ਪਾਕਿਸਤਾਨ ਵਿੱਚ ਲੋਕਾਂ ਨੂੰ ਇੱਕ ਵਾਰ ਫਿਰ ਮਹਿੰਗਾਈ ਦਾ ਝਟਕਾ ਲੱਗਿਆ ਹੈ। ਦਰਅਸਲ, ਪਾਕਿਸਤਾਨ ਵਿੱਚ ਮਹਿੰਗਾਈ ਵਧਣ ਕਾਰਨ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਜਿਸ ਕਾਰਨ ਪਾਕਿਸਤਾਨ ਵਿੱਚ ਇੱਕ ਲੀਟਰ ਪੈਟਰੋਲ ਦੀ ਕੀਮਤ 233.89 ਰੁਪਏ ‘ਤੇ ਪਹੁੰਚ ਗਈ ਹੈ । ਆਰਥਿਕ ਸੰਕਟ ਨਾਲ ਜੂਝ ਰਹੇ ਪਾਕਿਸਤਾਨ ਵਿੱਚ ਪੈਟਰੋਲ ਦੀਆਂ ਕੀਮਤਾਂ ਵਿੱਚ 24 ਰੁਪਏ ਪ੍ਰਤੀ ਲੀਟਰ ਦਾ ਵੱਡਾ ਕੀਤਾ ਗਿਆ ਹੈ। ਇਸ ਦੇ ਨਾਲ ਹੀ ਡੀਜ਼ਲ ਦੀ ਕੀਮਤ ਵਿੱਚ 16.31 ਰੁਪਏ ਦਾ ਇਜ਼ਾਫ਼ਾ ਕੀਤਾ ਗਿਆ ਹੈ। ਜਿਸ ਤੋਂ ਬਾਅਦ ਪਾਕਿਸਤਾਨ ਵਿੱਚ ਡੀਜ਼ਲ ਦੀਆਂ ਕੀਮਤਾਂ 263.31 ਰੁਪਏ ਪ੍ਰਤੀ ਲੀਟਰ ਹੋ ਗਈਆਂ ਹਨ ।
ਦੱਸ ਦੇਈਏ ਕਿ ਪਾਕਿਸਤਾਨ ਵਿੱਚ ਪਿਛਲੇ 20 ਦਿਨਾਂ ਵਿੱਚ ਇਹ ਤੀਜਾ ਅਜਿਹਾ ਵਾਧਾ ਹੈ । ਇਸ ਸਬੰਧੀ ਇਸਲਾਮਾਬਾਦ ਵਿੱਚ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪਾਕਿਸਤਾਨ ਦੇ ਵਿੱਤ ਮੰਤਰੀ ਨੇ ਕਿਹਾ ਕਿ ਨਵੀਆਂ ਕੀਮਤਾਂ 15 ਜੂਨ ਦੀ ਅੱਧੀ ਰਾਤ ਤੋਂ ਲਾਗੂ ਹੋ ਗਈਆਂ ਹਨ । ਇਸੇ ਵਿਚਾਲੇ ਮਿੱਟੀ ਦੇ ਤੇਲ ਦੀ ਨਵੀਂ ਕੀਮਤ 29.49 ਰੁਪਏ ਵਧ ਕੇ 211.43 ਰੁਪਏ ਹੋ ਜਾਵੇਗੀ । ਲਾਈਟ ਡੀਜ਼ਲ 29.16 ਰੁਪਏ ਦੇ ਵਾਧੇ ਤੋਂ ਬਾਅਦ 207.47 ਰੁਪਏ ਮਹਿੰਗਾ ਹੋ ਜਾਵੇਗਾ । ਵਿੱਤ ਮੰਤਰੀ ਇਸਮਾਈਲ ਨੇ ਕਿਹਾ ਕਿ ਸਰਕਾਰ ਕੋਲ ਅੰਤਰਰਾਸ਼ਟਰੀ ਕੀਮਤਾਂ ਦੇ ਪ੍ਰਭਾਵ ਨੂੰ ਪਾਕਿਸਤਾਨ ਦੇ ਖਪਤਕਾਰਾਂ ਤੱਕ ਪਹੁੰਚਾਉਣ ਤੋਂ ਇਲਾਵਾ ਕੋਈ ਵਿਕਲਪ ਨਹੀਂ ਹੈ।
ਇਹ ਵੀ ਪੜ੍ਹੋ: ਮਾਨ ਸਰਕਾਰ ਦਾ ਵੱਡਾ ਫ਼ੈਸਲਾ, Online ਮਿਲੇਗਾ ਜਾਇਦਾਦਾਂ ਦਾ ਵੇਰਵਾ, ਧੋਖਾਧੜੀ ਤੋਂ ਬਚਣਗੇ ਲੋਕ
ਜ਼ਿਕਰਯੋਗ ਹੈ ਕਿ ਪਾਕਿਸਤਾਨ ਸਰਕਾਰ ਵੱਲੋਂ ਪਿਛਲੇ 20 ਦਿਨਾਂ ਵਿੱਚ ਪੈਟਰੋਲ ਦੀਆਂ ਕੀਮਤਾਂ ਵਿੱਚ 84 ਰੁਪਏ ਪ੍ਰਤੀ ਲੀਟਰ ਤੋਂ ਵੱਧ ਦਾ ਵਾਧਾ ਕੀਤਾ ਗਿਆ ਹੈ । ਪੈਟਰੋਲੀਅਮ ਪਦਾਰਥਾਂ ਦੀਆਂ ਕੀਮਤਾਂ ਵਿੱਚ ਇੱਕ ਹੋਰ ਵਾਧੇ ਦੇ ਕਾਰਨਾਂ ਬਾਰੇ ਦੱਸਦਿਆਂ ਮੰਤਰੀ ਨੇ ਕਿਹਾ ਕਿ ਪੈਟਰੋਲ ਦੀ ਅੰਤਰਰਾਸ਼ਟਰੀ ਕੀਮਤ 120 ਡਾਲਰ ਪ੍ਰਤੀ ਲੀਟਰ ਹੈ । ਉਨ੍ਹਾਂ ਕਿਹਾ ਕਿ ਸਾਡਾ ਦੇਸ਼ ਅਜੇ ਵੀ ਪੈਟਰੋਲ ਵਿੱਚ 24.03 ਰੁਪਏ, ਡੀਜ਼ਲ ਵਿੱਚ 59.16 ਰੁਪਏ, ਮਿੱਟੀ ਦੇ ਤੇਲ ਵਿੱਚ 29.49 ਰੁਪਏ ਅਤੇ ਹਲਕੇ ਡੀਜ਼ਲ ਵਿੱਚ 29.16 ਰੁਪਏ ਦਾ ਨੁਕਸਾਨ ਝੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਪੈਟਰੋਲ ਸਬਸਿਡੀ ‘ਤੇ 120 ਅਰਬ ਰੁਪਏ ਖਰਚ ਕਰ ਰਹੀ ਹੈ ।
ਵੀਡੀਓ ਲਈ ਕਲਿੱਕ ਕਰੋ -: