PSGPC lose control of management: ਕਰਤਾਰਪੁਰ ਗੁਰਦੁਆਰੇ ਨੂੰ ਲੈ ਕੇ ਪਾਕਿਸਤਾਨ ਦੀ ਨਵੀਂ ਚਾਲ ਸਾਹਮਣੇ ਆਈ ਹੈ । ਗੁਰਦੁਆਰੇ ਦੀ ਸੇਵਾ ਸੰਭਾਲ ਦਾ ਕੰਮ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਖੋਹ ਕੇ ਨਵੀਂ ਸੰਸਥਾ ਨੂੰ ਸੌਂਪ ਦਿੱਤਾ ਗਿਆ ਹੈ । ਖਾਸ ਗੱਲ ਇਹ ਹੈ ਕਿ ਗੁਰਦੁਆਰੇ ਦੀ ਸੇਵਾ ਸੰਭਾਲ ਲਈ ਬਣਾਈ ਗਈ ਨਵੀਂ ਸੰਸਥਾ ਵਿੱਚ ਇੱਕ ਵੀ ਸਿੱਖ ਮੈਂਬਰ ਨਹੀਂ ਹੈ । ਹੁਣ ਕਰਤਾਰਪੁਰ ਗੁਰਦੁਆਰੇ ਦੀ ਜ਼ਿੰਮੇਵਾਰੀ ਪ੍ਰੋਜੈਕਟ ਮੈਨੇਜਮੈਂਟ ਯੂਨਿਟ ਨੂੰ ਸੌਂਪੀ ਗਈ ਹੈ । ਖਾਸ ਗੱਲ ਇਹ ਹੈ ਕਿ ਕਰਤਾਰਪੁਰ ਗੁਰਦੁਆਰੇ ਦੀ ਸੇਵਾ ਸੰਭਾਲ ਦੀ ਜ਼ਿੰਮੇਵਾਰੀ ਪ੍ਰੋਜੈਕਟ ਮੈਨੇਜਮੈਂਟ ਯੂਨਿਟ ਨੂੰ ਸੌਂਪੀ ਗਈ ਹੈ, ਉਸਦੇ ਸਾਰੇ 9 ਮੈਂਬਰ Evacuee Trust Property Board (ETPB) ਨਾਲ ਸਬੰਧ ਰੱਖਦੇ ਹਨ । ਦੱਸਿਆ ਜਾ ਰਿਹਾ ਹੈ ਕਿ ETPB ਨੂੰ ਪੂਰੀ ਤਰ੍ਹਾਂ ਨਾਲ ਪਾਕਿਸਤਾਨ ਦੀ ਖੁਫੀਆ ਏਜੰਸੀ ISI ਕੰਟਰੋਲ ਕਰਦੀ ਹੈ।
ਪ੍ਰੋਜੈਕਟ ਮੈਨੇਜਮੈਂਟ ਯੂਨਿਟ ਦੇ CEO ਦਾ ਐਮ. ਤਾਰਿਕ ਖਾਨ ਨੂੰ ਬਣਾਇਆ ਗਿਆ ਹੈ । ਪਾਕਿਸਤਾਨ ਸਰਕਾਰ ਵੱਲੋਂ ਕਰਤਾਰਪੁਰ ਗੁਰਦੁਆਰੇ ਸਬੰਧੀ ਜਾਰੀ ਕੀਤੇ ਗਏ ਨਵੇਂ ਆਦੇਸ਼ ਵਿੱਚ ਗੁਰਦੁਆਰੇ ਰਾਹੀਂ ਇੱਕ ਕਾਰੋਬਾਰੀ ਯੋਜਨਾ ਬਣਾਈ ਗਈ ਹੈ । ਇਸ ਆਦੇਸ਼ ਵਿੱਚ ਪ੍ਰਾਜੈਕਟ ਬਿਜ਼ਨੈੱਸ ਯੋਜਨਾ ਦਾ ਜ਼ਿਕਰ ਵੀ ਹੈ। ਯਾਨੀ ਗੁਰੂਦੁਆਰੇ ਨਾਲ ਇਮਰਾਨ ਖਾਨ ਸਰਕਾਰ ਨੇ ਪੈਸਾ ਕਮਾਉਣ ਦੀ ਕੋਸ਼ਿਸ਼ ਸ਼ੁਰੂ ਕਰ ਦਿੱਤੀ ਹੈ ।
ਸਿੱਖਾਂ ਦੇ ਪਵਿੱਤਰ ਅਸਥਾਨਾਂ ਵਿੱਚੋਂ ਇੱਕ ਕਰਤਾਰਪੁਰ ਸਾਹਿਬ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਨਿਵਾਸ ਸਥਾਨ ਮੰਨਿਆ ਜਾਂਦਾ ਹੈ । ਪਾਕਿਸਤਾਨ ਵਿੱਚ ਪੈਣ ਵਾਲੇ ਇਸ ਜਗ੍ਹਾ ‘ਤੇ ਗੁਰੂ ਨਾਨਕ ਦੇਵ ਨੇ ਆਖਰੀ ਸਾਹ ਲਏ ਸਨ । ਪਹਿਲਾਂ ਸਿੱਖ ਸ਼ਰਧਾਲੂ ਦੂਰਬੀਨ ਰਾਹੀਂ ਕਰਤਾਰਪੁਰ ਸਾਹਿਬ ਗੁਰਦੁਆਰੇ ਦੇ ਦਰਸ਼ਨ ਕਰਦੇ ਸਨ, ਪਰ ਭਾਰਤ ਅਤੇ ਪਾਕਿਸਤਾਨ ਸਰਕਾਰ ਨੇ ਮਿਲ ਕੇ ਇਹ ਲਾਂਘਾ ਬਣਾਇਆ ਹੈ।
ਦੱਸ ਦੇਈਏ ਕਿ ਭਾਰਤ ਵਿੱਚ ਪੰਜਾਬ ਦੇ ਡੇਰਾ ਬਾਬਾ ਨਾਨਕ ਤੋਂ ਕੌਮਾਂਤਰੀ ਸਰਹੱਦ ਤੱਕ ਲਾਂਘੇ ਦਾ ਨਿਰਮਾਣ ਕੀਤਾ ਗਿਆ ਹੈ ਅਤੇ ਪਾਕਿਸਤਾਨ ਨੇ ਵੀ ਸਰਹੱਦ ਤੋਂ ਨਾਰੋਵਾਲ ਜ਼ਿਲੇ ਵਿੱਚ ਗੁਰੂਦਵਾਰਾ ਸਾਹਿਬ ਲਈ ਇੱਕ ਲਾਂਘਾ ਬਣਾਇਆ ਹੈ । ਇਸ ਨੂੰ ਕਰਤਾਰਪੁਰ ਸਾਹਿਬ ਲਾਂਘਾ ਕਿਹਾ ਜਾਂਦਾ ਹੈ । ਕਰਤਾਰਪੁਰ ਲਾਂਘੇ ‘ਤੇ ਪਾਕਿਸਤਾਨ ਦੀ ਚਾਲ ਕਈ ਵਾਰ ਸਾਹਮਣੇ ਆਈ ਹੈ।