ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਖਿਲਾਫ ਬੇਭਰੋਸਗੀ ਮਤੇ ‘ਤੇ ਅੱਜ ਵੋਟਿੰਗ ਹੋ ਰਹੀ ਹੈ । ਇਸ ਵਿਚਾਲੇ ਇਮਰਾਨ ਖਾਨ ਨੇ ਦੋਸ਼ ਲਾਇਆ ਕਿ ਇਹ ਸਾਜ਼ਿਸ਼ ਅਮਰੀਕਾ ਵੱਲੋਂ ਰਚੀ ਜਾ ਰਹੀ ਹੈ। ਵਿਰੋਧੀ ਧਿਰ ਨੇ ਅਮਰੀਕਾ ਦੀ ਮਿਲੀਭੁਗਤ ਨਾਲ ਸਰਕਾਰ ਨੂੰ ਸੁੱਟਣ ਦੀ ਸਾਜ਼ਿਸ਼ ਰਚੀ ਹੈ। ਉਨ੍ਹਾਂ ਕਿਹਾ ਕਿ ਮੈਂ ਨਤੀਜੇ ਨੂੰ ਕਿਵੇਂ ਸਵੀਕਾਰ ਕਰ ਸਕਦਾ ਹਾਂ ਜਦੋਂ ਪੂਰੀ ਪ੍ਰਕਿਰਿਆ ਹੀ ਸਹੀ ਨਹੀਂ ਹੈ। ਲੋਕਤੰਤਰ ਨੈਤਿਕ ਅਧਿਕਾਰਾਂ ‘ਤੇ ਕੰਮ ਕਰਦਾ ਹੈ। ਵਿਰੋਧੀ ਧਿਰ ਦੀ ਇਸ ਮਿਲੀਭੁਗਤ ਤੋਂ ਬਾਅਦ ਕਿਹੜਾ ਨੈਤਿਕ ਅਧਿਕਾਰ ਬਚਿਆ ਹੈ?’ ਉੱਥੇ ਹੀ ਦੂਜੇ ਪਾਸੇ ਵਿਰੋਧੀ ਪਾਰਟੀਆਂ ਦਾ ਇਲਜ਼ਾਮ ਹੈ ਕਿ ਇਮਰਾਨ ਖਾਨ ਕੋਰੋਨਾ ਮਹਾਮਾਰੀ ਨਾਲ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ ਅਰਥਵਿਵਸਥਾ ਨੂੰ ਮੁੜ ਸੁਰਜੀਤ ਕਰਨ ਜਾਂ ਆਪਣੀ ਸਰਕਾਰ ਨੂੰ ਹੋਰ ਪਾਰਦਰਸ਼ੀ ਅਤੇ ਜਵਾਬਦੇਹ ਬਣਾਉਣ ਦੇ ਵਾਅਦਿਆਂ ਨੂੰ ਪੂਰਾ ਕਰਨ ਵਿੱਚ ਅਸਫਲ ਰਹੇ ਹਨ।
ਪਾਕਿਸਤਾਨ ਵਿੱਚ ਸਿਆਸੀ ਸੰਕਟ ਦਾ ਸਾਹਮਣਾ ਕਰ ਰਹੇ ਇਮਰਾਨ ਖਾਨ ਨੇ ਕਿਹਾ ਕਿ ਉਨ੍ਹਾਂ ਨੂੰ ਹਟਾਉਣ ਲਈ ਅਮਰੀਕਾ ਦੀ ਘਰੇਲੂ ਰਾਜਨੀਤੀ ਵਿੱਚ ਸਪੱਸ਼ਟ ਦਖਲਅੰਦਾਜ਼ੀ ਹੈ। ਇਮਰਾਨ ਖਾਨ ਨੇ ਇਸ ਨੂੰ ਸ਼ਾਸਨ ਬਦਲਣ ਦੀ ਕੋਸ਼ਿਸ਼ ਦੱਸਿਆ ਹੈ। ਸਹਿਯੋਗੀ ਦਲਾਂ ਵੱਲੋਂ ਗੱਠਜੋੜ ਸਰਕਾਰ ਛੱਡਣ ਅਤੇ ਵਿਰੋਧੀ ਧਿਰ ਵਿੱਚ ਸ਼ਾਮਲ ਹੋਣ ਤੋਂ ਬਾਅਦ ਆਪਣਾ ਸੰਸਦੀ ਬਹੁਮਤ ਗੁਆ ਚੁੱਕੇ ਇਮਰਾਨ ਖਾਨ ਨੇ ਆਪਣੇ ਸਮਰਥਕਾਂ ਨੂੰ ਵੋਟਿੰਗ ਤੋਂ ਪਹਿਲਾਂ ਐਤਵਾਰ ਨੂੰ ਸੜਕਾਂ ‘ਤੇ ਆਉਣ ਦੀ ਅਪੀਲ ਕੀਤੀ। ਇਮਰਾਨ ਨੇ ਕਿਹਾ ਕਿ ਵਿਰੋਧੀ ਧਿਰ ਨੇ ਦੇਸ਼ ਨਾਲ ਧੋਖਾ ਕੀਤਾ ਹੈ, ਇਸ ਲਈ ਪੂਰੇ ਪਾਕਿਸਤਾਨ ਅਤੇ ਖਾਸ ਕਰਕੇ ਨੌਜਵਾਨਾਂ ਨੂੰ ਸੜਕਾਂ ‘ਤੇ ਆ ਕੇ ਉਨ੍ਹਾਂ ਦਾ ਵਿਰੋਧ ਕਰਨਾ ਚਾਹੀਦਾ ਹੈ। ਸਾਜ਼ਿਸ਼ ਸਾਬਤ ਹੋ ਚੁੱਕੀ ਹੈ ਅਤੇ ਬੱਕਰੀਆਂ ਵਾਂਗ ਸਿਆਸੀ ਆਗੂਆਂ ਦੀ ਨਿਲਾਮੀ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: ‘ਪੰਜਾਬ ਚੋਣਾਂ ‘ਚ ਆਪਸੀ ਫੁੱਟ ਕਾਰਨ ਕਿਸਾਨ ਹਾਰੇ, ‘ਆਪ’ ਨੂੰ ਹੋਇਆ ਫਾਇਦਾ’ : ਗੁਰਨਾਮ ਸਿੰਘ ਚੜੂਨੀ
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਪਾਕਿਸਤਾਨ ਦੇ ਫੌਜ ਮੁਖੀ ਜਨਰਲ ਕਮਰ ਜਾਵੇਦ ਬਾਜਵਾ ਨੇ ਕਿਹਾ ਸੀ ਕਿ ਪਾਕਿਸਤਾਨ ਅਮਰੀਕਾ ਨਾਲ ਆਪਣੇ ਸਬੰਧਾਂ ਨੂੰ ਵਧਾਉਣਾ ਚਾਹੁੰਦਾ ਹੈ। ਬਾਜਵਾ ਨੇ ਇਸਲਾਮਾਬਾਦ ਵਿੱਚ ਇੱਕ ਸੁਰੱਖਿਆ ਕਾਨਫਰੰਸ ਦੌਰਾਨ ਕਿਹਾ ਸੀ ਕਿ ਅਸੀਂ ਅਮਰੀਕਾ ਨਾਲ ਸ਼ਾਨਦਾਰ ਅਤੇ ਰਣਨੀਤਕ ਸਬੰਧਾਂ ਦਾ ਇੱਕ ਲੰਮਾ ਇਤਿਹਾਸ ਸਾਂਝਾ ਕਰਦੇ ਹਾਂ, ਜੋ ਕਿ ਸਾਡਾ ਸਭ ਤੋਂ ਵੱਡਾ ਨਿਰਯਾਤ ਬਾਜ਼ਾਰ ਹੈ।
ਵੀਡੀਓ ਲਈ ਕਲਿੱਕ ਕਰੋ -: