ਚੀਨ ਵਿੱਚ ਲਗਾਤਾਰ ਵਧਦੇ ਕੋਰੋਨਾ ਮਾਮਲਿਆਂ ਦੇ ਵਿਚਾਲੇ ਲੋਕਾਂ ਨੇ ਇੱਕ ਵਾਰ ਫਿਰ ਰਾਸ਼ਟਰਪਤੀ ਖਿਲਾਫ਼ ਪ੍ਰਦਰਸ਼ਨ ਕਰਨਾ ਸ਼ੁਰੂ ਕਰ ਦਿੱਤਾ ਹੈ । ਲੋਕ ਰਾਸ਼ਟਰਪਤੀ ਤੋਂ ਅਸਤੀਫੇ ਦੀ ਮੰਗ ਕਰ ਰਹੇ ਹਨ। ਸ਼ੀ ਜਿਨਪਿੰਗ ਚੀਨ ਦੇ ਪਹਿਲੇ ਰਾਸ਼ਟਰਪਤੀ ਹਨ, ਜਿਨ੍ਹਾਂ ਨੂੰ ਲੋਕਾਂ ਨੇ ਅਹੁਦਾ ਛੱਡਣ ਲਈ ਕਿਹਾ ਹੈ।
ਇੱਕ ਰਿਪੋਰਟ ਦੇ ਮੁਤਾਬਕ ਕੋਰੋਨਾ ਵਿਰੋਧੀ ਉਪਾਵਾਂ ਤੋਂ ਨਾਰਾਜ਼ ਚੀਨ ਦੇ ਲੋਕ ਦੇਸ਼ ਭਰ ਵਿੱਚ ਜਿਨਪਿੰਗ ਦੇ ਅਸਤੀਫੇ ਦੀ ਮੰਗ ਕਰਦੇ ਹੋਏ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ। ਇੰਨਾ ਹੀ ਨਹੀਂ ਲੋਕਾਂ ਨੇ ਇੱਕ ਪਾਰਟੀ ਸ਼ਾਸਨ ਦੇ ਖਿਲਾਫ਼ ਵੀ ਆਵਾਜ਼ ਚੁੱਕਣੀ ਸ਼ੁਰੂ ਕਰ ਦਿੱਤੀ ਹੈ । ਲੋਕ ਕਮਿਊਨਿਸਟ ਪਾਰਟੀ ਆਫ਼ ਚਾਈਨਾ ਦੇ ਸ਼ਾਸਨ ਵਿਰੁੱਧ ਬੋਲਣ ਲੱਗੇ ਹਨ । ਲੋਕ ਸ਼ੀ ਜਿਨਪਿੰਗ ਗੱਦੀ ਛੱਡੋ ਅਤੇ ਕਮਿਊਨਿਸਟ ਪਾਰਟੀ ਸ਼ਾਸਨ ਛੱਡੋ ਵਰਗੇ ਨਾਅਰੇ ਲਗਾ ਰਹੇ ਹਨ।
ਇਹ ਵੀ ਪੜ੍ਹੋ: ਪਹਾੜਾਂ ‘ਤੇ ਬਰਫਬਾਰੀ ਨਾਲ ਪੰਜਾਬ ‘ਚ ਵਧੀ ਠੰਡ, ਡਿੱਗਿਆ ਪਾਰਾ, ਗੁਰਦਾਸਪੁਰ ਰਿਹਾ ਸਭ ਤੋਂ ਠੰਡਾ
ਦੱਸ ਦੇਈਏ ਕਿ ਚੀਨ ਨੇ ਕੋਰੋਨਾ ਨੂੰ ਲੈ ਕੇ ਦੇਸ਼ ਭਰ ਵਿੱਚ ਜ਼ੀਰੋ ਕੋਵਿਡ ਪਾਲਿਸੀ ਲਾਗੂ ਕੀਤੀ ਸੀ, ਜਿਸ ਕਾਰਨ ਲੋਕਾਂ ਦੇ ਜੀਵਨ ‘ਤੇ ਸਿੱਧਾ ਅਸਰ ਪੈਣ ਲੱਗਿਆ ਅਤੇ ਲੋਕ ਸੜਕ ‘ਤੇ ਆ ਕੇ ਇਸ ਨੂੰ ਹਟਾਉਣ ਲਈ ਸੜਕਾਂ ‘ਤੇ ਆ ਕੇ ਵਿਰੋਧ ਪ੍ਰਦਰਸ਼ਨ ਕਰਨ ਲੱਗੇ। ਇਸ ਤੋਂ ਬਾਅਦ ਚੀਨੀ ਸਰਕਾਰ ਨੇ ਕਈ ਥਾਵਾਂ ‘ਤੇ ਛੋਟ ਦਿੱਤੀ, ਜਿਸ ਤੋਂ ਬਾਅਦ ਚੀਨ ਵਿੱਚ ਅਚਾਨਕ ਕੋਰੋਨਾ ਦੇ ਮਾਮਲੇ ਵਧਣੇ ਸ਼ੁਰੂ ਹੋ ਗਏ। ਚੀਨ ਵਿੱਚ ਕੋਰੋਨਾ ਦੇ ਵਧਣ ਕਾਰਨ ਪੂਰੀ ਦੁਨੀਆ ਦੀਆਂ ਨਜ਼ਰਾਂ ਇਸ ‘ਤੇ ਟਿਕੀਆਂ ਹੋਈਆਂ ਹਨ। ਇਸ ਨੂੰ ਲੈ ਕੇ ਪੂਰੀ ਦੁਨੀਆ ਵਿੱਚ ਫਿਰ ਤੋਂ ਸਾਵਧਾਨੀ ਦੇ ਕਦਮ ਚੁੱਕਣੇ ਸ਼ੁਰੂ ਹੋ ਗਏ ਹਨ।
ਵੀਡੀਓ ਲਈ ਕਲਿੱਕ ਕਰੋ -: