ਪਾਕਿਸਤਾਨ ‘ਚ ਐਤਵਾਰ ਨੂੰ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ ਹਨ। ਇਸਲਾਮਾਬਾਦ ਤੇ ਪੰਜਾਬ ਦੇ ਹੋਰ ਹਿੱਸਿਆਂ ਵਿੱਚ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ ਹਨ। ਰਾਸ਼ਟਰੀ ਭੂਚਾਲ ਨਿਗਰਾਨੀ ਕੇਂਦਰ ਦੇ ਮੁਤਾਬਕ ਭੂਚਾਲ ਦਾ ਕੇਂਦਰ ਅਫ਼ਗ਼ਾਨਿਸਤਾਨ ਦੇ ਨੇੜੇ ਸੀ, ਜਿਸਦੀ ਗਹਿਰਾਈ 150 ਕਿਮੀ. ਸੀ ਤੇ ਰਿਕਟਰ ਪੈਮਾਨੇ ‘ਤੇ ਇਸਦੀ ਤੀਬਰਤਾ 4.1 ਮਾਪੀ ਗਈ।
ਪਾਕਿਸਤਾਨ ਵਿੱਚ ਭੂਚਾਲ ਦੇ ਝਟਕੇ ਰਾਵਲਪਿੰਡੀ, ਮੁਰਰੀ, ਖੈਬਰ ਪਖਤੂਨਵਾ ਸਣੇ ਪੰਜਾਬ ਦੇ ਹੋਰ ਹਿੱਸਿਆਂ ਵਿੱਚ ਮਹਿਸੂਸ ਕੀਤੇ ਗਏ। ਮੁੱਢਲੀ ਜਾਣਕਾਰੀ ਮੁਤਾਬਕ ਭੂਚਾਲ ਦੇ ਚੱਲਦਿਆਂ ਹਾਲੇ ਕਿਸੇ ਬ ਜਾਨੀ ਨੁਕਸਾਨ ਦੀ ਖਬਰ ਨਹੀਂ ਹੈ। ਹਾਲਾਂਕਿ ਭੂਚਾਲ ਦੇ ਝਟਕੇ ਮਹਿਸੂਸ ਹੁੰਦਿਆਂ ਹੀ ਲੋਕਾਂ ਵਿੱਚ ਅਫ਼ਰਾ-ਤਫੜੀ ਦਾ ਮਾਹੌਲ ਪੈਦਾ ਹੋ ਗਿਆ।
ਇਹ ਵੀ ਪੜ੍ਹੋ: ਇੱਕ ਫ਼ਰਵਰੀ ਤੋਂ ਸ਼ੁਰੂ ਹੋਵੇਗੀ ਕਣਕ ਦੀ ਵਿਕਰੀ, OMSC ਨੂੰ ਮਿਲੀ ਮਨਜ਼ੂਰੀ, ਘਟਣਗੇ ਆਟੇ ਦੇ ਰੇਟ
ਪਾਕਿਸਤਾਨ ਵਿੱਚ ਇਸ ਮਹੀਨੇ ਵਿੱਚ ਇਹ ਤੀਜਾ ਭੂਚਾਲ ਹੈ। ਜਨਵਰੀ ਦੇ ਪਹਿਲੇ ਹਫਤੇ ਪਾਕਿਸਤਾਨ ਅਤੇ ਅਫਗਾਨਿਸਤਾਨ ਵਿੱਚ ਭੂਚਾਲ ਕਾਰਨ ਧਰਤੀ ਹਿੱਲ ਗਈ ਸੀ । ਇਸ ਦੌਰਾਨ ਰਿਕਟਰ ਪੈਮਾਨੇ ‘ਤੇ 5.8 ਤੀਬਰਤਾ ਮਾਪੀ ਗਈ ਸੀ । ਇਸ ਭੂਚਾਲ ਵਿੱਚ ਕੋਈ ਜਾਨੀ ਜਾਂ ਮਾਲੀ ਨੁਕਸਾਨ ਨਹੀਂ ਹੋਇਆ ਸੀ । ਇਸ ਦੇ ਨਾਲ ਹੀ ਭੂਚਾਲ ਦਾ ਕੇਂਦਰ ਅਫਗਾਨਿਸਤਾਨ ਦੇ ਹਿੰਦੂ ਕੁਸ਼ ਖੇਤਰ ਵਿੱਚ ਸੀ ਅਤੇ ਇਸ ਦੀ ਡੂੰਘਾਈ 173 ਕਿਲੋਮੀਟਰ ਸੀ । NSMC ਨੇ ਜਾਣਕਾਰੀ ਦਿੰਦੇ ਹੋਏ ਕਿਹਾ ਸੀ, ਗਿਲਗਿਤ, ਪਾਕਪਟਨ, ਲੱਕੀ ਮਾਰਵਤ, ਨੌਸ਼ਹਿਰਾ, ਸਵਾਤ ਸਮੇਤ ਕਈ ਇਲਾਕਿਆਂ ‘ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਸਨ।
ਵੀਡੀਓ ਲਈ ਕਲਿੱਕ ਕਰੋ -: