ਵਿੱਤੀ ਸੰਕਟ ਦਾ ਸਾਹਮਣਾ ਕਰ ਰਿਹਾ ਪਾਕਿਸਤਾਨ ਹੁਣ ਸ੍ਰੀ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਤੋਂ ਵਾਧੂ ਫੀਸ ਵਸੂਲੇਗਾ। ਪਾਕਿਸਤਾਨ ਸਰਕਾਰ ਦੇ ਇਸ ਕਦਮ ਨਾਲ ਸਿੱਖ ਭਾਈਚਾਰੇ ਦੀਆਂ ਚਿੰਤਾਵਾਂ ‘ਚ ਵਾਧਾ ਹੋ ਗਿਆ ਹੈ। ਸ੍ਰੀ ਕਰਤਾਰਪੁਰ ਸਾਹਿਬ ਜਾਣ ਵਾਲੇ ਵਿਦੇਸ਼ੀ ਸ਼ਰਧਾਲੂਆਂ ਨੂੰ ਹੁਣ ਪੰਜ ਡਾਲਰ ਦੀ ਟਿਕਟ ਖਰੀਦਣੀ ਪਵੇਗੀ। ਪਾਕਿਸਤਾਨ ਦੇ ਇਸ ਫੈਸਲੇ ‘ਤੇ ਬਹੁਤ ਸਾਰੀਆਂ ਪ੍ਰਤੀਕਿਰਿਆ ਆ ਰਹੀਆਂ ਹਨ। ਕਰਤਾਰਪੁਰ ਜਾਣ ਵਾਲੇ ਵਿਦੇਸ਼ੀ ਸ਼ਰਧਾਲੂਆਂ ਨੂੰ ਹੁਣ ਕਰਤਾਰਪੁਰ ਗੁਰਦੁਆਰੇ ਜਾਣ ਅਤੇ ਟਿਕਟ ਖਰੀਦਣ ਲਈ ਪੰਜ ਡਾਲਰ ਜਾਂ 1500 ਰੁਪਏ ਫੀਸ ਅਦਾ ਕਰਨੀ ਪਵੇਗੀ । ਪਾਕਿਸਤਾਨ ਪਹਿਲਾਂ ਹੀ ਲਾਂਘੇ ਰਾਹੀਂ ਗੁਰਦੁਆਰਾ ਕਰਤਾਰਪੁਰ ਜਾਣ ਲਈ ਭਾਰਤੀ ਸ਼ਰਧਾਲੂਆਂ ਤੋਂ 20 ਡਾਲਰ ਵਸੂਲ ਰਿਹਾ ਹੈ। ਹਾਲਾਂਕਿ ਇਸ ਕਦਮ ਨੂੰ ਪਾਕਿਸਤਾਨ ’ਤੇ ਆਰਥਿਕ ਦਬਾਅ ਨੂੰ ਘੱਟ ਕਰਨ ਦੀ ਕੋਸ਼ਿਸ਼ ਵਜੋਂ ਦੇਖਿਆ ਜਾ ਰਿਹਾ ਹੈ। ਪਾਕਿਸਤਾਨ ਸਰਕਾਰ ਦੇ ਨਵੇਂ ਫੈਸਲੇ ਨਾਲ ਇੱਕ ਵਾਰ ਫਿਰ ਪਾਕਿਸਤਾਨ ਦੀ ਨੀਅਤ ‘ਤੇ ਸਵਾਲ ਖੜ੍ਹੇ ਹੋ ਰਹੇ ਹਨ।

Pakistan government increased fee
ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਰਜਿੰਦਰ ਸਿੰਘ ਮਹਿਤਾ ਨੇ ਧਾਰਮਿਕ ਭਾਵਨਾਵਾਂ ‘ਤੇ ਫੀਸ ਲਗਾਏ ਜਾਣ ਨੂੰ ਲੈ ਕੇ ਚਿੰਤਾ ਪ੍ਰਗਟਾਈ ਹੈ। ਉਨ੍ਹਾਂ ਕਿਹਾ ਕਿ ਕਿਸੇ ਦੀਆਂ ਧਾਰਮਿਕ ਭਾਵਨਾਵਾਂ ’ਤੇ ਕਿਸੇ ਤਰ੍ਹਾਂ ਦਾ ਟੈਕਸ ਲਾਉਣਾ ਉਚਿਤ ਨਹੀਂ ਹੈ। ਕਰਤਾਰਪੁਰ ਲਾਂਘੇ ’ਤੇ ਪਾਕਿਸਤਾਨ ਵੱਲੋਂ ਲਗਾਏ ਗਏ ਕਿਸੇ ਵੀ ਤਰ੍ਹਾਂ ਦੇ ਦੋਸ਼ ਸੁਭਾਵਿਕ ਤੌਰ ’ਤੇ ਗਲਤ ਹਨ। ਟਿਕਟ ਵਿੱਚ 5 ਡਾਲਰ ਦੀ ਵਾਧੂ ਫੀਸ ਜੋੜਨਾ ਵੀ ਅਨੁਚਿਤ ਹੈ। ਹਾਲਾਂਕਿ ਇਹ ਸੱਚ ਹੈ ਕਿ ਪਾਕਿਸਤਾਨ ਕਰਤਾਰਪੁਰ ਲਾਂਘੇ ਦਾ ਨਿਰਮਾਣ ਕਰ ਰਿਹਾ ਹੈ, ਗੁਰਦੁਆਰਾ ਸਾਹਿਬ ਦੇ ਦਰਸ਼ਨਾਂ ਸਮੇਤ ਧਾਰਮਿਕ ਯਾਤਰਾਵਾਂ ਲਈ ਸਰਵਿਸ ਟੈਕਸ ਵਸੂਲਣਾ ਸਿੱਖ ਪਰੰਪਰਾਵਾਂ ਅਤੇ ਮਾਨਤਾਵਾਂ ਦੇ ਵਿਰੁੱਧ ਹੈ।
ਸਾਲ 2019 ਵਿੱਚ ਉਦਘਾਟਨ ਕੀਤੇ ਗਏ ਕਰਤਾਰਪੁਰ ਲਾਂਘੇ ਨੂੰ ਭਾਰਤ ਅਤੇ ਪਾਕਿਸਤਾਨ ਦਰਮਿਆਨ ਸਦਭਾਵਨਾ ਵਧਾਉਣ ਲਈ ਇੱਕ ਇਤਿਹਾਸਕ ਕਦਮ ਵਜੋਂ ਮੰਨਿਆ ਗਿਆ ਹੈ । ਇਸ ਲਾਂਘੇ ਰਾਹੀਂ ਭਾਰਤ ਤੋਂ ਸਿੱਖ ਸ਼ਰਧਾਲੂ ਬਿਨ੍ਹਾਂ ਵੀਜ਼ਾ ਪਾਕਿਸਤਾਨ ਸਥਿਤ ਕਰਤਾਰਪੁਰ ਗੁਰਦੁਆਰਾ ਸਾਹਿਬ ਦੇ ਦਰਸ਼ਨ ਕਰ ਸਕਦੇ ਹਨ। ਹਾਲਾਂਕਿ, ਭਾਰਤ ਅਤੇ ਵੱਖ-ਵੱਖ ਸਿੱਖ ਸੰਗਠਨਾਂ ਨੇ ਵਾਰ-ਵਾਰ ਪਾਕਿਸਤਾਨ ਸਰਕਾਰ ਨੂੰ ਕਰਤਾਰਪੁਰ ਲਾਂਘੇ ਦੇ ਪ੍ਰਵੇਸ਼ ’ਤੇ 20 ਡਾਲਰ ਦਾ ਸਰਵਿਸ ਚਾਰਜ ਵਾਪਸ ਲੈਣ ਦੀ ਅਪੀਲ ਕੀਤੀ ਹੈ।

Pakistan government increased fee
ਦੱਸ ਦੇਈਏ ਕਿ ਪਾਕਿਸਤਾਨੀ ਵੀਜ਼ਾ ਲੈਣ ਵਾਲੇ ਅਤੇ ਕਰਤਾਰਪੁਰ ਲਾਂਘੇ ਤੋਂ ਇਲਾਵਾ ਹੋਰ ਰੂਟਾਂ ਰਾਹੀਂ ਆਉਣ ਵਾਲੇ ਸਿੱਖ ਸ਼ਰਧਾਲੂਆਂ ’ਤੇ ਪੰਜ ਡਾਲਰ ਦੀ ਫੀਸ ਲਗਾਉਣ ਦੇ ਫ਼ੈਸਲੇ ਨੇ ਪਾਕਿਸਤਾਨ ਸਰਕਾਰ ਵਿਰੁੱਧ ਗੁੱਸਾ ਭੜਕਾਇਆ ਹੈ। ਇੱਕ ਰਿਪੋਰਟ ਅਨੁਸਾਰ ਪ੍ਰਾਜੈਕਟ ਲਈ ਕਰਤਾਰਪੁਰ ਜਾਣ ਵਾਲੇ ਪਾਕਿਸਤਾਨੀ ਨਾਗਰਿਕਾਂ ਤੋਂ ਵੀ ਫੀਸ ਵਸੂਲੀ ਜਾਂਦੀ ਹੈ। ਸੂਤਰਾਂ ਅਨੁਸਾਰ ਪਾਕਿਸਤਾਨ ਤੋਂ ਆਏ ਲੋਕਾਂ ਨੂੰ ਕਰਤਾਰਪੁਰ ਜਾਣ ਲਈ ਪ੍ਰਤੀ ਵਿਅਕਤੀ 400 ਪਾਕਿਸਤਾਨੀ ਰੁਪਏ ਦੇਣੇ ਪੈਂਦੇ ਹਨ।
ਵੀਡੀਓ ਲਈ ਕਲਿੱਕ ਕਰੋ : –
























