ਭਾਰਤ ਸਰਕਾਰ ਨੇ ਕੌਮਾਂਤਰੀ ਯਾਤਰੀਆਂ ਲਈ ਬੁੱਧਵਾਰ ਨੂੰ ਨਵੇਂ ਦਿਸ਼ਾ-ਨਿਰਦੇਸ਼ਾ ਜਾਰੀ ਕੀਤੇ ਹਨ। ਨਵੀਆਂ ਹਦਾਇਤਾਂ ਮੁਤਾਬਿਕ ਜਿਹੜੇ ਯਾਤਰੀਆਂ ਨੂੰ ਵੈਕਸੀਨ ਦੀਆਂ ਸਾਰੀਆਂ ਡੋਜ਼ਾਂ ਲੱਗ ਚੁੱਕੀਆਂ ਹਨ ਉਨ੍ਹਾਂ ਨੂੰ ਹਵਾਈ ਅੱਡੇ ਤੋਂ ਬਾਹਰ ਜਾਣ ਦੀ ਇਨਾਜ਼ਤ ਦਿੱਤੀ ਜਾਵੇਗੀ। ਅਜਿਹੇ ਯਾਤਰੀਆਂ ਨੂੰ 25 ਅਕਤੂਬਰ ਤੋਂ ਇਕਾਂਤਵਾਸ ਤੇ ਜਾਂਚ ਦੀ ਲੋੜ ਨਹੀਂ ਪਵੇਗੀ। ਪਰ ਉਨ੍ਹਾਂ ਨੂੰ ਪਹਿਲਾਂ ਦੀ ਤਰ੍ਹਾਂ ਕੋਰੋਨਾ ਟੈਸਟ ਆਰਟੀ-ਪੀਸੀਆਰ ਦੀ ਨੈਗੇਟਿਵ ਰਿਪੋਰਟ ਦੇਣੀ ਪਵੇਗੀ। ਜੇ ਟੀਕਾਕਰਨ ਨਹੀਂ ਕੀਤਾ ਗਿਆ ਤਾਂ ਯਾਤਰੀਆਂ ਨੂੰ ਅਜਿਹੇ ਪ੍ਰਬੰਧ ਕਰਨੇ ਹੋਣਗੇ ਜਿਨ੍ਹਾਂ ਵਿੱਚ ਆਉਣ ਮਗਰੋਂ ਕੋਵਿਡ-19 ਜਾਂਚ ਲਈ ਟੈਸਟ ਦੇਣਾ ਸ਼ਾਮਿਲ ਹਨ।
ਭਾਰਤ ਵਿੱਚ ਪਹੁੰਚਣ ਦੇ ਅੱਠਵੇਂ ਦਿਨ ਫਿਰ ਜਾਂਚ ਹੋਵੇਗੀ। ਜੇ ਰਿਪੋਰਟ ਨੈਗਟਿਵ ਆਉਂਦੀ ਹੈ ਤਾਂ ਉਨ੍ਹਾਂ ਨੂੰ ਅਗਲੇ ਸੱਤ ਦਿਨ ਆਪਣੀ ਸਿਹਤ ਦਾ ਧਿਆਨ ਰੱਖਣਾ ਹੋਵੇਗਾ। ਦੱਸ ਦਈਏ ਕਿ ਭਾਰਤ ਵਿੱਚ ਕੋਰੋਨਾ ਵਾਇਰਸ ਦੇ 14000 ਦੇ ਲਗਭਗ ਨਵੇਂ ਮਾਮਲੇ ਆਏ ਹਨ। ਜਿਸ ਨਾਲ ਇਸ ਮਹਾਂਮਾਰੀ ਤੋਂ ਪੀੜ੍ਹਤ ਲੋਕਾਂ ਦੀ ਗਿਣਤੀ ਤਕਰੀਬਨ 3,41,08,996 ‘ਤੇ ਪੁਣਜ ਗਈ ਹੈ।
ਵੀਡੀਓ ਲਈ ਕਲਿੱਕ ਕਰੋ -: