ਗੁਆਂਢੀ ਦੇਸ਼ ਪਾਕਿਸਤਾਨ ਦੀ ਆਰਥਿਕ ਹਾਲਤ ਇਨ੍ਹੀਂ ਦਿਨੀਂ ਬਹੁਤ ਖਰਾਬ ਹੈ । ਉਹ ਦੂਜੇ ਦੇਸ਼ਾਂ ਦੀ ਮਦਦ ਨਾਲ ਇਸ ਮਾੜੇ ਦੌਰ ਤੋਂ ਬਾਹਰ ਨਿਕਲਣ ਦੀ ਕੋਸ਼ਿਸ਼ ਕਰ ਰਿਹਾ ਹੈ। ਉਹ ਖਾਸ ਤੌਰ ‘ਤੇ ਸਾਊਦੀ ਅਰਬ ਅਤੇ ਚੀਨ ਤੋਂ ਕਾਫੀ ਮਦਦ ਲੈ ਰਿਹਾ ਹੈ। ਪਾਕਿਸਤਾਨ ਵਿੱਚ ਹਾਲਤ ਇਹ ਹੈ ਕਿ ਲੋਕਾਂ ਨੂੰ ਖਾਣ ਲਈ ਆਟਾ ਨਹੀਂ ਮਿਲ ਰਿਹਾ । ਇਸ ਵਿਚਾਲੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਦਾ ਇੱਕ ਬਿਆਨ ਸਾਹਮਣੇ ਆਇਆ ਹੈ, ਜਿਸ ਵਿੱਚ ਗੁਆਂਢੀ ਦੇਸ਼ ਦੇ ਸੁਰ ਬਦਲੇ ਨਜ਼ਰ ਆ ਰਹੇ ਹਨ । ਪਾਕਿਸਤਾਨੀ ਪ੍ਰਧਾਨ ਮੰਤਰੀ ਨੇ ਕਿਹਾ ਕਿ ਪਾਕਿਸਤਾਨ ਨੇ ਆਪਣਾ ਸਬਕ ਸਿੱਖ ਲਿਆ ਹੈ ਅਤੇ ਹੁਣ ਉਹ ਸ਼ਾਂਤੀ ਨਾਲ ਰਹਿਣਾ ਚਾਹੁੰਦਾ ਹੈ।
ਦਰਅਸਲ, ਪਾਕਿਸਤਾਨ ਦੇ ਪ੍ਰਧਾਨ ਮੰਤਰੀ ਨੇ ਇੱਕ ਇੰਟਰਵਿਊ ਦੌਰਾਨ ਕਿਹਾ ਹੈ ਕਿ ਉਹ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਹਰ ਸਮੱਸਿਆ ‘ਤੇ ਚਰਚਾ ਕਰਨ ਲਈ ਤਿਆਰ ਹਨ। ਸ਼ਾਹਬਾਜ਼ ਸ਼ਰੀਫ ਨੇ ਕਿਹਾ ਕਿ ਮੈਂ ਭਾਰਤੀ ਲੀਡਰਸ਼ਿਪ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕਰਦਾ ਹਾਂ ਕਿ ਸਾਨੂੰ ਗੱਲਬਾਤ ਦੇ ਟੇਬਲ ‘ਤੇ ਬੈਠ ਕੇ ਹਰ ਮੁੱਦੇ ਨੂੰ ਸੁਲਝਾਉਣ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ।
ਇਹ ਵੀ ਪੜ੍ਹੋ: ਚੇਨਈ ਏਅਰਪੋਰਟ ‘ਤੇ ਮਿਲਿਆ ਲਾਵਾਰਿਸ ਬੈਗ, ਅੰਦਰੋਂ ਨਿਕਲੇ 53 ਸੱਪ, 3 ਕੱਛੂਏ, ਮਚਿਆ ਹੜਕੰਪ
ਭਾਰਤ ਨਾਲ ਸਬੰਧ ਸੁਧਾਰਨ ਦੀ ਵਕਾਲਤ ਕਰਦੇ ਹੋਏ ਪਾਕਿਸਤਾਨੀ ਪ੍ਰਧਾਨ ਮੰਤਰੀ ਨੇ ਕਿਹਾ ਕਿ ਅਸੀਂ ਗੁਆਂਢੀ ਹਾਂ। ਸ਼ਾਂਤੀ ਨਾਲ ਰਹਿਣਾ ਸਾਡੇ ‘ਤੇ ਨਿਰਭਰ ਕਰਦਾ ਹੈ। ਤਰੱਕੀ ਕਰੋ ਜਾਂ ਇੱਕ ਦੂਜੇ ਨਾਲ ਲੜੋ ਅਤੇ ਸਮਾਂ ਅਤੇ ਸਰੋਤ ਬਰਬਾਦ ਕਰੋ। ਉਨ੍ਹਾਂ ਅੱਗੇ ਕਿਹਾ ਕਿ ਅਸੀਂ ਭਾਰਤ ਨਾਲ ਤਿੰਨ ਜੰਗਾਂ ਲੜ ਚੁੱਕੇ ਹਾਂ ਅਤੇ ਹਰ ਵਾਰ ਇਸ ਨਾਲ ਕੰਗਾਲੀ, ਗਰੀਬੀ ਅਤੇ ਬੇਰੁਜ਼ਗਾਰੀ ਆਈ ਹੈ। ਅਸੀਂ ਆਪਣਾ ਸਬਕ ਸਿੱਖ ਲਿਆ ਹੈ ਅਤੇ ਅਸੀਂ ਸ਼ਾਂਤੀ ਨਾਲ ਰਹਿਣਾ ਚਾਹੁੰਦੇ ਹਾਂ। ਸ਼ਾਹਬਾਜ਼ ਸ਼ਰੀਫ ਨੇ ਕਿਹਾ ਕਿ ਅਸੀਂ ਆਪਣੀ ਸਮੱਸਿਆ ਨੂੰ ਹੱਲ ਕਰਨ ਲਈ ਤਿਆਰ ਹਾਂ । ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮੇਰਾ ਸੰਦੇਸ਼ ਹੈ ਕਿ ਆਓ ਬੈਠ ਕੇ ਗੱਲ ਕਰੀਏ । ਪਾਕਿਸਤਾਨ ਨਹੀਂ ਚਾਹੁੰਦਾ ਕਿ ਅਸੀਂ ਬੰਬ ਅਤੇ ਬਾਰੂਦ ਬਣਾਉਣ ਵਿੱਚ ਖਰਚ ਕਰੀਏ।
ਦੱਸ ਦੇਈਏ ਕਿ ਇਸ ਤੋਂ ਅੱਗੇ ਸ਼ਾਹਬਾਜ਼ ਸ਼ਰੀਫ਼ ਨੇ ਇੱਕ ਵਾਰ ਫਿਰ ਕਸ਼ਮੀਰ ਦਾ ਮੁੱਦਾ ਚੁੱਕਿਆ। ਉਨ੍ਹਾਂ ਨੇ ਕਸ਼ਮੀਰ ਬਾਰੇ ਬੋਲਦਿਆਂ ਇੰਟਰਵਿਊ ਵਿੱਚ ਕਿਹਾ ਕਿ ਮੈਂ ਪੀਐੱਮ ਮੋਦੀ ਨੂੰ ਦੱਸਣਾ ਚਾਹੁੰਦਾ ਹਾਂ ਕਿ ਅਸੀਂ ਸ਼ਾਂਤੀ ਨਾਲ ਰਹਿਣਾ ਚਾਹੁੰਦੇ ਹਾਂ ਪਰ ਕਸ਼ਮੀਰ ਵਿੱਚ ਜੋ ਕੁਝ ਹੋ ਰਿਹਾ ਹੈ, ਉਸ ਨੂੰ ਰੋਕਣ ਦੀ ਲੋੜ ਹੈ। ਕਸ਼ਮੀਰ ਵਿੱਚ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਬੰਦ ਹੋਣੀ ਚਾਹੀਦੀ ਹੈ।
ਵੀਡੀਓ ਲਈ ਕਲਿੱਕ ਕਰੋ -: