Ready to open Kartarpur Corridor: ਲਾਹੌਰ: ਪਾਕਿਸਤਾਨ ਵੱਲੋਂ ਸਿੱਖ ਸ਼ਰਧਾਲ਼ੂਆਂ ਲਈ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਦੀ ਤਿਆਰੀ ਕੀਤੀ ਜਾ ਰਹੀ ਹੈ। ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੇ ਇਹ ਜਾਣਕਾਰੀ ਦਿੱਤੀ ਹੈ ।
ਉਨ੍ਹਾਂ ਨੇ ਟਵੀਟ ਕਰ ਕਿਹਾ, ‘ਪਾਕਿਸਤਾਨ ਸਾਰੇ ਸਿੱਖ ਸ਼ਰਧਾਲੂਆਂ ਲਈ ਕਰਤਾਰਪੁਰ ਸਾਹਿਬ ਲਾਂਘੇ ਨੂੰ ਦੁਬਾਰਾ ਖੋਲ੍ਹਣ ਦੀ ਤਿਆਰੀ ਕਰ ਰਿਹਾ ਹੈ। ਉਨ੍ਹਾਂ ਦੱਸਿਆ ਕਿ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ 29 ਜੂਨ 2020 ਨੂੰ ਲਾਂਘਾ ਖੋਲ੍ਹਣ ਲਈ ਭਾਰਤੀ ਪੱਖ ਨੂੰ ਆਪਣੀ ਤਿਆਰੀ ਬਾਰੇ ਦੱਸ ਰਹੇ ਹਾਂ ।
ਦੱਸ ਦੇਈਏ ਕਿ ਪੂਰੀ ਦੁਨੀਆ ਇਸ ਸਮੇ ਕੋਰੋਨਾ ਵਾਇਰਸ ਨਾਮ ਦੀ ਮਹਾਂਮਾਰੀ ਨਾਲ ਜੂਝ ਰਿਹਾ ਹੈ। ਕੋਰੋਨਾ ਵਾਇਰਸ ਦੇ ਖਤਰੇ ਦੇ ਮੱਦੇਨਜ਼ਰ 15 ਮਾਰਚ ਨੂੰ ਕਰਤਾਰਪੁਰ ਲਾਂਘਾ ਵੀ ਬੰਦ ਕਰਨ ਦਾ ਫੈਸਲਾ ਲਿਆ ਗਿਆ ਸੀ । ਪਹਿਲਾਂ ਇਸ ਨੂੰ 31 ਮਾਰਚ ਲਈ ਤੇ ਫਿਰ ਅਨਿਸ਼ਚਿਤ ਸਮੇਂ ਲਈ ਬੰਦ ਕਰ ਦਿੱਤਾ ਗਿਆ ਸੀ । ਕਰਤਾਰਪੁਰ ਸਾਹਿਬ ਲਾਂਘੇ ਦਾ ਉਦਘਾਟਨ ਪਿਛਲੇ ਸਾਲ 9 ਨਵੰਬਰ ਨੂੰ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਕੀਤਾ ਗਿਆ ਸੀ ।