ਸ਼ਨੀਵਾਰ ਨੂੰ ਵੈਟੀਕਨ ਸਿਟੀ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਪੋਪ ਫਰਾਂਸਿਸ ਨੇ ਮੁਲਾਕਾਤ ਕੀਤੀ ਹੈ। ਸੂਤਰਾਂ ਮੁਤਾਬਿਕ ਇਹ ਮੁਲਾਕਾਤ ਸਿਰਫ਼ ਵੀਹ ਮਿੰਟਾਂ ਲਈ ਤੈਅ ਸੀ, ਪਰ ਕਰੀਬ ਇੱਕ ਘੰਟੇ ਤੱਕ ਚੱਲੀ।
ਇਸ ਦੌਰਾਨ ਪੀਐਮ ਮੋਦੀ ਅਤੇ ਪੋਪ ਨੇ ਧਰਤੀ ਨੂੰ ਬਿਹਤਰ ਬਣਾਉਣ ਦੇ ਉਦੇਸ਼ ਨਾਲ ਜਲਵਾਯੂ ਤਬਦੀਲੀ ਨਾਲ ਲੜਨ ਅਤੇ ਗਰੀਬੀ ਦੇ ਖਾਤਮੇ ਵਰਗੇ ਕਈ ਮੁੱਦਿਆਂ ‘ਤੇ ਚਰਚਾ ਕੀਤੀ। ਮੀਟਿੰਗ ਦੌਰਾਨ ਉਨ੍ਹਾਂ ਦੇ ਨਾਲ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਅਤੇ ਵਿਦੇਸ਼ ਮੰਤਰੀ ਡਾ: ਐਸ ਜੈਸ਼ੰਕਰ ਵੀ ਮੌਜੂਦ ਸਨ। ਪ੍ਰਧਾਨ ਮੰਤਰੀ ਮੋਦੀ ਇਟਲੀ ਅਤੇ ਬ੍ਰਿਟੇਨ ਦੇ ਆਪਣੇ ਪੰਜ ਦਿਨਾਂ ਦੌਰੇ ‘ਤੇ ਸ਼ੁੱਕਰਵਾਰ ਨੂੰ ਰੋਮ ਪਹੁੰਚੇ ਸਨ।
ਇਹ ਵੀ ਪੜ੍ਹੋ : ਮਹਿੰਗਾਈ ‘ਬੰਬ’ : ਪੈਟੋਰਲ ਪਹਿਲੀ ਵਾਰ 120 ਰੁ: ਤੋਂ ਪਾਰ; ਡੀਜ਼ਲ 110 ਰੁ: ਤੋਂ ਉੱਪਰ ਹੋਇਆ
ਪੀਐਮ ਮੋਦੀ ਨੇ ਆਪਣੀ ਮੁਲਾਕਾਤ ਬਾਰੇ ਇੱਕ ਟਵੀਟ ਕੀਤਾ ਹੈ, ਜਿਸ ਵਿੱਚ ਉਨ੍ਹਾਂ ਨੇ ਲਿਖਿਆ, “ਪੋਪ ਫਰਾਂਸਿਸ ਨਾਲ ਨਿੱਘੀ ਮੁਲਾਕਾਤ ਹੋਈ। ਮੈਨੂੰ ਉਨ੍ਹਾਂ ਨਾਲ ਕਈ ਮੁੱਦਿਆਂ ‘ਤੇ ਚਰਚਾ ਕਰਨ ਦਾ ਮੌਕਾ ਮਿਲਿਆ ਅਤੇ ਮੈਂ ਉਨ੍ਹਾਂ ਨੂੰ ਭਾਰਤ ਆਉਣ ਦਾ ਸੱਦਾ ਵੀ ਦਿੱਤਾ।” ਇਸ ਦੌਰਾਨ ਪੀਐਮ ਮੋਦੀ ਨੇ ਪੋਪ ਨੂੰ ਭਾਰਤ ਆਉਣ ਦਾ ਸੱਦਾ ਦਿੱਤਾ। ਪੋਪ ਜੌਹਨ ਪਾਲ ਦੂਜੇ ਨੇ ਆਖਰੀ ਵਾਰ 1999 ਵਿੱਚ ਭਾਰਤ ਦਾ ਦੌਰਾ ਕੀਤਾ ਸੀ। ਉਸ ਸਮੇਂ ਅਟਲ ਬਿਹਾਰੀ ਵਾਜਪਾਈ ਪ੍ਰਧਾਨ ਮੰਤਰੀ ਸਨ। ਹੁਣ ਪੋਪ ਨੂੰ ਪੀਐਮ ਮੋਦੀ ਦੇ ਕਾਰਜਕਾਲ ਦੌਰਾਨ ਭਾਰਤ ਆਉਣ ਦਾ ਸੱਦਾ ਦਿੱਤਾ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -: