ਪਾਕਿਸਤਾਨ ਦੇ ਖੈਬਰ ਪਖਤੂਨਖਵਾ ਵਿੱਚ ਸਥਿਤ 100 ਸਾਲ ਪੁਰਾਣੇ ਇਤਿਹਾਸਕ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਨੂੰ ਦੁਬਾਰਾ ਖੋਲ੍ਹੇ ਜਾਣ ਦੀ ਤਿਆਰੀ ਸ਼ੁਰੂ ਹੋ ਗਈ ਹੈ । ਇਸ ਸਬੰਧੀ ਅਧਿਕਾਰੀਆਂ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਗੁਰਦੁਆਰਾ ਸਾਹਿਬ ਨੂੰ ਕਈ ਦਹਾਕੇ ਪਹਿਲਾਂ ਇੱਕ ਲਾਇਬ੍ਰੇਰੀ ਵਿੱਚ ਤਬਦੀਲ ਕਰ ਦਿੱਤਾ ਗਿਆ ਸੀ, ਜਿਸ ਦਾ ਸਿੱਖ ਭਾਈਚਾਰੇ ਵੱਲੋਂ ਵਿਰੋਧ ਕੀਤਾ ਗਿਆ ਸੀ।
ਦਰਅਸਲ, ਇਸ ਸਮੇਂ ਗੁਰਦੁਆਰਾ ਸਾਹਿਬ ਖੈਬਰ ਪਖਤੂਨਖਵਾਦੀ ਸੂਬਾ ਸਰਕਾਰ ਦੇ ਕੰਟਰੋਲ ਵਿੱਚ ਹੈ । ਇਸ ਸਬੰਧੀ ਇਵੈਕਿਊਈ ਟਰੱਸਟ ਪ੍ਰਾਪਰਟੀ ਬੋਰਡ (ETPB) ਦੇ ਪ੍ਰਧਾਨ ਆਮਿਰ ਅਹਿਮਦ ਨੇ ਕਿਹਾ ਕਿ ਲੰਬੀ ਗੱਲਬਾਤ ਤੋਂ ਬਾਅਦ ਸੂਬਾ ਸਰਕਾਰ ਗੁਰਦੁਆਰਾ ਸਾਹਿਬ ਨੂੰ ਬੋਰਡ ਦੇ ਹਵਾਲੇ ਕਰਨ ਨੂੰ ਰਾਜ਼ੀ ਹੋ ਗਈ ਹੈ।
ਇਹ ਵੀ ਪੜ੍ਹੋ: ਪੰਜਾਬ-ਹਰਿਆਣਾ ਤੇ ਦਿੱਲੀ ‘ਚ ਅਗਲੇ 24 ਘੰਟਿਆਂ ਦੌਰਾਨ ਪਏਗਾ ਮੀਂਹ- ਮੌਸਮ ਵਿਭਾਗ ਦੀ ਭਵਿੱਖਬਾਣੀ
ETPB ਇੱਕ ਵਿਚਾਰਧਾਰਕ ਬੋਰਡ ਹੈ, ਜੋ ਕਿ ਭਾਰਤ-ਪਾਕਿਸਤਾਨ ਵੰਡ ਤੋਂ ਬਾਅਦ ਉੱਥੇ ਹਿੰਦੂਆਂ ਅਤੇ ਸਿੱਖਾਂ ਦੀਆਂ ਧਾਰਮਿਕ ਜਾਇਦਾਦਾਂ ਅਤੇ ਤੀਰਥ ਸਥਾਨਾਂ ਦਾ ਪ੍ਰਬੰਧ ਕਰਦਾ ਹੈ ।
ਇਸ ਤੋਂ ਅੱਗੇ ਅਹਿਮਦ ਨੇ ਕਿਹਾ ਇਹ ਇਤਿਹਾਸਿਕ ਗੁਰਦੁਆਰਾ ਸਾਹਿਬ ਆਪਣੇ ਮੂਲ ਰੂਪ ਵਿੱਚ ਹੀ ਹੈ ਅਤੇ ਕੁਝ ਮੁਰੰਮਤ ਤੋਂ ਬਾਅਦ ਗੁਰਦੁਆਰਾ ਸਾਹਿਬ ਨੂੰ ਸ਼ਰਧਾਲੂਆਂ ਲਈ ਖੋਲ੍ਹ ਦਿੱਤਾ ਜਾਵੇਗਾ।
ਦੱਸ ਦੇਈਏ ਕਿ 20 ਸਾਲ ਪਹਿਲਾਂ ਸਥਾਨਕ ਸਿੱਖ ਭਾਈਚਾਰੇ ਦੇ ਵਿਰੋਧ ਦੇ ਬਾਵਜੂਦ ਸੂਬਾਈ ਸਰਕਾਰ ਵੱਲੋਂ ਇਸ ਗੁਰਦੁਆਰੇ ਨੂੰ ਮਿਊਂਸੀਪਲ ਲਾਈਬ੍ਰੇਰੀ ਵਿੱਚ ਤਬਦੀਲ ਕਰ ਦਿੱਤਾ ਗਿਆ ਸੀ । ਉਨ੍ਹਾਂ ਦੱਸਿਆ ਕਿ ਗੋਪਾਲ ਸਿੰਘ ਸਾਥੀ ਨੇ 1905 ਵਿਚ ਇਸ ਗੁਰਦੁਆਰੇ ਦਾ ਨੀਂਹ ਪੱਥਰ ਰੱਖਿਆ ਸੀ । ਸਾਲ 1976 ਵਿੱਚ ਇਸ ਨੂੰ ਪੁਲਿਸ ਵਿਭਾਗ ਨੂੰ ਸੌਂਪ ਦਿੱਤਾ ਗਿਆ ਸੀ ਅਤੇ ਇੱਥੇ ਇੱਕ ਪੁਲਿਸ ਸਟੇਸ਼ਨ ਸਥਾਪਤ ਕੀਤਾ ਗਿਆ ਸੀ ।
ਇਹ ਵੀ ਦੇਖੋ: ਮਰ ਚੁੱਕੀ ਹੈ ਇਨਸਾਨਿਅਤ ! Blood Bank ਵਾਲੇ ਦੀ ਖੂਨ ਦੇਣ ਤੋਂ ਨਾਂਹ ਪਿੱਛੇ ਦਮ ਤੋੜ ਗਈ ਬੱਚੀ!