ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਮਰੀਕਾ ਦੇ ਤਿੰਨ ਦਿਨਾਂ ਦੌਰੇ ‘ਤੇ ਹਨ। ਅੱਜ ਉਹ ਅਮਰੀਕੀ ਰਾਸ਼ਟਰਪਤੀ ਜੋ ਬਾਇਡੇਨ ਨੂੰ ਮਿਲਣਗੇ, ਜਿਸ ਬਾਰੇ ਰਾਕੇਸ਼ ਟਿਕੈਤ ਨੇ ਟਵੀਟ ਕੀਤਾ ਹੈ।
ਰਾਕੇਸ਼ ਟਿਕੈਤ ਨੇ ਅਮਰੀਕਾ ਦੇ ਰਾਸ਼ਟਰਪਤੀ ਨੂੰ ਟਵੀਟ ਟੈਗ ਕਰਦਿਆਂ ਮੰਗ ਕੀਤੀ ਹੈ ਕਿ ਜਦੋਂ ਅਮਰੀਕਾ ਦੇ ਰਾਸ਼ਟਰਪਤੀ ਅੱਜ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ਕਰਨ ਤਾਂ ਉਨ੍ਹਾਂ ਨੂੰ ਕਿਸਾਨਾਂ ਦੀ ਸਮੱਸਿਆ ਵੱਲ ਧਿਆਨ ਦੇਣਾ ਚਾਹੀਦਾ ਹੈ। ਰਾਕੇਸ਼ ਟਿਕੈਤ ਨੇ ਲਿਖਿਆ ਹੈ ਕਿ, “ਅਸੀਂ ਭਾਰਤੀ ਕਿਸਾਨ 3 ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਹਾਂ ਜੋ ਪੀਐਮ ਮੋਦੀ ਸਰਕਾਰ ਦੁਆਰਾ ਲਿਆਂਦੇ ਗਏ ਹਨ। 11 ਮਹੀਨਿਆਂ ਦੇ ਵਿਰੋਧ ਪ੍ਰਦਰਸ਼ਨ ਦੌਰਾਨ 700 ਕਿਸਾਨ ਆਪਣੀ ਜਾਨ ਗਵਾ ਚੁੱਕੇ ਹਨ। ਸਾਨੂੰ ਬਚਾਉਣ ਲਈ ਇਹ ਕਾਲੇ ਕਾਨੂੰਨ ਰੱਦ ਕੀਤੇ ਜਾਣੇ ਚਾਹੀਦੇ ਹਨ। ਕਿਰਪਾ ਕਰਕੇ ਪੀਐਮ ਮੋਦੀ ਨਾਲ ਮੁਲਾਕਾਤ ਕਰਦੇ ਹੋਏ ਸਾਡੀ ਚਿੰਤਾ ‘ਤੇ ਧਿਆਨ ਕੇਂਦਰਤ ਕਰੋ।”
ਬੀਤੀ ਰਾਤ ਕੀਤੇ ਗਏ ਇੱਕ ਹੋਰ ਟਵੀਟ ਵਿੱਚ ਇਹ ਜਾਣਕਾਰੀ ਦਿੱਤੀ ਗਈ ਹੈ ਕਿ ਅੱਜ ਵਾਸ਼ਿੰਗਟਨ ਡੀਸੀ ਵਿੱਚ 2:30 ਵਜੇ ਤਿੰਨ ਖੇਤੀਬਾੜੀ ਕਾਨੂੰਨਾਂ ਦੇ ਵਿਰੁੱਧ ਪ੍ਰਦਰਸ਼ਨ ਹੋਵੇਗਾ। ਤੁਹਾਨੂੰ ਦੱਸ ਦਈਏ ਕਿ ਬੀਤੇ ਦਿਨ ਅਮਰੀਕੀ ਦੌਰੇ ‘ਤੇ ਪੀਐਮ ਨਰਿੰਦਰ ਮੋਦੀ ਨੇ ਅਮਰੀਕੀ ਉਪ ਰਾਸ਼ਟਰਪਤੀ ਕਮਲਾ ਹੈਰਿਸ ਨਾਲ ਮੁਲਾਕਾਤ ਕੀਤੀ ਸੀ। ਇਸ ਦੌਰਾਨ ਦੋਵਾਂ ਵਿਚਕਾਰ ਕਈ ਅਹਿਮ ਮੁੱਦਿਆਂ ‘ਤੇ ਚਰਚਾ ਹੋਈ। ਪੀਐਮ ਮੋਦੀ ਨੇ ਕਿਹਾ ਕਿ ਅਮਰੀਕਾ ਨੇ ਬਹੁਤ ਮਦਦ ਕੀਤੀ ਸੀ ਜਦੋਂ ਭਾਰਤ ਕੋਰੋਨਾ ਦੀ ਦੂਜੀ ਲਹਿਰ ਦੀ ਪਕੜ ਵਿੱਚ ਸੀ। ਪੀਐਮ ਮੋਦੀ ਨੇ ਕਮਲਾ ਹੈਰਿਸ ਨੂੰ ਭਾਰਤ ਆਉਣ ਦਾ ਸੱਦਾ ਵੀ ਦਿੱਤਾ।
ਇਹ ਵੀ ਦੇਖੋ : Governor House ਤੋਂ Sukhbir Badal ਦੀ ਧੜੱਲੇਦਾਰ ਸਪੀਚ , L IVE ਲਾਈ ਕਾਂਗਰਸੀਆਂ ਦੀ ਕਲਾਸ…