ਉੱਤਰੀ ਕੋਰੀਆ ਵਿੱਚ ਦੋ ਸਾਲਾਂ ਬਾਅਦ ਕੋਰੋਨਾ ਦਾ ਪਹਿਲਾ ਮਾਮਲਾ ਸਾਹਮਣੇ ਆਇਆ ਹੈ। ਨਵੇਂ ਮਾਮਲੇ ਦੀ ਪੁਸ਼ਟੀ ਹੋਣ ਤੋਂ ਬਾਅਦ ਕਿਮ ਜੋਂਗ ਉਨ ਨੇ ਅਪੀਲ ਕੀਤੀ ਹੈ ਕਿ ਕੋਰੋਨਾ ਨੂੰ ਰੋਕਣ ਦੇ ਉਪਾਅ ਹੋਰ ਵਧਾਏ ਜਾਣ ਅਤੇ ਇਨ੍ਹਾਂ ਦਾ ਸਖਤੀ ਨਾਲ ਪਾਲਣ ਕੀਤਾ ਜਾਵੇ। ਨਾਲ ਹੀ ਦੇਸ਼ ਵਿੱਚ ਲਾਕਡਾਊਨ ਦਾ ਹੁਕਮ ਦਿੱਤਾ ਗਿਆ ਹੈ । ਕੋਰੀਅਨ ਨਿਊਜ਼ ਏਜੰਸੀ ਨੇ ਕਿਹਾ ਕਿ ਰਾਜਧਾਨੀ ਪਿਓਂਗਯਾਂਗ ਵਿੱਚ ਵੀਰਵਾਰ ਨੂੰ ਕੁਝ ਲੋਕਾਂ ਦੇ ਨਮੂਨਿਆਂ ਦੀ ਜਾਂਚ ਕੀਤੀ ਗਈ। ਇਨ੍ਹਾਂ ਵਿੱਚ ਕੋਰੋਨਾ ਦੇ ਓਮੀਕ੍ਰੋਨ ਵੇਰੀਐਂਟ ਦੀ ਪੁਸ਼ਟੀ ਹੋਈ ਹੈ। ਨਿਊਜ਼ ਏਜੰਸੀ ਅਨੁਸਾਰ ਲੋਕਾਂ ਨੂੰ ਘਰ ਦੇ ਅੰਦਰ ਰਹਿਣ ਲਈ ਕਿਹਾ ਗਿਆ ਹੈ ਅਤੇ ਅਧਿਕਾਰੀਆਂ ਵੱਲੋਂ ਪੂਰੇ ਦੇਸ਼ ਵਿੱਚ ਲਾਕਡਾਊਨ ਲਾਗੂ ਕਰ ਦਿੱਤਾ ਗਿਆ ਹੈ।
ਵੀਰਵਾਰ ਨੂੰ ਉੱਤਰੀ ਕੋਰੀਆ ਨੇ ਆਪਣੇ ਪਹਿਲੇ ਕੋਵਿਡ-19 ਮਾਮਲੇ ਦੀ ਜਾਣਕਾਰੀ ਦਿੱਤੀ । ਦੇਸ਼ ਦੇ ਸਰਕਾਰੀ ਮੀਡੀਆ ਨੇ ਇਸ ਨੂੰ ਗੰਭੀਰ ਰਾਸ਼ਟਰੀ ਐਮਰਜੈਂਸੀ ਦੱਸਿਆ ਹੈ। ਦੁਨੀਆ ਵਿੱਚ ਕੋਰੋਨਾ ਵਾਇਰਸ ਨੂੰ ਸਾਹਮਣੇ ਆਏ ਦੋ ਸਾਲ ਤੋਂ ਜ਼ਿਆਦਾ ਦਾ ਸਮਾਂ ਹੋ ਗਿਆ ਹੈ ਪਰ ਹੁਣ ਤੱਕ ਉੱਤਰੀ ਕੋਰੀਆ ਨੇ ਕੋਰੋਨਾ ਦੇ ਮਾਮਲਿਆਂ ਦੀ ਮੌਜੂਦਗੀ ਦੀ ਜਾਣਕਾਰੀ ਨਹੀਂ ਦਿੱਤੀ ਸੀ।
ਇਹ ਵੀ ਪੜ੍ਹੋ: ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਐਕਸ਼ਨ ‘ਚ CM ਮਾਨ, ਅੱਜ ਫਿਰ DC ਤੇ SSP’s ਨਾਲ ਕਰਨਗੇ ਮੀਟਿੰਗ
ਨਿਊਜ਼ ਏਜੰਸੀ ਦਾ ਕਹਿਣਾ ਹੈ ਕਿ ਓਮੀਕ੍ਰੋਨ ਵੈਰੀਏਟ ਦੀ ਪੁਸ਼ਟੀ ਕਰਨ ਤੋਂ ਬਾਅਦ ਕਿਮ ਜੋਂਗ ਉਨ ਨੇ ਪਾਰਟੀ ਦੇ ਪੋਲਿਤ ਬਿਊਰੋ ਅਤੇ ਹੋਰ ਅਧਿਕਾਰੀਆਂ ਦੀ ਮੀਟਿੰਗ ਬੁਲਾਈ ਅਤੇ ਐਲਾਨ ਕੀਤਾ ਕਿ ਉਹ ਕੋਰੋਨਾ ਤੋਂ ਬਚਾਅ ਲਈ ਨਿਯਮਾਂ ਨੂੰ ਸਖਤੀ ਨਾਲ ਲਾਗੂ ਕਰਨ ਅਤੇ ਲੋਕਾਂ ਤੋਂ ਇਸਦਾ ਪਾਲਣ ਕਰਵਾਓ । ਏਜੰਸੀ ਨੇ ਕਿਹਾ ਕਿ ਮੀਟਿੰਗ ਦਾ ਉਦੇਸ਼ ਘੱਟ ਤੋਂ ਘੱਟ ਸਮੇਂ ਵਿੱਚ ਕੋਰੋਨਾ ਨੂੰ ਜੜ੍ਹੋਂ ਖਤਮ ਕਰਨਾ ਸੀ। ਉੱਥੇ ਹੀ ਦੂਜੇ ਪਾਸੇ ਮਾਹਿਰਾਂ ਦਾ ਕਹਿਣਾ ਹੈ ਕਿ ਉੱਤਰੀ ਕੋਰੀਆ ਦੀ ਖਰਾਬ ਸਿਹਤ ਪ੍ਰਣਾਲੀ ਨੂੰ ਦੇਖਦੇ ਹੋਏ ਦੇਸ਼ ਨੂੰ ਕੋਰੋਨਾ ਦੇ ਗੰਭੀਰ ਨਤੀਜੇ ਭੁਗਤਣੇ ਪੈ ਸਕਦੇ ਹਨ।
ਵੀਡੀਓ ਲਈ ਕਲਿੱਕ ਕਰੋ -: