ਸੁਰਾਂ ਦੀ ਮਲਿਕਾ ਲਤਾ ਮੰਗੇਸ਼ਕਰ ਦੇ ਦਿਹਾਂਤ ਨੇ ਪੂਰੇ ਦੇਸ਼ ਨੂੰ ਝੰਜੋੜ ਕੇ ਰੱਖ ਦਿੱਤਾ ਹੈ । ਇੰਨਾ ਹੀ ਨਹੀਂ ਸਰਹੱਦ ਪਾਰ ਦੇ ਲੋਕ ਵੀ ਲਤਾ ਮੰਗੇਸ਼ਕਰ ਦੇ ਦਿਹਾਂਤ ‘ਤੇ ਸੋਗ ਮਨਾ ਰਹੇ ਹਨ। ਪਾਕਿਸਤਾਨ ਦੇ ਸੂਚਨਾ ਅਤੇ ਪ੍ਰਸਾਰਣ ਮੰਤਰੀ ਫਵਾਦ ਚੌਧਰੀ ਨੇ ਗਾਇਕਾ ਲਤਾ ਮੰਗੇਸ਼ਕਰ ਦੇ ਦਿਹਾਂਤ ‘ਤੇ ਦੁੱਖ ਪ੍ਰਗਟ ਕੀਤਾ ਹੈ। ਪਾਕਿ ਮੰਤਰੀ ਨੇ ਕਿਹਾ ਕਿ ਲਤਾ ਮੰਗੇਸ਼ਕਰ ਨੇ ਸੰਗੀਤ ਦੀ ਦੁਨੀਆ ‘ਤੇ ਰਾਜ ਕੀਤਾ ਹੈ।
ਫਵਾਦ ਚੌਧਰੀ ਨੇ ਟਵੀਟ ਕਰਦਿਆਂ ਲਿਖਿਆ,”ਲੈਜੈਂਡ ਲਤਾ ਮੰਗੇਸ਼ਕਰ ਨਹੀਂ ਰਹੇ, ਉਹ ਇੱਕ ਮੇਲੇਡਿਅਸ ਕੁਵੀਨ ਸੀ, ਜਿਨ੍ਹਾਂ ਨੇ ਦਹਾਕਿਆਂ ਤੱਕ ਸੰਗੀਤ ਦੀ ਦੁਨੀਆ ‘ਤੇ ਰਾਜ ਕੀਤਾ । ਉਹ ਸੰਗੀਤ ਦੀ ਬੇਮਿਸਾਲ ਰਾਣੀ ਸੀ, ਉਨ੍ਹਾਂ ਦੀ ਆਵਾਜ਼ ਆਉਣ ਵਾਲੇ ਸਮੇਂ ਵਿੱਚ ਵੀ ਲੋਕਾਂ ਦੇ ਦਿਲਾਂ ‘ਤੇ ਰਾਜ ਕਰਦੀ ਰਹੇਗੀ ।”
ਤੁਹਾਨੂੰ ਦੱਸ ਦੇਈਏ ਕਿ ਐਤਵਾਰ ਸਵੇਰੇ 8.12 ਵਜੇ ਮਸ਼ਹੂਰ ਗਾਇਕਾ ਲਤਾ ਮੰਗੇਸ਼ਕਰ ਦਾ 92 ਸਾਲ ਦੀ ਉਮਰ ਵਿੱਚ ਦਿਹਾਂਤ ਹੋ ਗਿਆ। ਉਨ੍ਹਾਂ ਨੂੰ ਕੋਵਿਡ-19 ਅਤੇ ਨਿਮੋਨੀਆ ਤੋਂ ਪੀੜਤ ਹੋਣ ਤੋਂ ਬਾਅਦ 8 ਜਨਵਰੀ ਨੂੰ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਸੀ।
ਇਹ ਵੀ ਪੜ੍ਹੋ: ਲਤਾ ਮੰਗੇਸ਼ਕਰ ਦੇ ਦਿਹਾਂਤ ‘ਤੇ PM ਮੋਦੀ ਨੇ ਜਤਾਇਆ ਸੋਗ, ਕਿਹਾ-“ਦੀਦੀ ਦੀ ਕਮੀ ਕਦੇ ਪੂਰੇ ਨਹੀਂ ਹੋਣੀ”
ਹਾਲਾਂਕਿ ਉਹ ਕੋਰੋਨਾ ਤੋਂ ਠੀਕ ਹੋ ਗਈ ਸੀ, ਪਰ ਸ਼ਨੀਵਾਰ ਨੂੰ ਉਨ੍ਹਾਂ ਦੀ ਹਾਲਤ ਫਿਰ ਤੋਂ ਵਿਗੜਨ ਤੋਂ ਬਾਅਦ ਉਨ੍ਹਾਂ ਨੂੰ ਵੈਂਟੀਲੇਟਰ ਸਪੋਰਟ ‘ਤੇ ਰੱਖਿਆ ਗਿਆ ਸੀ। ਲਤਾ ਮੰਗੇਸ਼ਕਰ ਇੱਕ ਭਾਰਤੀ ਪਲੇਬੈਕ ਗਾਇਕਾ ਸੀ ਅਤੇ ਆਪਣੀ ਸੁਰੀਲੀ ਆਵਾਜ਼ ਲਈ ‘ਭਾਰਤ ਦੀ ਕੋਇਲ’ ਵਜੋਂ ਜਾਣੇ ਜਾਂਦੇ ਸੀ।
ਵੀਡੀਓ ਲਈ ਕਲਿੱਕ ਕਰੋ -: