Prince philip husband of queen elizabeth ii : ਬ੍ਰਿਟੇਨ ਦੀ ਮਹਾਰਾਣੀ ਐਲਿਜ਼ਾਬੈਥ II ਦੇ ਪਤੀ ਪ੍ਰਿੰਸ ਫਿਲਿਪ ਦੀ ਮੌਤ ਹੋ ਗਈ ਹੈ। ਉਨ੍ਹਾਂ ਦੀ ਉਮਰ 99 ਸਾਲ ਸੀ। ਰਾਇਲ ਫੈਮਲੀ ਦੁਆਰਾ ਜਾਰੀ ਇੱਕ ਬਿਆਨ ਵਿੱਚ, ਮਹਾਰਾਣੀ ਨੇ ਬੜੇ ਦੁੱਖ ਨਾਲ ਐਲਾਨ ਕੀਤਾ ਕਿ ਉਨ੍ਹਾਂ ਦੇ ਪਤੀ ਅਤੇ ਡਿਊਕ ਆਫ਼ ਐਡਿਨਬਰਗ ਪ੍ਰਿੰਸ ਫਿਲਿਪ ਹੁਣ ਇਸ ਦੁਨੀਆਂ ਵਿੱਚ ਨਹੀਂ ਰਹੇ। ਉਨ੍ਹਾਂ ਦੀ ਮੌਤ ਸ਼ੁੱਕਰਵਾਰ ਸਵੇਰੇ ਵਿੰਡਸਰ ਕੈਸਲ ਵਿਖੇ ਹੋਈ ਹੈ।
ਪ੍ਰਿੰਸ ਫਿਲਿਪ ਦਾ ਜਨਮ 10 ਜੂਨ 1921 ਨੂੰ ਯੂਨਾਨ ਦੇ ਟਾਪੂ ਕੋਰਫੂ ਵਿਖੇ ਹੋਇਆ ਸੀ। ਫਰਵਰੀ ਮਹੀਨੇ ਵਿੱਚ, ਪ੍ਰਿੰਸ ਫਿਲਿਪ ਨੂੰ ਇਲਾਜ ਲਈ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਇੱਥੇ ਉਨ੍ਹਾਂ ਦਾ ਸੰਕ੍ਰਮਣ ਅਤੇ ਦਿਲ ਦੀ ਬਿਮਾਰੀ ਦਾ ਇਲਾਜ ਕੀਤਾ ਗਿਆ। ਬਾਅਦ ਵਿੱਚ ਮਾਰਚ ਮਹੀਨੇ ਵਿੱਚ, ਪ੍ਰਿੰਸ ਐਲਿਜ਼ਾਬੈਥ II ਦੇ ਪਤੀ ਪ੍ਰਿੰਸ ਫਿਲਿਪ (99) ਨੂੰ ਹਸਪਤਾਲ ਵਿੱਚੋਂ ਛੁੱਟੀ ਦੇ ਦਿੱਤੀ ਗਈ ਸੀ।