀ ਯਾਤਰੀਆਂ ਨਾਲ ਭਰੀ ਬੱਸ ਨਾਲ ਵੱਡਾ ਹਾਦਸਾ ਵਾਪਰਿਆ ਹੈ। ਭਾਰਤੀ ਯਾਤਰੀਆਂ ਨਾਲ ਭਰੀ ਬੱਸ ਤਨਾਹੁਨ ਸ਼ਹਿਰ ਦੀ ਮਾਰਸਯਾਂਗਦੀ ਨਦੀ ਵਿੱਚ ਡਿੱਗ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਬੱਸ ਵਿੱਚ ਲਗਭਗ 40 ਭਾਰਤੀ ਯਾਤਰੀ ਸਵਾਰ ਸਨ। ਦੱਸਿਆ ਜਾ ਰਿਹਾ ਹੈ ਭਿਆਨਕ ਹਾਦਸੇ ਵਿੱਚ 14 ਲੋਕਾਂ ਦੀ ਮੌਤ ਹੋ ਗਈ ਹੈ, ਜਿਨ੍ਹਾਂ ਦੀਆਂ ਦੇਹਾਂ ਬਰਾਮਦ ਕਰ ਲਈਆਂ ਗਈਆ ਹਨ । ਜਦਕਿ 15 ਲੋਕ ਜ਼ਖ਼ਮੀ ਹਨ ਅਤੇ ਕਈ ਅਜੇ ਵੀ ਲਾਪਤਾ ਹਨ । ਨੇਪਾਲ ਫੌਜ ਨੇ ਰਾਹਤ ਅਤੇ ਬਚਾਅ ਕਾਰਜਾਂ ਲਈ ਹੈਲੀਕਾਪਟਰ ਵੀ ਤਾਇਨਾਤ ਕੀਤੇ ਹਨ। ਨਦੀ ਦੇ ਕੰਢੇ ਇਕੱਠੇ ਹੋਏ ਲੋਕਾਂ ਦੀ ਭੀੜ ਨੂੰ ਵੀ ਸਾਵਧਾਨ ਕੀਤਾ ਜਾ ਰਿਹਾ ਹੈ।
ਇਸ ਹਾਦਸੇ ਦੇ ਬਾਅਦ ਸਥਾਨਕ ਪ੍ਰਸ਼ਾਸਨ ਤੇ ਬਚਾਅ ਦਲ ਮੌਕੇ ‘ਤੇ ਪਹੁੰਚ ਗਏ ਹਨ। ਦੁਰਘਟਨਾ ਵਾਲੀ ਥਾਂ ‘ਤੇ ਰਾਹਤ ਤੇ ਬਚਾਅ ਦਾ ਕਾਰਜ ਜਾਰੀ ਹੈ। ਸੀਨੀਅਰ ਪੁਲਿਸ ਅਧਿਕਾਰੀ ਦੀ ਅਗਵਾਈ ਵਿੱਚ ਨੇਪਾਲ ਫੌਜ ਦੀ ਇੱਕ ਟੀਮ, 45 ਏਪੀਐੱਫ ਦੇ ਜਵਾਨ ਤੇ 10 ਗੋਤਾਖੋਰ ਦੁਰਘਟਨਾ ਵਾਲੀ ਥਾਂ ‘ਤੇ ਮੌਜੂਦ ਹਨ। 23 ਨੰਬਰ ਬਟਾਲੀਅਨ, ਭਾਨੂ, ਤਨਹੂਨ ਦੇ 35 ਏਪੀਐਫ ਦੇ ਜਵਾਨ ਵੀ ਬਚਾਅ ਕਾਰਜ ਵਿੱਚ ਲੱਗੇ ਹੋਏ ਹਨ। ਇਸ ਘਟਨਾ ਸਬੰਧੀ ਜ਼ਿਲ੍ਹਾ ਪੁਲਿਸ ਦਫ਼ਤਰ ਤਨਹੂਨ ਦੇ ਡੀਐਸਪੀ ਦੀਪਕੁਮਾਰ ਰਾਏ ਨੇ ਦੱਸਿਆ ਕਿ ਨੰਬਰ ਪਲੇਟ ਯੂਪੀ ਐਫਟੀ 7623 ਵਾਲੀ ਬੱਸ ਨਦੀ ਵਿੱਚ ਡਿੱਗ ਗਈ ਅਤੇ ਨਦੀ ਦੇ ਕੰਢੇ ਪਈ ਹੈ। ਅਧਿਕਾਰੀ ਮੁਤਾਬਕ ਇਹ ਬੱਸ ਪੋਖਰਾ ਤੋਂ ਕਾਠਮੰਡੂ ਜਾ ਰਹੀ ਸੀ।
ਇਹ ਵੀ ਪੜ੍ਹੋ: ਪੰਜਾਬ ‘ਚ ਸੁਸਤ ਹੋਇਆ ਮਾਨਸੂਨ ! ਤਾਪਮਾਨ ‘ਚ ਵਾਧੇ ਦੇ ਆਸਾਰ, ਜਾਣੋ ਕਦੋਂ ਤੋਂ ਪਵੇਗਾ ਮੀਂਹ
ਦੱਸ ਦੇਈਏ ਕਿ ਪਿਛਲੇ 2 ਮਹੀਨਿਆਂ ਵਿੱਚ ਲਗਾਤਾਰ ਬਾਰਿਸ਼ ਦੇ ਕਾਰਨ ਕਈ ਜ਼ਮੀਨ ਖਿਸਕਣ ਤੇ ਹੜ੍ਹਾਂ ਕਾਰਨ ਲਗਭਗ 200 ਲੋਕਾਂ ਦੀ ਮੌਤ ਹੋ ਗਈ ਹੈ। ਜੂਨ ਤੇ ਸਤੰਬਰ ਦੇ ਵਿਚਾਲੇ ਹੋਣ ਵਾਲੀ ਮੂਸਲਾਧਾਰ ਬਾਰਿਸ਼ ਨੇ ਇਸ ਖੇਤਰ, ਖਾਸ ਕਰ ਕੇ ਪਹਾੜੀ ਇਲਾਕਿਆਂ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕੀਤਾ ਹੈ। ਨੇਪਾਲ ਵਿੱਚ ਹਰ ਸਾਲ ਭਾਰੀ ਬਾਰਿਸ਼ ਦੇ ਨਤੀਜੇ ਵਜੋਂ ਮੈਂ ਖਿਸਕਦੀ ਹੈ ਤੇ ਹੜ੍ਹ ਆਉਂਦੇ ਹਨ।
ਵੀਡੀਓ ਲਈ ਕਲਿੱਕ ਕਰੋ -: