PM Modi gets call: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਆਪਣੇ ਕੈਨੇਡੀਅਨ ਹਮਰੁਤਬਾ ਜਸਟਿਨ ਟਰੂਡੋ ਨੂੰ ਭਰੋਸਾ ਦਿੱਤਾ ਕਿ ਭਾਰਤ-ਕੈਨੇਡਾ ਦੇ ਟੀਕਾਕਰਨ ਦੇ ਯਤਨਾਂ ਵਿੱਚ ਪੂਰਾ ਸਹਿਯੋਗ ਕਰੇਗਾ । ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਅੱਜ ਪ੍ਰਧਾਨ ਮੰਤਰੀ ਮੋਦੀ ਨੂੰ ਫੋਨ ਕੀਤਾ । ਇਸ ਦੌਰਾਨ ਉਨ੍ਹਾਂ ਨੇ ਕੋਰੋਨਾ ਵੈਕਸੀਨ ਦੀ ਸਪਲਾਈ ਦੇ ਮੁੱਦੇ ‘ਤੇ ਗੱਲ ਕੀਤੀ । ਇਸ ਬਾਰੇ ਪੀਐਮ ਮੋਦੀ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ।
ਦਰਅਸਲ, ਪੀਐਮ ਮੋਦੀ ਨੇ ਟਵੀਟ ਕਰਕੇ ਕਿਹਾ, “ਮੇਰੇ ਦੋਸਤ ਜਸਟਿਨ ਟਰੂਡੋ ਦਾ ਫੋਨ ਆਇਆ,ਇਹ ਖੁਸ਼ੀ ਦੀ ਗੱਲ ਹੈ।” ਮੈਂ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਭਾਰਤ ਕੈਨੇਡਾ ਵੱਲੋਂ ਮੰਗੀ ਗਈ ਕੋਰੋਨਾ ਵੈਕਸੀਨ ਦੀ ਸਪਲਾਈ ਦੀ ਸਹੂਲਤ ਲਈ ਪੂਰੀ ਕੋਸ਼ਿਸ਼ ਕਰੇਗਾ । ਅਸੀਂ ਮੌਸਮੀ ਤਬਦੀਲੀ ਅਤੇ ਵਿਸ਼ਵਵਿਆਪੀ ਆਰਥਿਕ ਬਹਾਲੀ ਵਰਗੇ ਹੋਰ ਮਹੱਤਵਪੂਰਨ ਮੁੱਦਿਆਂ ‘ਤੇ ਸਹਿਯੋਗ ਜਾਰੀ ਰੱਖਣ ‘ਤੇ ਵੀ ਸਹਿਮਤ ਹੋਏ।”
ਜ਼ਿਕਰਯੋਗ ਹੈ ਕਿ ਭਾਰਤ ਵੱਲੋਂ ਬਹੁਤ ਸਾਰੇ ਦੇਸ਼ਾਂ ਨੂੰ ਕੋਰੋਨਾ ਵੈਕਸੀਨ ਦੀ ਸਪਲਾਈ ਕੀਤੀ ਜਾ ਰਹੀ ਹੈ। ਹੁਣ ਜਸਟਿਨ ਟਰੂਡੋ ਨੇ ਵੀ ਵੈਕਸੀਨ ਡੋਜ਼ ਦੀ ਮੰਗ ਕੀਤੀ ਹੈ। ਬਿਆਨ ਅਨੁਸਾਰ ਟਰੂਡੋ ਨੇ ਇਸ ਮੌਕੇ ਕਿਹਾ ਕਿ ਕੋਵਿਡ-19 ਵਿਰੁੱਧ ਲੜਾਈ ਵਿੱਚ ਭਾਰਤ ਦੀ ਬੇਮਿਸਾਲ ਚਿਕਿਤਸਕ ਸਮਰੱਥਾ ਦਾ ਮਹੱਤਵਪੂਰਨ ਯੋਗਦਾਨ ਹੋਵੇਗਾ । ਭਾਰਤ ਦੀ ਇਸ ਸਮਰੱਥਾ ਨੂੰ ਵਿਸ਼ਵ ਨਾਲ ਸਾਂਝਾ ਕਰਨ ਲਈ ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਦੀ ਸ਼ਲਾਘਾ ਕੀਤੀ । ਟਰੂਡੋ ਦੀ ਇਸ ਭਾਵਨਾ ਲਈ ਮੋਦੀ ਨੇ ਉਨ੍ਹਾਂ ਦਾ ਧੰਨਵਾਦ ਕੀਤਾ।
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਕੈਨੇਡਾ ਨੇ ਤਿੰਨ ਨਵੇਂ ਖੇਤੀਬਾੜੀ ਕਾਨੂੰਨਾਂ ਵਿਰੁੱਧ ਭਾਰਤ ਵਿੱਚ ਜਾਰੀ ਕਿਸਾਨਾਂ ਦੇ ਅੰਦੋਲਨ ਦਾ ਸਮਰਥਨ ਕੀਤਾ ਸੀ। ਜਸਟਿਨ ਟਰੂਡੋ ਨੇ ਕਿਹਾ ਸੀ, “ਕੈਨੇਡਾ ਦੁਨੀਆ ਵਿੱਚ ਕਿਤੇ ਵੀ ਕਿਸਾਨਾਂ ਦੇ ਸ਼ਾਂਤੀਪੂਰਵਕ ਪ੍ਰਦਰਸ਼ਨ ਦੇ ਅਧਿਕਾਰਾਂ ਦੀ ਰੱਖਿਆ ਕਰਨ ਲਈ ਖੜ੍ਹਿਆ ਹੈ।” ਭਾਰਤ ਨੇ ਇਸ ‘ਤੇ ਕੜੀ ਪ੍ਰਤੀਕਿਰਿਆ ਦਿੱਤੀ ਸੀ। । ਭਾਰਤ ਨੇ ਕਿਹਾ ਸੀ, “ਕਿਸਾਨਾਂ ਦੇ ਅੰਦੋਲਨ ਦੇ ਸਬੰਧ ਵਿੱਚ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਅਤੇ ਕੁਝ ਹੋਰ ਨੇਤਾਵਾਂ ਦੀ ਟਿੱਪਣੀ ਦੇਸ਼ ਦੇ ਅੰਦਰੂਨੀ ਮਾਮਲਿਆਂ ਵਿੱਚ ਇੱਕ ਨਾ ਮਨਜ਼ੂਰ ਯੋਗ ਦਖਲਅੰਦਾਜ਼ੀ ਦੇ ਸਮਾਨ ਹੈ।”
ਇਹ ਵੀ ਦੇਖੋ: ਦਿੱਲੀ ਅੰਦੋਲਨ ‘ਚ ਸ਼ਾਮਲ ਹੋਣ ਪਹੁੰਚੇ ਪੰਜਾਬੀ ਕਲਾਕਾਰ ਸਟੇਜ ਤੋਂ ਕਿਸਾਨਾਂ ਦੇ ਜਜ਼ਬੇ ਨੂੰ ਕੀਤਾ ਸਲਾਮ….