Pak releases 2 officials: ਪਾਕਿਸਤਾਨ ਵਿੱਚ ਇਸਲਾਮਾਬਾਦ ਪੁਲਿਸ ਵੱਲੋਂ ਜਿਨ੍ਹਾਂ ਦੋ ਭਾਰਤੀ ਹਾਈ ਕਮਿਸ਼ਨ ਦੇ ਅਧਿਕਾਰੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ, ਉਨ੍ਹਾਂ ਨੂੰ ਹੁਣ ਰਿਹਾਅ ਕਰ ਦਿੱਤਾ ਗਿਆ ਹੈ । ਸੂਤਰਾਂ ਅਨੁਸਾਰ ਦੋਵਾਂ ਅਧਿਕਾਰੀਆਂ ਨੂੰ ਹਿੱਟ ਐਂਡ ਰਨ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ। ਪੁਲਿਸ ਨੇ ਦੋਸ਼ ਲਾਇਆ ਸੀ ਕਿ ਉਨ੍ਹਾਂ ਦੋਵਾਂ ਨੇ ਇੱਕ ਰਾਹਗੀਰ ‘ਤੇ ਗੱਡੀ ਚੜਾ ਦਿੱਤੀ ਸੀ ਤੇ ਉਹ ਉੱਥੋਂ ਭੱਜ ਗਏ ਸਨ । ਪਾਕਿਸਤਾਨੀ ਮੀਡੀਆ ਨੇ ਇਹ ਜਾਣਕਾਰੀ ਪੁਲਿਸ ਸੂਤਰਾਂ ਦੇ ਹਵਾਲੇ ਨਾਲ ਦਿੱਤੀ ਹੈ । ਦਰਅਸਲ, ਇਹ ਅਧਿਕਾਰੀ ਕੇਂਦਰੀ ਉਦਯੋਗਿਕ ਸੁਰੱਖਿਆ ਬਲ (ਸੀਆਈਐਸਐਫ) ਨਾਲ ਸਬੰਧਤ ਹਨ ।
ਸੂਤਰਾਂ ਅਨੁਸਾਰ ਭਾਰਤੀ ਅਧਿਕਾਰੀਆਂ ਨੂੰ ਤਸ਼ੱਦਦ ਕੀਤੇ ਜਾਣ ਦੀਆਂ ਵੀ ਖ਼ਬਰਾਂ ਹਨ । ਭਾਰਤੀ ਹਾਈ ਕਮਿਸ਼ਨ ਦੀ BMW ਕਾਰ ਨੂੰ ਵੀ ਨੁਕਸਾਨ ਪਹੁੰਚਿਆ ਹੈ । ਪਾਕਿਸਤਾਨ ਪੁਲਿਸ ਦਾ ਦਾਅਵਾ ਹੈ ਕਿ ਇਸ ਘਟਨਾ ਤੋਂ ਬਾਅਦ ਜਦੋਂ ਅਧਿਕਾਰੀ ਭੱਜਣ ਦੀ ਕੋਸ਼ਿਸ਼ ਕਰ ਰਹੇ ਸਨ ਤਾਂ ਆਸ ਪਾਸ ਦੇ ਲੋਕਾਂ ਨੇ ਉਨ੍ਹਾਂ ‘ਤੇ ਹਮਲਾ ਕਰ ਦਿੱਤਾ । ਭਾਰਤੀ ਅਧਿਕਾਰੀ ਐੱਸ.ਪਾਲ ਅਤੇ ਡੀ ਬ੍ਰਹਮੂ ਦੀ ਡਾਕਟਰੀ ਜਾਂਚ ਕੀਤੀ ਜਾਵੇਗੀ।
ਦੱਸ ਦੇਈਏ ਕਿ ਇਸਲਾਮਾਬਾਦ ਵਿੱਚ ਸੀਆਈਐਸਐਫ ਦੇ ਦੋਵੇਂ ਅਧਿਕਾਰੀਆਂ ਨੂੰ ਪੀਟੀਵੀ ਚੈਨਲ ‘ਤੇ ਦਿਖਾਇਆ ਗਿਆ ਸੀ। ਸੂਤਰਾਂ ਅਨੁਸਾਰ ਦੱਸਿਆ ਜਾ ਰਿਹਾ ਸੀ ਕਿ ਇਸ ਹਾਦਸੇ ਵਿੱਚ ਇੱਕ ਰਾਹਗੀਰ ਜ਼ਖਮੀ ਹੋ ਗਿਆ ਅਤੇ ਇਸ ਘਟਨਾ ਨੂੰ ਲੈ ਕੇ ਇਸਲਾਮਾਬਾਦ ਪੁਲਿਸ ਨੇ ਦੋਵਾਂ ਅਧਿਕਾਰੀਆਂ ਨੂੰ ਗ੍ਰਿਫਤਾਰ ਕਰ ਲਿਆ ਸੀ। ਇਸ ਗ੍ਰਿਫਤਾਰੀ ‘ਤੇ ਭਾਰਤ ਦੇ ਵਿਦੇਸ਼ ਮੰਤਰਾਲੇ ਨੇ ਪਾਕਿਸਤਾਨ ਦੇ ਸੀ.ਡੀ.ਏ. ਪਾਕਿਸਤਾਨੀ ਮੀਡੀਆ ਦੀ ਰਿਪੋਰਟ ਦਾ ਨੋਟਿਸ ਲੈਂਦਿਆਂ ਵਿਦੇਸ਼ ਮੰਤਰਾਲੇ ਨੇ ਪਾਕਿਸਤਾਨ ‘ਤੇ ਸਖਤ ਇਤਰਾਜ਼ ਜਤਾਇਆ ਸੀ ।