Pakistan blast: ਪਾਕਿਸਤਾਨ ਦੇ ਪੇਸ਼ਾਵਰ ਵਿੱਚ ਇੱਕ ਮਦਰਸੇ ਨੇੜੇ ਧਮਾਕਾ ਹੋਇਆ । ਦੱਸਿਆ ਜਾ ਰਿਹਾ ਹੈ ਕਿ ਇਹ ਮਦਰਸਾ, ਦੀਰ ਕਲੋਨੀ ਵਿੱਚ ਸਥਿਤ ਹੈ । ਮੌਕੇ ‘ਤੇ ਪਹੁੰਚੀ ਰਾਹਤ ਅਤੇ ਬਚਾਅ ਟੀਮ ਦਾ ਕਹਿਣਾ ਹੈ ਕਿ ਇਸ ਧਮਾਕੇ ਵਿੱਚ 7 ਲੋਕਾਂ ਦੀ ਮੌਤ ਹੋ ਗਈ ਹੈ ਅਤੇ 70 ਤੋਂ ਵੱਧ ਬੱਚੇ ਜ਼ਖਮੀ ਹਨ, ਜਿਨ੍ਹਾਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਇਨ੍ਹਾਂ ਵਿਚੋਂ ਬਹੁਤਿਆਂ ਦੀ ਹਾਲਤ ਗੰਭੀਰ ਬਣੀ ਹੋਈ ਹੈ।
ਪਾਕਿਸਤਾਨ ਮੀਡੀਆ ਨੇ ਪੁਲਿਸ ਦੇ ਹਵਾਲੇ ਨਾਲ ਦਾਅਵਾ ਕੀਤਾ ਹੈ ਕਿ ਇਸ ਧਮਾਕੇ ਵਿੱਚ ਹੁਣ ਤੱਕ 7 ਦੀ ਮੌਤ ਹੋ ਗਈ ਹੈ, ਜਦੋਂ ਕਿ 70 ਤੋਂ ਵੱਧ ਬੱਚੇ ਜ਼ਖਮੀ ਹਨ । ਫਿਲਹਾਲ ਧਮਾਕੇ ਦੇ ਪਿੱਛੇ ਦਾ ਕਾਰਨ ਅਜੇ ਤੱਕ ਸਪੱਸ਼ਟ ਨਹੀਂ ਹੋ ਸਕਿਆ ਹੈ। ਉੱਥੇ ਹੀ ਕੁਝ ਲੋਕਾਂ ਦਾ ਕਹਿਣਾ ਹੈ ਕਿ ਇਹ ਸਿਲੰਡਰ ਧਮਾਕਾ ਹੈ। ਹਾਲਾਂਕਿ, ਮੌਕੇ ‘ਤੇ ਪਹੁੰਚੇ ਅਧਿਕਾਰੀ ਮਾਮਲੇ ਦੀ ਜਾਂਚ ਕਰ ਰਹੇ ਹਨ । ਇਸ ਧਮਾਕੇ ਦੇ ਸਾਰੇ ਜ਼ਖਮੀਆਂ ਨੂੰ ਐਲਆਰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।
ਖੈਬਰ ਪਖਤੂਨਖਵਾ ਦੇ ਪੁਲਿਸ ਮੁਖੀ ਡਾ: ਸਨਾਉੱਲਾ ਅੱਬਾਸੀ ਅਤੇ ਐਸਐਸਪੀ ਮਨਸੂਰ ਅਮਨ ਨੇ ਧਮਾਕੇ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਜ਼ਖਮੀਆਂ ਨੂੰ ਇਸ ਸਮੇਂ ਹਸਪਤਾਲ ਵਿੱਚ ਦਾਖਲ ਕਰਵਾਇਆ ਜਾ ਰਿਹਾ ਹੈ । ਇਸ ਦੇ ਨਾਲ ਹੀ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਧਮਾਕੇ ਪਿੱਛੇ ਦਾ ਕਾਰਨ ਅਜੇ ਤੱਕ ਸਪਸ਼ਟ ਨਹੀਂ ਹੋ ਸਕਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਧਮਾਕਾ ਉਸ ਸਮੇਂ ਵਾਪਰਿਆ ਜਦੋਂ ਇੱਕ ਮਦਰਸੇ ਵਿੱਚ ਪੜ੍ਹਾਈ ਚੱਲ ਰਹੀ ਸੀ।
ਇਸ ਸਬੰਧੀ ਐਲਆਰ ਹਸਪਤਾਲ ਦੇ ਬੁਲਾਰੇ ਮੁਹੰਮਦ ਅਸੀਮ ਨੇ ਦੱਸਿਆ ਕਿ ਹੁਣ ਤੱਕ 7 ਲਾਸ਼ਾਂ ਅਤੇ 70 ਤੋਂ ਵੱਧ ਜ਼ਖਮੀ ਲਿਆਂਦੇ ਜਾ ਚੁੱਕੇ ਹਨ । ਜ਼ਖਮੀਆਂ ਦਾ ਤੁਰੰਤ ਇਲਾਜ ਕੀਤਾ ਜਾ ਰਿਹਾ ਹੈ। ਸਾਰੇ ਜ਼ਖਮੀਆਂ ਨੂੰ ਐਮਰਜੈਂਸੀ ਵਾਰਡ ਵਿੱਚ ਰੱਖਿਆ ਗਿਆ ਹੈ। ਇਸ ਦੇ ਨਾਲ ਹਸਪਤਾਲ ਵੱਲੋਂ ਇੱਕ ਐਮਰਜੈਂਸੀ ਦਾ ਐਲਾਨ ਕੀਤਾ ਗਿਆ ਹੈ। ਯਾਨੀ ਸਾਰੇ ਮੈਡੀਕਲ ਸਟਾਫ ਨੂੰ ਹਸਪਤਾਲ ਬੁਲਾਇਆ ਗਿਆ ਹੈ।