ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ਼ਨੀਵਾਰ ਨੂੰ ਵੈਟੀਕਨ ਸਿਟੀ ਪਹੁੰਚੇ ਹਨ। ਪ੍ਰਧਾਨ ਮੰਤਰੀ ਇੱਥੇ ਪੋਪ ਫਰਾਂਸਿਸ ਨਾਲ ਮੁਲਾਕਾਤ ਕਰਨਗੇ। ਇਸ ਤੋਂ ਪਹਿਲਾਂ, ਪੀਐਮ ਮੋਦੀ ਨੇ ਇਟਲੀ ਦੀ ਰਾਜਧਾਨੀ ਰੋਮ ਵਿੱਚ ਭਾਰਤੀ ਪ੍ਰਵਾਸੀ ਲੋਕਾਂ ਨਾਲ ਮੁਲਾਕਾਤ ਕੀਤੀ ਹੈ।
ਇੱਥੇ ਪੀਐਮ ਮੋਦੀ ਨੇ ਪਹਿਲੇ ਵਿਸ਼ਵ ਯੁੱਧ ਵਿੱਚ ਇਟਲੀ ਦੀ ਤਰਫੋਂ ਲੜਨ ਵਾਲੇ ਭਾਰਤੀ ਸੈਨਿਕਾਂ ਨੂੰ ਵੀ ਸ਼ਰਧਾਂਜਲੀ ਦਿੱਤੀ ਹੈ। ਪੀਐਮ ਮੋਦੀ ਨੇ ਕਿਹਾ, ਮੇਰੀ ਰੋਮ ਵਿੱਚ ਭਾਰਤੀ ਡਾਇਸਪੋਰਾ ਨਾਲ ਚੰਗੀ ਗੱਲਬਾਤ ਹੋਈ ਜੋ ਭਾਰਤ ਬਾਰੇ ਪੜ੍ਹ ਰਹੇ ਹਨ ਅਤੇ ਜਿਨ੍ਹਾਂ ਨੇ ਸਾਲਾਂ ਦੌਰਾਨ ਸਾਡੇ ਦੇਸ਼ ਨਾਲ ਨਜ਼ਦੀਕੀ ਸਬੰਧ ਬਣਾਏ ਹਨ। ਉਨ੍ਹਾਂ ਦੇ ਵਿਚਾਰ ਜਾਣ ਕੇ ਚੰਗਾ ਲੱਗਾ।
ਇਹ ਵੀ ਪੜ੍ਹੋ : ਅਜੈ ਮਿਸ਼ਰਾ ਨਾਲ ਅਮਿਤ ਸ਼ਾਹ ਨੇ ਸਾਂਝਾ ਕੀਤਾ ਮੰਚ, ਅਖਿਲੇਸ਼ ਨੇ ਕਿਹਾ- ‘ਬਗਲ ‘ਚ ਛੋਰਾ ਜਗਤ ਢੰਡੋਰਾ’
ਇੰਨਾ ਹੀ ਨਹੀਂ, ਪ੍ਰਧਾਨ ਮੰਤਰੀ ਮੋਦੀ ਨੇ ਪਹਿਲੇ ਅਤੇ ਦੂਜੇ ਵਿਸ਼ਵ ਯੁੱਧ ਵਿੱਚ ਇਟਲੀ ‘ਚ ਲੜਨ ਵਾਲੇ ਭਾਰਤੀ ਸੈਨਿਕਾਂ ਦੀ ਯਾਦਗਾਰ ਵਿੱਚ ਸ਼ਾਮਿਲ ਸਿੱਖ ਭਾਈਚਾਰੇ ਅਤੇ ਸੰਸਥਾਵਾਂ ਦੇ ਨੁਮਾਇੰਦਿਆਂ ਸਮੇਤ ਹੋਰ ਸੰਸਥਾਵਾਂ ਦੇ ਮੈਂਬਰਾਂ ਨਾਲ ਵੀ ਮੁਲਾਕਾਤ ਕੀਤੀ ਅਤੇ ਗੱਲਬਾਤ ਕੀਤੀ। ਇਸ ਦੌਰਾਨ ਪੀਐਮ ਮੋਦੀ ਨੇ ਇਨ੍ਹਾਂ ਯੁੱਧਾਂ ਵਿੱਚ ਭਾਰਤੀ ਜਵਾਨਾਂ ਵੱਲੋਂ ਦਿਖਾਈ ਬਹਾਦਰੀ ਨੂੰ ਸ਼ਰਧਾਂਜਲੀ ਭੇਟ ਕੀਤੀ।
ਵੀਡੀਓ ਲਈ ਕਲਿੱਕ ਕਰੋ -: