ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜਲਵਾਯੂ ਪਰਿਵਰਤਨ ‘ਤੇ ਹੋ ਰਹੀ 26ਵੀਂ ਕਾਨਫ਼ਰੰਸ ਆਫ਼ ਪਾਰਟੀਜ਼ (COP26) ਵਿੱਚ ਹਿੱਸਾ ਲੈਣ ਲਈ ਸਕਾਟਲੈਂਡ ਦੇ ਗਲਾਸਗੋ ਪਹੁੰਚ ਗਏ ਹਨ। ਜਿੱਥੇ ਹੋਟਲ ਦੇ ਬਾਹਰ ਭਾਰਤੀ ਭਾਈਚਾਰੇ ਵੱਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ ।
ਇਸ ਸੰਮੇਲਨ ਵਿੱਚ ਲਗਭਗ 200 ਦੇਸ਼ਾਂ ਦੇ ਡੈਲੀਗੇਟ ਹਿੱਸਾ ਲੈ ਰਹੇ ਹਨ ਅਤੇ ਇਸ ਵਿੱਚ 2030 ਤੱਕ ਨਿਕਾਸੀ ਵਿੱਚ ਕਟੌਤੀ ਦੇ ਤਰੀਕਿਆਂ ‘ਤੇ ਚਰਚਾ ਕੀਤੀ ਜਾਵੇਗੀ । ਪ੍ਰਧਾਨ ਮੰਤਰੀ ਮੋਦੀ ਇਸ ਸੰਮੇਲਨ ਨੂੰ ਸੰਬੋਧਿਤ ਕਰਨਗੇ ।
ਇਸ ਸਬੰਧੀ ਪੀਐੱਮ ਮੋਦੀ ਨੇ ਟਵੀਟ ਕਰਦਿਆਂ ਲਿਖਿਆ ਕਿ ਮੈਂ ਗਲਾਸਗੋ ਲੈਂਡ ਕਰ ਗਿਆ ਹਾਂ। ਇੱਥੇ COP26 ਸਿਖਰ ਸੰਮੇਲਨ ਵਿੱਚ ਸ਼ਾਮਿਲ ਹੋਵਾਂਗਾ, ਜਿੱਥੇ ਮੈਂ ਜਲਵਾਯੂ ਪਰਿਵਰਤਨ ਨੂੰ ਘੱਟ ਕਰਨ ਤੇ ਇਸ ਸਬੰਧ ਵਿੱਚ ਭਾਰਤ ਦੀਆਂ ਕੋਸ਼ਿਸ਼ਾਂ ਨੂੰ ਸਪੱਸ਼ਟ ਕਰਨ ਲਈ ਵਿਸ਼ਵ ਨੇਤਾਵਾਂ ਨਾਲ ਕੰਮ ਕਰਨ ਲਈ ਉਤਸੁਕ ਹਾਂ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਗਲਾਸਗੋ ਦੇ ਹੋਟਲ ਪਹੁੰਚਣ ਤੋਂ ਬਾਅਦ ਭਾਰਤੀ ਭਾਈਚਾਰੇ ਦੇ ਲੋਕਾਂ ਨੇ ਮੋਦੀ-ਮੋਦੀ ਦੇ ਨਾਅਰੇ ਲਗਾਏ ਅਤੇ ‘ਮੋਦੀ ਹੈ ਭਾਰਤ ਕਾ ਗਹਿਣਾ’ ਗੀਤ ਗਏ ਕੇ ਉਨ੍ਹਾਂ ਦਾ ਸਵਾਗਤ ਕੀਤਾ । ਇਸ ਦੌਰਾਨ ਪੀਐਮ ਮੋਦੀ ਨੇ ਭੀੜ ਵਿੱਚ ਮੌਜੂਦ ਲੋਕਾਂ ਨਾਲ ਗੱਲਬਾਤ ਵੀ ਕੀਤੀ।
ਦੱਸ ਦੇਈਏ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਯਾਨੀ ਕਿ 1 ਨਵੰਬਰ ਨੂੰ ਭਾਰਤੀ ਸਮੇਂ ਅਨੁਸਾਰ ਦੁਪਹਿਰ 3.30 ਵਜੇ ਭਾਰਤੀ ਭਾਈਚਾਰੇ ਦੇ ਲੋਕਾਂ ਨਾਲ ਮੁਲਾਕਾਤ ਕਰਨਗੇ। ਜਿਸ ਤੋਂ ਬਾਅਦ ਸ਼ਾਮ 5.30 ਵਜੇ ਗਲਾਸਗੋ ਕਾਨਫਰੰਸ ਵਿੱਚ ਹਿੱਸਾ ਲੈਣਗੇ । ਇਸ ਤੋਂ ਇਲਾਵਾ ਪੀਐੱਮ ਮੋਦੀ ਸ਼ਾਮ ਨੂੰ 7 ਵਜੇ ਬ੍ਰਿਟੇਨ ਦੇ ਪ੍ਰਧਾਨ ਮੰਤਰੀ ਬੋਰਿਸ ਜਾਨਸਨ ਨਾਲ ਮੁਲਾਕਾਤ ਕਰ ਸਕਦੇ ਹਨ । ਇਸ ਤੋਂ ਬਾਅਦ ਪੀਐਮ ਮੋਦੀ ਰਾਤ 8.30 ਵਜੇ ਕਾਨਫਰੰਸ ਨੂੰ ਸੰਬੋਧਿਤ ਕਰਨਗੇ।
ਵੀਡੀਓ ਲਈ ਕਲਿੱਕ ਕਰੋ -: