ਇਮਰਾਨ ਖਾਨ ਨੂੰ ਬੇਭਰੋਸਗੀ ਮਤੇ ਅਤੇ ਨੈਸ਼ਨਲ ਅਸੈਂਬਲੀ ਨੂੰ ਭੰਗ ਕਰਨ ਦੇ ਮੁੱਦੇ ‘ਤੇ ਸੁਪਰੀਮ ਕੋਰਟ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਅੱਜ ਸ਼ਾਮ ਨੂੰ ਉਹ ਦੇਸ਼ ਨੂੰ ਸੰਬੋਧਨ ਕਰਨਗੇ। ਇਸ ਦੌਰਾਨ ਸੰਸਦ ਮੈਂਬਰ ਫੈਜ਼ਲ ਜਾਵੇਦ ਨੇ ਟਵੀਟ ਕਰਕੇ ਦਾਅਵਾ ਕੀਤਾ ਹੈ ਕਿ ਅੱਜ ਇਮਰਾਨ ਖ਼ਾਨ ਵੱਡਾ ਐਲਾਨ ਕਰਨ ਜਾ ਰਹੇ ਹਨ। ਉਨ੍ਹਾਂ ਕਿਹਾ- ਇਮਰਾਨ ਦੇਸ਼ ਨੂੰ ਨਿਰਾਸ਼ ਨਹੀਂ ਕਰਨਗੇ। ਮੀਡੀਆ ਰਿਪੋਰਟਾਂ ਮੁਤਾਬਕ ਇਮਰਾਨ ਇਸ ਸੰਬੋਧਨ ‘ਚ ਕੈਬਨਿਟ ਸਮੇਤ ਅਸਤੀਫਾ ਦੇ ਸਕਦੇ ਹਨ।
ਸਿਆਸੀ ਡਰਾਮੇ ਨੂੰ ਲੈ ਕੇ ਪਾਕਿਸਤਾਨ ਦੀ ਸੁਪਰੀਮ ਕੋਰਟ ਵਿੱਚ 4 ਦਿਨਾਂ ਦੀ ਸੁਣਵਾਈ ਤੋਂ ਬਾਅਦ, ਅਦਾਲਤ ਨੇ ਵੀਰਵਾਰ ਰਾਤ ਨੂੰ ਕਿਹਾ – ਅਵਿਸ਼ਵਾਸ ਪ੍ਰਸਤਾਵ ਨੂੰ ਖਾਰਜ ਕਰਨਾ ਅਤੇ ਨੈਸ਼ਨਲ ਅਸੈਂਬਲੀ ਨੂੰ ਭੰਗ ਕਰਨਾ ਦੋਵੇਂ ਗੈਰ-ਕਾਨੂੰਨੀ ਸਨ। ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਰਾਸ਼ਟਰਪਤੀ ਨੂੰ ਸੰਸਦ ਨੂੰ ਭੰਗ ਕਰਨ ਲਈ ਕਹਿਣ ਦਾ ਅਧਿਕਾਰ ਨਹੀਂ ਹੈ। ਅਦਾਲਤ ਦੇ ਫੈਸਲੇ ਤੋਂ ਬਾਅਦ ਇਮਰਾਨ ਦੀ ਪਾਰਟੀ ਪਾਕਿਸਤਾਨ ਤਹਿਰੀਕ-ਏ-ਇਨਸਾਫ ਦੇ ਆਗੂਆਂ ਨੇ ਇਮਰਾਨ ਦੇ ਘਰ ਮੀਟਿੰਗ ਕੀਤੀ।
p>ਵੀਡੀਓ ਲਈ ਕਲਿੱਕ ਕਰੋ -:
“PTC ਦੇ MD ਨੂੰ ਤਿੱਖੇ ਸਵਾਲ, ਇੱਕਲਾ ਪੀਟੀਸੀ ਹੀ ਕਿਉਂ ਕਰਦੈ ਸ਼੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਦਾ ਪ੍ਰਸਾਰਣ ?”