ਪਾਕਿਸਤਾਨ ਦੇ ਉੱਤਰ-ਪੱਛਮੀ ਹਿੱਸੇ ਵਿੱਚ ਭਾਰੀ ਮੀਂਹ ਕਾਰਨ ਘੱਟੋ-ਘੱਟ 25 ਲੋਕਾਂ ਦੀ ਮੌ.ਤ ਹੋ ਗਈ ਹੈ ਅਤੇ 145 ਲੋਕ ਜ਼ਖਮੀ ਹੋ ਗਏ ਹਨ । ਉੱਥੇ ਹੀ ਭਾਰੀ ਮੀਂਹ ਕਾਰਨ ਕਈ ਮਕਾਨ ਵੀ ਢਹਿ ਗਏ ਹਨ। ਅਧਿਕਾਰੀਆਂ ਨੇ ਜਾਣਕਾਰੀ ਸਾਂਝੀ ਕੀਤੀ ਹੈ। ਸੀਨੀਅਰ ਬਚਾਅ ਅਧਿਕਾਰੀ ਖਤੀਰ ਅਹਿਮਦ ਮੁਤਾਬਕ ਖੈਬਰ ਪਖਤੂਨਖਵਾ ਸੂਬੇ ਦੇ ਬੰਨੂ, ਲੱਕੀ ਮਰਵਤ ਅਤੇ ਕਰਕ ਜ਼ਿਲ੍ਹਿਆਂ ਵਿੱਚ ਮੀਂਹ ਅਤੇ ਗੜੇਮਾਰੀ ਕਾਰਨ ਕਈ ਦਰੱਖਤ ਉਖੜ ਗਏ ਅਤੇ ਬਿਜਲੀ ਦੇ ਖੰਭੇ ਡਿੱਗ ਗਏ ।
ਅਹਿਮਦ ਨੇ ਦੱਸਿਆ ਕਿ ਅਧਿਕਾਰੀ ਜ਼ਖਮੀਆਂ ਨੂੰ ਇਸ ਐਮਰਜੈਂਸੀ ਵਿੱਚ ਰਾਹਤ ਦੇਣ ਲਈ ਕੰਮ ਕਰ ਰਹੇ ਹਨ । ਪਾਕਿਸਤਾਨ ਵਿੱਚ ਪਿਛਲੇ ਸਾਲ ਮਾਨਸੂਨ ਦੌਰਾਨ ਮੀਂਹ ਅਤੇ ਹੜ੍ਹਾਂ ਕਾਰਨ 1700 ਤੋਂ ਵੱਧ ਲੋਕਾਂ ਦੀ ਮੌ.ਤ ਹੋ ਗਈ ਸੀ। ਇਸ ਨਾਲ ਲਗਭਗ 3 ਕਰੋੜ 30 ਲੱਖ ਲੋਕ ਪ੍ਰਭਾਵਿਤ ਹੋਏ ਸਨ ਅਤੇ ਲਗਭਗ 80 ਲੱਖ ਲੋਕ ਬੇਘਰ ਹੋ ਗਏ ਸਨ । ਕੁਦਰਤੀ ਆਫਤਾਂ ਦੇ ਪ੍ਰਭਾਵ ਨੂੰ ਘਟਾਉਣ ਲਈ ਸਰਕਾਰ ਨੇ ਸ਼ੁੱਕਰਵਾਰ ਨੂੰ ਪੇਸ਼ ਕੀਤੇ ਗਏ ਆਪਣੇ ਰਾਸ਼ਟਰੀ ਬਜਟ ਵਿੱਚ ਜਲਵਾਯੂ ਕਾਰਵਾਈ ਲਈ 1.3 ਅਰਬ ਅਮਰੀਕੀ ਡਾਲਰ ਅਲਾਟ ਕੀਤੇ।
ਇਹ ਵੀ ਪੜ੍ਹੋ: ਪੰਜਾਬ ‘ਚ ਮਹਿੰਗਾ ਹੋਇਆ ਪੈਟਰੋਲ-ਡੀਜ਼ਲ, ਆਮ ਆਦਮੀ ਦੀ ਜੇਬ ‘ਤੇ ਪਵੇਗਾ ਅਸਰ
ਦੱਸ ਦੇਈਏ ਕਿ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਹਿਬਾਜ਼ ਸ਼ਰੀਫ ਨੇ ਸ਼ਨੀਵਾਰ ਨੂੰ ਮੀਂਹ ਅਤੇ ਤੂਫ਼ਾਨ ਕਾਰਨ ਹੋਏ ਜਾਨੀ ਨੁਕਸਾਨ ‘ਤੇ ਦੁੱਖ ਪ੍ਰਗਟ ਕੀਤਾ ਅਤੇ ਅਧਿਕਾਰੀਆਂ ਨੂੰ ਰਾਹਤ ਕਾਰਜ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ । ਸ਼ਰੀਫ ਨੇ ਅਧਿਕਾਰੀਆਂ ਨੂੰ ਅਰਬ ਸਾਗਰ ਵਿੱਚ ਆਉਣ ਵਾਲੇ ਚੱਕਰਵਾਤ ‘ਬਿਪਰਜੋਏ’ ਦੇ ਟਕਰਾਉਣ ਦੀ ਸੰਭਾਵਨਾ ਦੇ ਮੱਦੇਨਜ਼ਰ ਅਧਿਕਾਰੀਆਂ ਨੂੰ ਪਹਿਲਾਂ ਤੋਂ ਹੀ ਐਮਰਜੈਂਸੀ ਉਪਾਅ ਕਰਨ ਦੇ ਹੁਕਮ ਦਿੱਤੇ ਹਨ । ਪਾਕਿਸਤਾਨ ਦੀ ਆਫ਼ਤ ਪ੍ਰਬੰਧਨ ਏਜੰਸੀ ਨੇ ਕਿਹਾ ਕਿ ਗੰਭੀਰ ਅਤੇ ਤੀਬਰ” ਚੱਕਰਵਾਤ ਦੇਸ਼ ਦੇ ਦੱਖਣ ਵੱਲ ਵੱਧ ਰਿਹਾ ਹੈ ਅਤੇ ਉਸ ਕਾਰਨ 150 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾਵਾਂ ਚੱਲਣਗੀਆਂ।
ਵੀਡੀਓ ਲਈ ਕਲਿੱਕ ਕਰੋ -: