ਕੈਨੇਡਾ ਦਾ ਫਰੈਂਚ ਬੋਲਣ ਵਾਲਾ ਸੂਬਾ ਕਿਊਬਿਕ ਹੁਣ ਅੰਗਰੇਜ਼ੀ ਭਾਸ਼ਾ ਦੇ ਕੋਰਸ ਕਰਵਾ ਕੇ ਕਿਊਬਿਕ ਦੀਆਂ ਯੂਨੀਵਰਸਿਟੀਆਂ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਉੱਤੇ ਫਰਾਂਸੀਸੀ ਭਾਸ਼ਾ ਸਿੱਖਣ ਦਾ ਦਬਾਅ ਵਧਾਉਣ ਜਾ ਰਿਹਾ ਹੈ। ਕਿਊਬਿਕ ਸਰਕਾਰ ਅੰਤਰਰਾਸ਼ਟਰੀ ਵਿਦਿਆਰਥੀਆਂ ਲਈ ਟਿਊਸ਼ਨ ਫੀਸ ਵਧਾਏਗੀ ਅਤੇ ਉਹਨਾਂ ਲਈ ਆਪਣੀ ਪੜ੍ਹਾਈ ਦੌਰਾਨ ਫ੍ਰੈਂਚ ਸਿੱਖਣਾ ਲਾਜ਼ਮੀ ਬਣਾਏਗੀ।
ਸੂਬਾ ਸਰਕਾਰ ਨੇ ਗੈਰ ਫਰਾਂਸੀਸੀ ਵਿਦਿਆਰਥੀਆਂ ਲਈ ਟਿਊਸ਼ਨ ਫੀਸ 33 ਫੀਸਦੀ ਵਧਾਉਣ ਦਾ ਪ੍ਰਸਤਾਵ ਤਿਆਰ ਕੀਤਾ ਹੈ। ਹਾਲਾਂਕਿ ਪਹਿਲਾਂ ਫੀਸ ਦੁੱਗਣੀ ਕਰਨ ਦੀ ਤਜਵੀਜ਼ ਸੀ ਪਰ ਬਾਅਦ ਵਿੱਚ ਇਸ ਨੂੰ ਘਟਾ ਕੇ 33 ਫੀਸਦੀ ਕਰ ਦਿੱਤਾ ਗਿਆ। ਇਸ ਦੇ ਨਾਲ ਹੀ ਸੂਬੇ ਵਿੱਚ ਅੰਗਰੇਜ਼ੀ ਵਿੱਚ ਸਿੱਖਿਆ ਦੇਣ ਵਾਲੀਆਂ ਯੂਨੀਵਰਸਿਟੀਆਂ ਨੂੰ ਵੱਧ ਤੋਂ ਵੱਧ ਫਰਾਂਸੀਸੀ ਭਾਸ਼ਾ ਅਪਣਾਉਣ ਲਈ ਕਿਹਾ ਜਾਵੇਗਾ। ਇਸ ਦੇ ਨਾਲ ਹੀ ਕਿਊਬਿਕ ਸੂਬੇ ਨੇ ਫਰਾਂਸੀਸੀ ਭਾਸ਼ਾ ਵਿੱਚ ਪੜ੍ਹਣ ਵਾਲੇ ਵਿਦਿਆਰਥੀਆਂ ਦੀਆਂ ਫੀਸਾਂ ਘਟਾਉਣ ਦੀ ਵੀ ਯੋਜਨਾ ਬਣਾਈ ਹੈ।
ਇਹ ਵੀ ਪੜ੍ਹੋ : 22 ਦਸੰਬਰ ਨੂੰ ਚੰਡੀਗੜ੍ਹ ਆਉਣਗੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, 375 ਕਰੋੜ ਦੇ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ
ਕਿਊਬਿਕ ਫਰਾਂਸ, ਬੈਲਜੀਅਮ ਅਤੇ ਸਵਿਟਜ਼ਰਲੈਂਡ ਦੇ ਵਿਦਿਆਰਥੀਆਂ ਨੂੰ ਆਕਰਸ਼ਿਤ ਕਰਨਾ ਚਾਹੁੰਦਾ ਹੈ ਤਾਂ ਜੋ ਯੂਰਪੀਅਨ ਮੂਲ ਦੇ ਹੋਰ ਲੋਕ ਕਿਊਬਿਕ ਆਉਣ। ਕਿਊਬਿਕ ਦੂਜੇ ਰਾਜਾਂ ਤੋਂ ਆਉਣ ਵਾਲੇ ਕੈਨੇਡੀਅਨ ਵਿਦਿਆਰਥੀਆਂ ਲਈ ਕਾਲਜ-ਯੂਨੀਵਰਸਿਟੀ ਦੀ ਸਿੱਖਿਆ ਨੂੰ ਵੀ ਮਹਿੰਗਾ ਬਣਾ ਰਿਹਾ ਹੈ। ਕਿਊਬਿਕ ਬਾਅਦ ਵਿੱਚ ਅੰਤਰਰਾਸ਼ਟਰੀ ਵਿਦਿਆਰਥੀਆਂ ਤੋਂ ਪ੍ਰਾਪਤ ਫੀਸਾਂ ਦਾ ਇੱਕ ਵੱਡਾ ਹਿੱਸਾ ਫਰਾਂਸੀਸੀ ਬੋਲਣ ਵਾਲੀਆਂ ਯੂਨੀਵਰਸਿਟੀਆਂ ਵਿੱਚ ਵੰਡਦਾ ਹੈ।
ਵੀਡੀਓ ਲਈ ਕਲਿੱਕ ਕਰੋ : –