ਉੱਤਰੀ ਪਾਕਿਸਤਾਨ ਵਿੱਚ ਚੀਨ ਦੇ ਇੰਜੀਨੀਅਰਾਂ ਨੂੰ ਲੈ ਕੇ ਜਾ ਰਹੀ ਇੱਕ ਬੱਸ ਵਿੱਚ ਹੋਏ ਧਮਾਕੇ ਵਿੱਚ 13 ਲੋਕਾਂ ਦੀ ਮੌਤ ਹੋ ਗਈ ਹੈ। ਇਸ ਵਿੱਚ ਚਾਰ ਚੀਨੀ ਨਾਗਰਿਕ ਹਨ। ਬੱਸ ਵਿੱਚ ਇਹ ਧਮਕਾ ਚੀਨੀ ਨਾਗਰਿਕਾਂ ਨੂੰ ਨਿਸ਼ਾਨਾ ਬਣਾਉਣ ਲਈ ਕੀਤਾ ਗਿਆ ਸੀ।
ਸੂਤਰਾਂ ਅਨੁਸਾਰ ਦੱਸਿਆ ਜਾ ਰਿਹਾ ਹੈ ਕਿ ਚੀਨ ਦੇ ਇੰਜੀਨੀਅਰਾਂ ਨੂੰ ਲੈ ਕੇ ਜਾ ਰਹੀ ਬੱਸ ਵਿੱਚ ਜ਼ਬਰਦਸਤ ਧਮਾਕਾ ਸੁਣਿਆ ਦਿੱਤਾ ਸੀ । ਇਹ ਧਮਾਕਾ ਉੱਪਰੀ ਕੋਹਿਸਤਾਨ ਵਿੱਚ ਹੋਇਆ ਸੀ। ਇਹ ਘਟਨਾ ਬੁੱਧਵਾਰ ਸਵੇਰ ਦੀ ਦੱਸੀ ਜਾ ਰਹੀ ਹੈ।
ਹਜਾਰਾ ਖੇਤਰ ਦੇ ਪ੍ਰਸ਼ਾਸਨਿਕ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਸ ਧਮਾਕੇ ਵਿੱਚ 13 ਲੋਕਾਂ ਦੀ ਮੌਤ ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਇਹ ਬੱਸ 30 ਚੀਨ ਦੇ ਇੰਜੀਨੀਅਰਿਅਸ ਕੋ ਲੈ ਕੇ ਉੱਪਰੀ ਕੋਹਿਸਤਾਨ ਜਾ ਰਹੀ ਸੀ । ਇਸ ਹਾਦਸੇ ਵਿੱਚ ਚੀਨ ਦੇ ਇੰਜੀਨੀਅਰਾਂ ਤੋਂ ਇਲਾਵਾ ਦੋ ਸੰਸਦੀ ਸੁਰੱਖਿਆ ਕਰਮੀਆਂ ਦੀ ਵੀ ਮੌਤ ਹੋ ਗਈ ਹੈ।
ਇਸ ਘਟਨਾ ਸਬੰਧੀ ਇੱਕ ਸੀਨੀਅਰ ਸਰਕਾਰੀ ਅਧਿਕਾਰੀ ਨੇ ਦੱਸਿਆ ਕਿ ਧਮਾਕਾ ਇੰਨਾ ਜ਼ਬਰਦਸਤ ਸੀ ਕਿ ਬੱਸ ਇੱਕ ਨਾਲੇ ਵਿੱਚ ਜਾ ਡਿੱਗੀ ਅਤੇ ਭਾਰੀ ਨੁਕਸਾਨ ਹੋਇਆ । ਉਨ੍ਹਾਂ ਕਿਹਾ ਕਿ ਰਾਹਤ ਅਤੇ ਬਚਾਅ ਕਾਰਜ ਜਾਰੀ ਹੈ। ਉਨ੍ਹਾਂ ਦੱਸਿਆ ਕਿ ਪੂਰੇ ਇਲਾਕੇ ਵਿੱਚ ਸਰਕਾਰੀ ਮਸ਼ੀਨਰੀ ਤਾਇਨਾਤ ਕੀਤੀ ਗਈ ਹੈ ਤਾਂ ਜੋ ਜ਼ਖਮੀਆਂ ਨੂੰ ਜਲਦੀ ਹਸਪਤਾਲ ਪਹੁੰਚਾਇਆ ਜਾ ਸਕੇ । ਜ਼ਖਮੀਆਂ ਦੀ ਮਦਦ ਲਈ ਏਅਰ ਐਂਬੂਲੈਂਸ ਦੀ ਵੀ ਸਹਾਇਤਾ ਲਈ ਜਾ ਰਹੀ ਹੈ ।