ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜਰਮਨੀ ਦੀ ਰਾਜਧਾਨੀ ਬਰਲਿਨ ਪਹੁੰਚ ਗਏ ਹਨ। ਇਸ ਦੌਰਾਨ ਉਨ੍ਹਾਂ ਨੇ ਹੋਟਲ ਐਡਲਨ ਕੇਮਪਿੰਸਕੀ ਵਿਖੇ ਭਾਰਤੀ ਭਾਈਚਾਰੇ ਦੇ ਲੋਕਾਂ ਨਾਲ ਮੁਲਾਕਾਤ ਕੀਤੀ। ਕੁਝ ਲੋਕਾਂ ਨੇ ਭਾਰਤ ਮਾਤਾ ਦੀ ਜੈ ਦੇ ਨਾਅਰੇ ਵੀ ਲਾਏ। ਪ੍ਰਧਾਨ ਮੰਤਰੀ ਜਲਦੀ ਹੀ ਜਰਮਨ ਚਾਂਸਲਰ ਓਲਾਫ ਸਕੋਲਜ਼ ਨਾਲ 6ਵੇਂ ਭਾਰਤ-ਜਰਮਨੀ ਅੰਤਰ-ਸਰਕਾਰੀ ਸਲਾਹ-ਮਸ਼ਵਰੇ (IGC) ਵਿੱਚ ਹਿੱਸਾ ਲੈਣਗੇ। ਫਿਰ ਸ਼ਾਮ ਨੂੰ ਉਹ ਬਰਲਿਨ ਵਿੱਚ ਭਾਰਤੀ ਭਾਈਚਾਰੇ ਨੂੰ ਸੰਬੋਧਨ ਕਰਨਗੇ।
ਇਸ ਤੋਂ ਬਾਅਦ ਉਹ 3 ਮਈ ਨੂੰ ਇੰਡੋ-ਨੋਰਡਿਕ ਸੰਮੇਲਨ ‘ਚ ਹਿੱਸਾ ਲੈਣਗੇ ਫਿਰ ਡੈਨਮਾਰਕ ਦੀ ਰਾਜਧਾਨੀ ਕੋਪਨਹੇਗਨ ‘ਚ ਭਾਰਤੀਆਂ ਨੂੰ ਸੰਬੋਧਨ ਵੀ ਕਰਨਗੇ। ਅੰਤ ਵਿੱਚ ਪੀਐਮ ਮੋਦੀ ਪੈਰਿਸ ਵਿੱਚ ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਨਾਲ ਮੁਲਾਕਾਤ ਕਰਨਗੇ। ਇਸ ਸਾਲ ਪ੍ਰਧਾਨ ਮੰਤਰੀ ਦੀ ਇਹ ਪਹਿਲੀ ਵਿਦੇਸ਼ ਯਾਤਰਾ ਹੈ। 2 ਤੋਂ 4 ਮਈ ਤੱਕ ਆਪਣੇ ਦੌਰੇ ਵਿੱਚ ਉਹ ਤਿੰਨ ਯੂਰਪੀ ਦੇਸ਼ਾਂ ਜਰਮਨੀ, ਡੈਨਮਾਰਕ ਅਤੇ ਫਰਾਂਸ ਦਾ ਦੌਰਾ ਕਰਨਗੇ। ਪੀਐਮ ਮੋਦੀ ਨੇ ਬਰਲਿਨ ਪਹੁੰਚਦੇ ਹੀ ਟਵੀਟ ਕੀਤਾ। ਉਨ੍ਹਾਂ ਨੇ ਲਿਖਿਆ ਕਿ ਉਹ ਚਾਂਸਲਰ ਓਲਾਫ ਸਕੋਲਜ਼ ਨਾਲ ਗੱਲ ਕਰਨਗੇ। ਇਸ ਤੋਂ ਇਲਾਵਾ ਉਹ ਕਾਰੋਬਾਰੀ ਨੇਤਾਵਾਂ ਨਾਲ ਵੀ ਮੁਲਾਕਾਤ ਕਰਨਗੇ ਅਤੇ ਇਕ ਕਮਿਊਨਿਟੀ ਸਮਾਗਮ ਨੂੰ ਸੰਬੋਧਨ ਕਰਨਗੇ। ਉਨ੍ਹਾਂ ਨੂੰ ਭਰੋਸਾ ਹੈ ਕਿ ਇਸ ਦੌਰੇ ਨਾਲ ਭਾਰਤ ਅਤੇ ਜਰਮਨੀ ਦੀ ਦੋਸਤੀ ਹੋਰ ਮਜ਼ਬੂਤ ਹੋਵੇਗੀ।
ਵੀਡੀਓ ਲਈ ਕਲਿੱਕ ਕਰੋ -: