ਪਾਕਿਸਤਾਨੀ ਸੰਸਦ ਵਿੱਚ ਸਪੀਕਰ ਨੇ ਕਾਰਵਾਈ ਮੁਲਤਵੀ ਕਰ ਦਿੱਤੀ ਹੈ। ਹੁਣ ਦੁਪਹਿਰ 1 ਵਜੇ ਤੋਂ ਬਾਅਦ ਮੁੜ ਸਦਨ ਦੀ ਕਾਰਵਾਈ ਹੋਵੇਗੀ। ਦੁਪਹਿਰ 1 ਵਜੇ ਤੋਂ ਬਾਅਦ ਇਮਰਾਨ ਖਾਨ ਬੇਭਰੋਸਗੀ ਪ੍ਰਸਤਾਵ ਦਾ ਸਾਹਮਣਾ ਕਰਨਗੇ। ਇਮਰਾਨ ਖਾਨ ਦੀ ਸਰਕਾਰ ਖਿਲਾਫ ਬੇਭਰੋਸਗੀ ਮਤੇ ‘ਤੇ ਵੋਟਿੰਗ ਲਈ ਪਾਕਿਸਤਾਨੀ ਸੰਸਦ ‘ਚ ਕਾਰਵਾਈ ਸ਼ੁਰੂ ਹੋ ਗਈ ਹੈ। ਹਾਲਾਂਕਿ ਇਮਰਾਨ ਖਾਨ ਅਜੇ ਤੱਕ ਸੰਸਦ ਨਹੀਂ ਪਹੁੰਚੇ ਹਨ।
ਪਾਕਿਸਤਾਨ ਦੀ ਸੰਸਦ ‘ਚ ਵਿਰੋਧੀ ਧਿਰ ਦੇ ਨੇਤਾ ਸ਼ਾਹਬਾਜ਼ ਸ਼ਰੀਫ ਨੇ ਕਿਹਾ ਕਿ ਇਮਰਾਨ ਨੇ ਦੇਸ਼ ਦੀ ਸੰਭਾਲ ਨਹੀਂ ਕੀਤੀ। ਉਨ੍ਹਾਂ ਸੰਸਦ ਵਿੱਚ ਕਿਹਾ ਕਿ ਸੁਪਰੀਮ ਕੋਰਟ ਦੇ ਮੁਤਾਬਕ ਕਾਰਵਾਈ ਹੋਣੀ ਚਾਹੀਦੀ ਹੈ। ਇਮਰਾਨ ਨੇ ਪਾਕਿਸਤਾਨ ਦਾ ਭਵਿੱਖ ਬਰਬਾਦ ਕਰ ਦਿੱਤਾ। ਨੈਸ਼ਨਲ ਅਸੈਂਬਲੀ ‘ਚ ਇਮਰਾਨ ਖਾਨ ਦੇ ਖਿਲਾਫ ਬੇਭਰੋਸਗੀ ਪ੍ਰਸਤਾਵ ‘ਤੇ ਕੁਝ ਹੀ ਦੇਰ ‘ਚ ਵੋਟਿੰਗ ਸ਼ੁਰੂ ਹੋ ਜਾਵੇਗੀ। ਇਸ ਤੋਂ ਪਹਿਲਾਂ ਇਮਰਾਨ ਖਾਨ ਵਿਧਾਨ ਸਭਾ ‘ਚ ਚਿੱਠੀ ਦੇ ਕੁਝ ਹਿੱਸੇ ‘ਤੇ ਚਰਚਾ ਕਰਨਗੇ।
p>ਵੀਡੀਓ ਲਈ ਕਲਿੱਕ ਕਰੋ -:
“PTC ਦੇ MD ਨੂੰ ਤਿੱਖੇ ਸਵਾਲ, ਇੱਕਲਾ ਪੀਟੀਸੀ ਹੀ ਕਿਉਂ ਕਰਦੈ ਸ਼੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਦਾ ਪ੍ਰਸਾਰਣ ?”