ਪਾਕਿਸਤਾਨ ਦੀ ਜਨਤਾ ‘ਤੇ ਮਹਿੰਗਾਈ ਦੀ ਮਾਰ ਪੈ ਰਹੀ ਹੈ। ਹੁਣ ਪਾਕਿਸਤਾਨ ਦੀ ਜਨਤਾ ਨੂੰ 35 ਰੁਪਏ ਪ੍ਰਤੀ ਲੀਟਰ ਮਹਿੰਗੇ ਪੈਟਰੋਲ ਤੇ ਡੀਜ਼ਲ ਨੂੰ ਖਰੀਦਣਾ ਪਵੇਗਾ। ਇੱਕ ਪਾਸੇ ਜਿੱਥੇ ਪਾਕਿਸਤਾਨ ਨਕਦੀ ਦੇ ਸੰਕਟ ਨਾਲ ਜੂਝ ਰਿਹਾ ਹੈ। ਉੱਥੇ ਹੀ ਇੱਕ ਤੋਂ ਬਾਅਦ ਇੱਕ ਪਰੇਸ਼ਾਨੀ ਦੇਸ਼ ਦੀ ਜਨਤਾ ਦੇ ਸਾਹਮਣੇ ਖੜ੍ਹੀ ਹੁੰਦੀ ਹੀ ਜਾ ਰਹੀ ਹੈ। ਦਰਅਸਲ, ਪਾਕਿਸਤਾਨ ਸਰਕਾਰ ਵੱਲੋਂ ਐਤਵਾਰ ਨੂੰ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿੱਚ 35-35 ਰੁਪਏ ਪ੍ਰਤੀ ਲੀਟਰ ਦਾ ਵਾਧਾ ਕੀਤਾ ਗਿਆ ਹੈ। ਜਿਸ ਕਾਰਨ ਪਹਿਲਾਂ ਤੋਂ ਹੀ ਮਹਿੰਗਾਈ ਨਾਲ ਜੂਝ ਰਹੀ ਜਨਤਾ ਨੂੰ ਇੱਕ ਹੋਰ ਝਟਕਾ ਲੱਗਿਆ ਹੈ।
ਰਿਪੋਰਟਾਂ ਮੁਤਾਬਕ ਵਿੱਤ ਮੰਤਰੀ ਇਸ਼ਾਕ ਦਾਰ ਨੇ ਐਤਵਾਰ ਸਵੇਰੇ ਨੂੰ ਸੰਬੋਧਿਤ ਕਰਦੇ ਹੋਏ ਇਸ ਗੱਲ ਦਾ ਐਲਾਨ ਕੀਤਾ। ਇਸ ਤੋਂ ਪਹਿਲਾਂ ਦੇਸ਼ ਵਿੱਚ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਬਦਲਾਅ ਹਰ ਪੰਦਰਵਾੜੇ ਵਿੱਚ ਮਹੀਨੇ ਦੀ ਪਹਿਲੀ ਤੇ 16 ਤਰੀਕ ਨੂੰ ਕੀਤਾ ਜਾਂਦਾ ਸੀ। ਦਾਰ ਨੇ ਕਿਹਾ ਕਿ ਅਸੀਂ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿੱਚ 35-35 ਰੁਪਏ ਪ੍ਰਤੀ ਲੀਟਰ ਦਾ ਵਾਧਾ ਕਰਨ ਦਾ ਫ਼ੈਸਲਾ ਕੀਤਾ ਹੈ। ਇਸ ਤੋਂ ਇਲਾਵਾ ਕੇਰੋਸੀਨ ਤੇ ਹਲਕੇ ਡੀਜ਼ਲ ਦੀਆਂ ਕੀਮਤਾਂ ਵਿੱਚ 18-18 ਰੁਪਏ ਪ੍ਰਤੀ ਲੀਟਰ ਦਾ ਵਾਧਾ ਹੋਇਆ ਹੈ।
ਇਹ ਵੀ ਪੜ੍ਹੋ: ਪੰਜਾਬ ‘ਚ ਹੋਰ ਵਿਗੜੇਗਾ ਮੌਸਮ ! ਮੀਂਹ ਦੇ ਨਾਲ ਅੱਜ ਚੱਲਣਗੀਆਂ ਠੰਡੀਆਂ ਹਵਾਵਾਂ, ਅਲਰਟ ਜਾਰੀ
ਰਿਪੋਰਟਾਂ ਮੁਤਾਬਕ ਵਿੱਤ ਮੰਤਰੀ ਇਸ਼ਾਕ ਦਾਰ ਦਾ ਕਹਿਣਾ ਹੈ ਕਿ ਇਹ ਨਵੀਆਂ ਕੀਮਤਾਂ ਐਤਵਾਰ ਸਵੇਰੇ 11 ਵਜੇ ਤੋਂ ਲਾਗੂ ਹੋ ਗਈਆਂ ਹਨ। ਇਸਦੇ ਨਾਲ ਹੀ ਪਾਕਿਸਤਾਨ ਵਿੱਚ ਪੈਟਰੋਲ ਦੀ ਕੀਮਤ 249.80 ਰੁਪਏ ਪ੍ਰਤੀ ਲੀਟਰ, ਹਾਈ-ਸਪੀਡ ਡੀਜ਼ਲ ਦੀ ਕੀਮਤ 262.80 ਰੁਪਏ ਪ੍ਰਤੀ ਲੀਟਰ, ਮਿੱਟੀ ਦੇ ਤੇਲ ਦੀ ਕੀਮਤ 189.83 ਰੁਪਏ ਪ੍ਰਤੀ ਲੀਟਰ ਤੇ ਹਲਕੇ ਡੀਜ਼ਲ ਦੀ ਕੀਮਤ 187 ਰੁਪਏ ਪ੍ਰਤੀ ਲੀਟਰ ਹੋ ਗਈ ਹੈ।
ਦੱਸ ਦੇਈਏ ਕਿ ਪਾਕਿਸਤਾਨ ਵਿੱਚ ਵਿੱਤ ਮੰਤਰੀ ਇਸ਼ਾਕ ਡਾਰ ਦੇ ਐਲਾਨ ਤੋਂ ਪਹਿਲਾਂ ਹੀ ਸ਼ਨੀਵਾਰ ਨੂੰ ਦੇਸ਼ ਦੇ ਕਈ ਹਿੱਸਿਆਂ ਵਿੱਚ ਪੈਟਰੋਲ ਦੀਆਂ ਕੀਮਤਾਂ ਵਿੱਚ ਭਾਰੀ ਵਾਧੇ ਦੀਆਂ ਅਫਵਾਹਾਂ ਕਾਰਨ ਪੈਟਰੋਲ ਪੰਪਾਂ ‘ਤੇ ਲੰਬੀਆਂ ਲਾਈਨਾਂ ਲੱਗ ਗਈ। ਇਸ ਵਿਚਾਲੇ ਗੁਜਰਾਂਵਾਲਾ ਵਿੱਚ ਸਿਰਫ਼ 20 ਪ੍ਰਤੀਸ਼ਤ ਪੰਪਾਂ ‘ਤੇ ਪੈਟਰੋਲ ਉਪਲਬਧ ਸੀ, ਜਦਕਿ ਬਾਕੀ ਦੇ ਪੰਪਾਂ ‘ਤੇ ਤੇਲ ਦੀ ਕਮੀ ਦੀ ਸੂਚਨਾ ਮਿਲੀ ਸੀ।
ਵੀਡੀਓ ਲਈ ਕਲਿੱਕ ਕਰੋ -: