ਰੂਸ ਅਤੇ ਯੂਕਰੇਨ ਵਿਚਾਲੇ ਇੱਕ ਮਹੀਨੇ ਤੋਂ ਚੱਲੀ ਜੰਗ ਨੂੰ ਖਤਮ ਕਰਨ ਵਿੱਚ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਹਿਮ ਭੂਮਿਕਾ ਨਿਭਾ ਸਕਦੇ ਹਨ। ਸੰਯੁਕਤ ਰਾਸ਼ਟਰ ਦੇ ਸਕੱਤਰ-ਜਨਰਲ ਐਂਟੋਨੀਓ ਗੁਟੇਰੇਸ ਨੇ ਕਿਹਾ ਹੈ ਕਿ ਉਹ ਜੰਗ ਨੂੰ ਖਤਮ ਕਰਨ ਲਈ ਵਿਚੋਲਗੀ ਦੀਆਂ ਕੋਸ਼ਿਸ਼ਾਂ ਨੂੰ ਲੈ ਕੇ ਭਾਰਤ ਸਮੇਤ ਕਈ ਦੇਸ਼ਾਂ ਦੇ ਨਜ਼ਦੀਕੀ ਸੰਪਰਕ ਵਿਚ ਹਨ। ਤੁਹਾਨੂੰ ਦੱਸ ਦੇਈਏ ਕਿ ਭਾਰਤ ਲਗਾਤਾਰ ਗੱਲਬਾਤ ਰਾਹੀਂ ਸਮੱਸਿਆ ਦਾ ਹੱਲ ਕੱਢਣ ਦੀ ਵਕਾਲਤ ਕਰਦਾ ਆ ਰਿਹਾ ਹੈ।
ਸੰਯੁਕਤ ਰਾਸ਼ਟਰ ਦੇ ਸਕੱਤਰ-ਜਨਰਲ ਐਂਟੋਨੀਓ ਗੁਟੇਰੇਸ ਨੇ ਸੋਮਵਾਰ ਨੂੰ ਕਿਹਾ ਕਿ ਉਹ ਭਾਰਤ, ਤੁਰਕੀ, ਚੀਨ ਅਤੇ ਇਜ਼ਰਾਈਲ ਸਮੇਤ ਹੋਰ ਦੇਸ਼ਾਂ ਦੇ ਨਾਲ ਰੂਸ-ਯੂਕਰੇਨ ਯੁੱਧ ਨੂੰ ਖਤਮ ਕਰਨ ਲਈ ਵਿਚੋਲਗੀ ਦੀਆਂ ਕੋਸ਼ਿਸ਼ਾਂ ‘ਤੇ ਚਰਚਾ ਕਰਨਗੇ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਗੁਟੇਰੇਸ ਨੇ ਕਿਹਾ, “ਮੈਂ ਕਈ ਦੇਸ਼ਾਂ ਦੇ ਨਜ਼ਦੀਕੀ ਸੰਪਰਕ ਵਿੱਚ ਹਾਂ ਜੋ ਸਿਆਸੀ ਹੱਲ ਲਈ ਵਿਚੋਲਗੀ ਦੇ ਵੱਖ-ਵੱਖ ਤਰੀਕਿਆਂ ਦਾ ਪਤਾ ਲਗਾਉਣ ਲਈ ਦੋਵਾਂ ਧਿਰਾਂ ਨਾਲ ਗੱਲ ਕਰ ਰਹੇ ਹਨ।” ਸੰਯੁਕਤ ਰਾਸ਼ਟਰ ਮੁਖੀ ਨੇ ਕਿਹਾ, ‘ਮੈਂ ਆਪਣੇ ਤੁਰਕੀ ਦੋਸਤਾਂ ਨਾਲ ਬਹੁਤ ਕਰੀਬੀ ਸੰਪਰਕ ਵਿੱਚ ਰਿਹਾ ਹਾਂ। ਇਸੇ ਤਰ੍ਹਾਂ ਮੈਂ ਭਾਰਤ ਦੇ ਨਾਲ-ਨਾਲ ਕਤਰ, ਇਜ਼ਰਾਈਲ, ਚੀਨ ਅਤੇ ਫਰਾਂਸ ਅਤੇ ਜਰਮਨੀ ਨਾਲ ਵੀ ਨਜ਼ਦੀਕੀ ਸੰਪਰਕ ਵਿੱਚ ਹਾਂ। ਮੇਰਾ ਮੰਨਣਾ ਹੈ ਕਿ ਇਹ ਸਾਰੀਆਂ ਕੋਸ਼ਿਸ਼ਾਂ ਇਸ ਜੰਗ ਨੂੰ ਖਤਮ ਕਰਨ ਲਈ ਹਾਲਾਤ ਬਣਾਉਣ ਲਈ ਜ਼ਰੂਰੀ ਹਨ। ਇਹ ਪੁੱਛੇ ਜਾਣ ‘ਤੇ ਕਿ ਕੀ ਇਹ ਸਾਰੇ ਦੇਸ਼ ਉਸ ਦੀ ਕੋਸ਼ਿਸ਼ ਦਾ ਸਮਰਥਨ ਕਰ ਰਹੇ ਹਨ, ਗੁਟੇਰੇਸ ਨੇ ਕਿਹਾ, “ਮੈਨੂੰ ਉਮੀਦ ਹੈ।”
ਭਾਰਤ ਇਸ ਮਾਮਲੇ ‘ਤੇ ਹੁਣ ਤੱਕ ਬਹੁਤ ਨਰਮ ਪ੍ਰਤੀਕਿਰਿਆ ਦਿੰਦਾ ਰਿਹਾ ਹੈ। ਇਸ ਦੀ ਵਜ੍ਹਾ ਰੂਸ ਨਾਲ ਇਸ ਦੇ ਪੁਰਾਣੇ ਸਬੰਧ ਹਨ। ਨਵੀਂ ਦਿੱਲੀ ਨੇ ਇਸ ਮੁੱਦੇ ‘ਤੇ ਸੰਯੁਕਤ ਰਾਸ਼ਟਰ ਦੀ ਵੋਟਿੰਗ ‘ਚ ਵੀ ਹਿੱਸਾ ਨਹੀਂ ਲਿਆ। ਹਾਲਾਂਕਿ ਭਾਰਤ ਸ਼ਾਂਤੀ ਰਾਹੀਂ ਹੱਲ ਲੱਭਣ ‘ਤੇ ਜ਼ੋਰ ਦਿੰਦਾ ਰਿਹਾ ਹੈ। ਮਹੱਤਵਪੂਰਨ ਗੱਲ ਇਹ ਹੈ ਕਿ ਅੱਜ ਤੁਰਕੀ ਵਿੱਚ ਦੋਵਾਂ ਧਿਰਾਂ ਵਿਚਾਲੇ ਇੱਕ ਹੋਰ ਮੀਟਿੰਗ ਹੋਣ ਜਾ ਰਹੀ ਹੈ, ਜਿਸ ਵਿੱਚ ਸ਼ਾਂਤੀ ਬਹਾਲ ਕਰਨ ਲਈ ਗੱਲਬਾਤ ਕੀਤੀ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ -: