ਪਹਿਲਗਾਮ ਅੱਤਵਾਦੀ ਹਮਲੇ ਦਾ ਬਦਲਾ ਲੈਂਦੇ ਹੋਏ ਭਾਰਤ ਨੇ ਮੰਗਲਵਾਰ ਰਾਤ ਨੂੰ ਪਾਕਿਸਤਾਨ ਅਤੇ ਪੀਓਕੇ ਵਿੱਚ ਸਥਿਤ 9 ਅੱਤਵਾਦੀ ਠਿਕਾਣਿਆਂ ‘ਤੇ ਹਵਾਈ ਹਮਲਾ ਕੀਤਾ। ਤਿੰਨਾਂ ਫੌਜਾਂ ਨੇ ਸਾਂਝੇ ਤੌਰ ‘ਤੇ ਇਸ ਕਾਰਵਾਈ ਨੂੰ ਅੰਜਾਮ ਦਿੱਤਾ ਜਿਸ ਨੂੰ ‘ਆਪ੍ਰੇਸ਼ਨ ਸਿੰਦੂਰ’ ਦਾ ਨਾਮ ਦਿੱਤਾ ਗਿਆ। ਅੱਤਵਾਦ ਵਿਰੁੱਧ ਇਸ ਕਾਰਵਾਈ ਵਿੱਚ ਕਈ ਦੇਸ਼ਾਂ ਅਤੇ ਵਿਸ਼ਵ ਨੇਤਾਵਾਂ ਨੇ ਭਾਰਤ ਦਾ ਸਮਰਥਨ ਕੀਤਾ ਹੈ। ਸਾਬਕਾ ਬ੍ਰਿਟਿਸ਼ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਨੇ ਭਾਰਤੀ ਫੌਜ ਦੇ ਹਵਾਈ ਹਮਲੇ ਨੂੰ ‘ਪੂਰੀ ਤਰ੍ਹਾਂ ਜਾਇਜ਼’ ਦੱਸਿਆ ਹੈ।

ਸਾਬਕਾ ਬ੍ਰਿਟਿਸ਼ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਨੇ ਕਿਹਾ ਹੈ ਕਿ ਕਿਸੇ ਵੀ ਦੇਸ਼ ਨੂੰ ਆਪਣੀ ਧਰਤੀ ‘ਤੇ ਕਿਸੇ ਹੋਰ ਦੇਸ਼ ਤੋਂ ਅੱਤਵਾਦੀ ਹਮਲਿਆਂ ਨੂੰ ਸਵੀਕਾਰ ਨਹੀਂ ਕਰਨਾ ਚਾਹੀਦਾ। ਭਾਰਤ ਵੱਲੋਂ ਅੱਤਵਾਦੀ ਢਾਂਚੇ ‘ਤੇ ਹਮਲਾ ਕਰਨਾ ਪੂਰੀ ਤਰ੍ਹਾਂ ਸਹੀ ਹੈ। ਅੱਤਵਾਦੀਆਂ ਨੂੰ ਸਜ਼ਾ ਤੋਂ ਛੋਟ ਨਹੀਂ ਦਿੱਤੀ ਜਾਣੀ ਚਾਹੀਦੀ।
ਇਹ ਵੀ ਪੜ੍ਹੋ : ਆਪ੍ਰੇਸ਼ਨ ‘ਸਿੰਦੂਰ’ ਮਗਰੋਂ ਅੰਮ੍ਰਿਤਸਰ-ਚੰਡੀਗੜ੍ਹ ਏਅਰਪੋਰਟ ‘ਤੇ ਉਡਾਣਾਂ ਰੋਕੀਆਂ, ਕਰਤਾਰਪੁਰ ਕਾਰੀਡੋਰ ਵੀ ਬੰਦ
ਦੱਸ ਦੇਈਏ ਕਿ ਦੂਜੇ ਪਾਸੇ ਭਾਰਤ ਦੀ ਇਸ ਵੱਡੀ ਕਾਰਵਾਈ ‘ਤੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਵੀ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਕਿਹਾ, ‘ਇਹ ਸ਼ਰਮਨਾਕ ਹੈ।’ ਅਸੀਂ ਓਵਲ ਦੇ ਦਰਵਾਜ਼ਿਆਂ ਰਾਹੀਂ ਜਾਂਦੇ ਸਮੇਂ ਇਸ ਬਾਰੇ ਸੁਣਿਆ। ਮੈਨੂੰ ਲੱਗਦਾ ਹੈ ਕਿ ਲੋਕਾਂ ਨੂੰ ਅਤੀਤ ਦੇ ਆਧਾਰ ‘ਤੇ ਪਤਾ ਸੀ ਕਿ ਕੁਝ ਹੋਣ ਵਾਲਾ ਹੈ। ਉਹ ਲੰਮੇ ਸਮੇਂ ਤੋਂ ਲੜ ਰਹੇ ਹਨ। ਜੇ ਤੁਸੀਂ ਇਸ ਬਾਰੇ ਸੋਚੋ ਤਾਂ ਉਹ ਕਈ ਦਹਾਕਿਆਂ ਤੇ ਸਦੀਆਂ ਤੋਂ ਲੜ ਰਹੇ ਹਨ। ਮੈਨੂੰ ਉਮੀਦ ਹੈ ਕਿ ਇਹ ਜਦੀ ਖਤਮ ਹੋ ਜਾਏਗਾ।’
ਵੀਡੀਓ ਲਈ ਕਲਿੱਕ ਕਰੋ -:
























