ਪਾਕਿਸਤਾਨ ਦੇ ਦਿਯਾਮੇਰ ਜ਼ਿਲ੍ਹੇ ਦੇ ਗਿਲਗਿਤ-ਬਾਲਟਿਸਤਾਨ ਵਿੱਚ ਐਤਵਾਰ ਨੂੰ ਇੱਕ ਦਰਦਨਾਕ ਹਾਦਸਾ ਵਾਪਰਿਆ । ਦਰਅਸਲ, ਇੱਥੇ ਇੱਕ ਬੱਸ ਖੱਡ ਵਿੱਚ ਡਿੱਗ ਗਈ। ਇਸ ਹਾਦਸੇ ਵਿੱਚ 12 ਲੋਕਾਂ ਦੀ ਮੌ.ਤ ਹੋ ਗਈ ਜਦਕਿ 13 ਲੋਕ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ । ਜ਼ਖਮੀਆਂ ਨੂੰ ਇਲਾਜ ਲਈ ਨੇੜੇ ਦੇ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ । ਨਿਊਜ਼ ਏਜੰਸੀ ਦੀ ਰਿਪੋਰਟ ਮੁਤਾਬਕ ਦਿਯਾਮੇਰ ਦੇ ਸੀਨੀਅਰ ਪੁਲਿਸ ਸੁਪਰਡੈਂਟ (SSP) ਮੁਹੰਮਦ ਅਯਾਜ ਨੇ ਦੱਸਿਆ ਕਿ ਮ.ਰਨ ਵਾਲਿਆਂ ਵਿੱਚ ਔਰਤਾਂ ਅਤੇ ਬੱਚੇ ਵੀ ਸ਼ਾਮਿਲ ਹਨ। ਉਸ ਨੇ ਦੱਸਿਆ ਕਿ ਬੱਸ ਲਾਹੌਰ ਤੋਂ ਗਿਲਗਿਤ ਜਾ ਰਹੀ ਸੀ।
ਇਸ ਹਾਦਸੇ ਦੀ ਸੂਚਨਾ ਮਿਲਦਿਆਂ ਹੀ ਚਾਰੇ ਪਾਸੇ ਹਫੜਾ-ਦਫੜੀ ਮਚ ਗਈ । ਕਈ ਸੀਨੀਅਰ ਅਧਿਕਾਰੀ ਹਾਦਸੇ ਵਾਲੀ ਥਾਂ ‘ਤੇ ਪਹੁੰਚੇ ਤੇ ਸਥਿਤੀ ਦਾ ਜਾਇਜ਼ਾ ਲਿਆ। SSP ਨੇ ਦੱਸਿਆ ਕਿ ਬਚਾਅ ਅਤੇ ਰਾਹਤ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ । ਗਿਲਗਿਤ-ਬਾਲਟਿਸਤਾਨ ਦੇ ਮੁੱਖ ਮੰਤਰੀ ਹਾਜੀ ਗੁਲਬਰ ਖਾਨ ਨੇ ਇਸ ਹਾਦਸੇ ‘ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ ਅਤੇ ਜ਼ਖਮੀਆਂ ਦਾ ਮੁਫਤ ਇਲਾਜ ਕਰਨ ਦੇ ਨਿਰਦੇਸ਼ ਜਾਰੀ ਕੀਤੇ ਹਨ ।
ਇਹ ਵੀ ਪੜ੍ਹੋ: ਪੰਜਾਬ ਤੇ ਹਰਿਆਣਾ ‘ਚ ਅੱਜ ਤੇ ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਪਾਕਿਸਤਾਨ ਵਿੱਚ ਪਿਛਲੇ ਮਹੀਨੇ ਪੰਜਾਬ ਸੂਬੇ ਵਿੱਚ ਇੱਕ ਬੱਸ ਪਲਟਣ ਨਾਲ ਘੱਟੋ-ਘੱਟ 13 ਲੋਕਾਂ ਦੀ ਮੌ.ਤ ਹੋ ਗਈ ਸੀ ਜਦਕਿ ਕਈ ਜ਼ਖਮੀ ਹੋ ਗਏ ਸਨ। ਜਦੋਂ ਇਹ ਬੱਸ ਲਾਹੌਰ ਤੋਂ ਰਾਵਲਪਿੰਡੀ ਜਾ ਰਹੀ ਸੀ ਉਸ ਸਮੇਂ ਕੱਲਰ ਕਹਾਰ ਸਾਲਟ ਰੇਂਜ ਨੇੜੇ ਬੱਸ ਪਲਟ ਗਈ ਸੀ ।
ਵੀਡੀਓ ਲਈ ਕਲਿੱਕ ਕਰੋ -: