ਉੱਤਰੀ ਪਾਕਿਸਤਾਨ ਵਿੱਚ ਬਰਫੀਲੇ ਮੌਸਮ ਵਿਚਾਲੇ ਵਾਹਨਾਂ ਵਿੱਚ ਫਸ ਜਾਣ ਕਾਰਨ ਲਗਭਗ 21 ਸੈਲਾਨੀਆਂ ਦੀ ਮੌਤ ਹੋ ਗਈ ਹੈ । ਲਗਭਗ 1,000 ਵਾਹਨ ਅਜੇ ਵੀ ਫਸੇ ਹੋਣ ਕਾਰਨ ਸਰਕਾਰ ਨੇ ਰਾਜਧਾਨੀ ਇਸਲਾਮਾਬਾਦ ਤੋਂ 64 ਕਿਲੋਮੀਟਰ ਉੱਤਰ-ਪੂਰਬ ਵਿੱਚ ਮੁਰਰੀ ਨੂੰ ਆਫ਼ਤ ਪ੍ਰਭਾਵਿਤ ਖੇਤਰ ਐਲਾਨਿਆ ਗਿਆ ਹੈ। ਪਾਕਿਸਤਾਨ ਦੇ ਗ੍ਰਹਿ ਮੰਤਰੀ ਸ਼ੇਖ ਰਾਸ਼ਿਦ ਅਹਿਮਦ ਨੇ ਇੱਕ ਵੀਡੀਓ ਸੰਦੇਸ਼ ਜਾਰੀ ਕਰ ਕੇ ਕਿਹਾ, “15 ਤੋਂ 20 ਸਾਲਾਂ ਵਿੱਚ ਪਹਿਲੀ ਵਾਰ ਇੰਨੀ ਵੱਡੀ ਗਿਣਤੀ ਵਿੱਚ ਸੈਲਾਨੀ ਮੁਰਰੀ ਆਏ, ਜਿਸ ਨਾਲ ਇੱਕ ਵੱਡਾ ਸੰਕਟ ਪੈਦਾ ਹੋ ਗਿਆ।” ਮੰਤਰੀ ਨੇ ਕਿਹਾ ਕਿ ਪਹਾੜੀ ਸਥਾਨ ‘ਤੇ ਕਰੀਬ 1,000 ਕਾਰਾਂ ਫਸ ਗਈਆਂ, ਜਿਸ ਵਿੱਚ 21 ਲੋਕਾਂ ਦੀ ਮੌਤ ਹੋ ਗਈ।
ਰਿਪੋਰਟਾਂ ਅਨੁਸਾਰ ਉਨ੍ਹਾਂ ਕਿਹਾ ਕਿ ਬਚਾਅ ਮੁਹਿੰਮ ਵਿੱਚ ਸਿਵਲ ਪ੍ਰਸ਼ਾਸਨ ਦੀ ਮਦਦ ਲਈ ਫੌਜ ਦੀਆਂ ਪਲਟਨਾਂ ਅਤੇ ਅਰਧ ਸੈਨਿਕ ਬਲਾਂ ਨੂੰ ਤਾਇਨਾਤ ਕੀਤਾ ਗਿਆ ਹੈ। ਸ਼ੁੱਕਰਵਾਰ ਦੇਰ ਰਾਤ ਸਰਕਾਰ ਨੇ ਸੈਲਾਨੀਆਂ ਦੀ ਕਿਸੇ ਵੀ ਤਰ੍ਹਾਂ ਦੀ ਆਮਦ ਨੂੰ ਰੋਕਣ ਲਈ ਸਟੇਸ਼ਨ ਵੱਲ ਜਾਣ ਵਾਲੇ ਸਾਰੇ ਰਸਤਿਆਂ ਨੂੰ ਬੰਦ ਕਰਨ ਦਾ ਐਲਾਨ ਕੀਤਾ।
ਇਹ ਵੀ ਪੜ੍ਹੋ: ਪੰਜਾਬ ‘ਚ ਵਿਧਾਨ ਸਭਾ ਚੋਣਾਂ ਦਾ ਐਲਾਨ, 14 ਫਰਵਰੀ ਨੂੰ ਪੈਣਗੀਆਂ ਵੋਟਾਂ, ਜਾਣੋ ਕਦੋਂ ਆਉਣਗੇ ਨਤੀਜੇ
ਦੱਸ ਦੇਈਏ ਕਿ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਸੈਲਾਨੀਆਂ ਦੀ ਮੰਦਭਾਗੀ ਮੌਤ ‘ਤੇ ਦੁੱਖ ਪ੍ਰਗਟ ਕੀਤਾ ਹੈ । ਉਨ੍ਹਾਂ ਨੇ ਟਵੀਟ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੀਆਂ ਘਟਨਾਵਾਂ ਨੂੰ ਰੋਕਣ ਲਈ ਜਾਂਚ ਅਤੇ ਸਖਤ ਨਿਯਮਾਂ ਦੇ ਆਦੇਸ਼ ਦਿੱਤੇ ਗਏ ਹਨ। ਸੂਚਨਾ ਮੰਤਰੀ ਫਵਾਦ ਚੌਧਰੀ ਨੇ ਲੋਕਾਂ ਨੂੰ ਹਿੱਲ ਸਟੇਸ਼ਨ ‘ਤੇ ਨਾ ਆਉਣ ਦੀ ਅਪੀਲ ਕੀਤੀ ਹੈ।
ਗੌਰਤਲਬ ਹੈ ਕਿ ਮੰਗਲਵਾਰ ਰਾਤ ਤੋਂ ਸ਼ੁਰੂ ਹੋਈ ਬਰਫਬਾਰੀ ਨਿਯਮਤ ਅੰਤਰਾਲਾਂ ‘ਤੇ ਜਾਰੀ ਰਹੀ, ਜਿਸਨੇ ਹਜ਼ਾਰਾਂ ਸੈਲਾਨੀਆਂ ਨੂੰ ਆਪਣੇ ਵੱਲ ਖਿੱਚਿਆ । ਸੈਲਾਨੀਆਂ ਦੀ ਭਾਰੀ ਭੀੜ ਕਾਰਨ ਕਈ ਪਰਿਵਾਰ ਸੜਕਾਂ ’ਤੇ ਫਸੇ ਹੋਏ ਹਨ । ਸਥਾਨਕ ਮੀਡੀਆ ਨੇ ਦੱਸਿਆ ਕਿ 100,000 ਤੋਂ ਵੱਧ ਵਾਹਨ ਪਹਾੜੀ ਇਲਾਕੇ ਵਿੱਚ ਦਾਖਲ ਹੋਏ।
ਵੀਡੀਓ ਲਈ ਕਲਿੱਕ ਕਰੋ -: