ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਤੋਸ਼ਾਖਾਨਾ ਮਾਮਲੇ ‘ਚ ਤਿੰਨ ਸਾਲ ਦੀ ਸਜ਼ਾ ਸੁਣਾਈ ਗਈ ਹੈ। ਇਸਲਾਮਾਬਾਦ ਦੀ ਹੇਠਲੀ ਅਦਾਲਤ ਨੇ ਸ਼ਨੀਵਾਰ ਨੂੰ ਤੋਸ਼ਾਖਾਨਾ ਮਾਮਲੇ ‘ਚ ਪਾਕਿਸਤਾਨ ਤਹਿਰੀਕ-ਏ-ਇਨਸਾਫ (PTI) ਦੇ ਮੁਖੀ ਇਮਰਾਨ ‘ਤੇ ਲਗਾਏ ਗਏ ਦੋਸ਼ਾਂ ਨੂੰ ਸੱਚ ਪਾਇਆ। ਇਸ ਤਰ੍ਹਾਂ ਅਦਾਲਤ ਨੇ ਇਮਰਾਨ ਨੂੰ ਤਿੰਨ ਸਾਲ ਦੀ ਸਜ਼ਾ ਸੁਣਾਈ ਹੈ।
ਅਦਾਲਤ ਨੇ ਇਮਰਾਨ ਖਾਨ ‘ਤੇ ਇਕ ਲੱਖ ਰੁਪਏ ਦਾ ਜੁਰਮਾਨਾ ਵੀ ਲਗਾਇਆ ਹੈ। ਇਸ ਦੇ ਨਾਲ ਹੀ ਫੈਸਲੇ ਤੋਂ ਬਾਅਦ ਇਸਲਾਮਾਬਾਦ ਪੁਲਸ ਨੇ ਇਮਰਾਨ ਖਿਲਾਫ ਗ੍ਰਿਫਤਾਰੀ ਵਾਰੰਟ ਜਾਰੀ ਕੀਤਾ ਹੈ। ਸੁਣਵਾਈ ਦੌਰਾਨ ਜੱਜ ਨੇ ਕਿਹਾ ਕਿ ਸਾਬਕਾ ਪ੍ਰਧਾਨ ਮੰਤਰੀ ਨੇ ਬੇਈਮਾਨੀ ਦਿਖਾਈ ਹੈ। ਇਮਰਾਨ ਲੰਬੇ ਸਮੇਂ ਤੋਂ ਭ੍ਰਿਸ਼ਟਾਚਾਰ ਦੇ ਇਸ ਮਾਮਲੇ ‘ਚ ਸੁਣਵਾਈ ਦਾ ਸਾਹਮਣਾ ਕਰ ਰਹੇ ਸਨ।
ਇਹ ਵੀ ਪੜ੍ਹੋ : ਹੁਸ਼ਿਆਰਪੁਰ ‘ਚ ਕੁੜੀ ਨੂੰ ਚਲਦੀ ਥਾਰ ਦੇ ਬੋਨਟ ‘ਤੇ ਰੀਲ ਬਣਾਉਣ ਪਿਆ ਮਹਿੰਗਾ, ਪੁਲਿਸ ਵੱਲੋਂ ਗੱਡੀ ਜ਼ਬਤ
ਹੇਠਲੀ ਅਦਾਲਤ ਦੇ ਫੈਸਲੇ ਤੋਂ ਬਾਅਦ ਇਮਰਾਨ ਦਾ ਸਿਆਸੀ ਕਰੀਅਰ ਵੀ ਖਤਮ ਹੁੰਦਾ ਨਜ਼ਰ ਆ ਰਿਹਾ ਹੈ। ਤੋਸ਼ਾਖਾਨਾ ਮਾਮਲੇ ‘ਚ ਦੋਸ਼ੀ ਪਾਏ ਜਾਣ ਤੋਂ ਬਾਅਦ PTI ਮੁਖੀ ਇਮਰਾਨ ਖਾਨ ਅਗਲੇ ਪੰਜ ਸਾਲਾਂ ਲਈ ਚੋਣ ਨਹੀਂ ਲੜ ਸਕਣਗੇ। ਧਿਆਨ ਦੇਣ ਵਾਲੀ ਗੱਲ ਇਹ ਹੈ ਕਿ ਪਾਕਿਸਤਾਨ ਵਿੱਚ ਜਲਦੀ ਹੀ ਚੋਣਾਂ ਹੋਣ ਜਾ ਰਹੀਆਂ ਹਨ। ਇਮਰਾਨ ਨੂੰ ਉਮੀਦ ਸੀ ਕਿ ਇਸ ਵਾਰ ਉਨ੍ਹਾਂ ਦੀ ਪਾਰਟੀ ਚੋਣਾਂ ਜਿੱਤ ਸਕਦੀ ਹੈ।
ਵੀਡੀਓ ਲਈ ਕਲਿੱਕ ਕਰੋ -: