ਤਾਲਿਬਾਨ ਨਾਲ ਪ੍ਰਭਾਵਿਤ ਅਫ਼ਗ਼ਾਨਿਸਤਾਨ ‘ਤੇ ਲਗਾਤਾਰ ਹਨਲੇ ਵਧਦੇ ਜਾ ਰਹੇ ਹਨ। ਮਿਲੀ ਜਾਣਕਾਰੀ ਅਨੁਸਾਰ ਦੇਸ਼ ਦੇ ਕੰਧਾਰ ਹਵਾਈ ਅੱਡੇ ‘ਤੇ ਰਾਕੇਟ ਨਾਲ ਹਮਲਾ ਕੀਤਾ ਗਿਆ ਹੈ । ਅਫ਼ਗ਼ਾਨਿਸਤਾਨ ਦੀ ਨਿਊਜ਼ ਏਜੰਸੀ ਵੱਲੋਂ ਇਸ ਘਟਨਹਾ ਦੀ ਜਾਣਕਾਰੀ ਦਿੱਤੀ ਗਈ ਹੈ।
ਨਿਊਜ਼ ਏਜੇਂਸੀ ਨੇ ਹਵਾਈ ਅੱਡੇ ਦੇ ਮੁਖੀ ਮਸੂਦ ਪਸ਼ਤੂਨ ਦੇ ਹਵਾਲੇ ਨਾਲ ਦੱਸਿਆ ਕਿ ਹਵਾਈ ਅੱਡੇ ‘ਤੇ ਲਗਾਤਾਰ ਤਿੰਨ ਰਾਕੇਟ ਦਾਗੇ ਗਏ, ਜਿਨ੍ਹਾਂ ਵਿੱਚੋਂ ਦੋ ਰਾਕੇਟ ਰਨਵੇ ਨਾਲ ਟਕਰਾ ਗਏ । ਜਿਸ ਦੇ ਮੱਦੇਨਜ਼ਰ ਸਾਰੀਆਂ ਉਡਾਣਾਂ ਰੱਦ ਕਰ ਦਿੱਤੀਆਂ ਗਈਆਂ ਹਨ।
ਇਹ ਵੀ ਪੜ੍ਹੋ: Tokyo Olympics: ਮੁੱਕੇਬਾਜ਼ ਸਤੀਸ਼ ਕੁਮਾਰ ਹਾਰੇ ਕੁਆਟਰ ਫਾਈਨਲ ਮੈਚ, ਟੁੱਟਿਆ ਮੈਡਲ ਜਿੱਤਣ ਦਾ ਸੁਪਨਾ
ਦਰਅਸਲ, ਇਹ ਹਮਲਾ ਅਜਿਹੇ ਸਮੇਂ ਹੋਇਆ ਹੈ ਜਦੋਂ ਤਾਲਿਬਾਨ ਦੇ ਲੜਾਕਿਆਂ ਨੇ ਹੇਰਾਤ, ਲਸ਼ਕਰ ਗਾਹ ਅਤੇ ਕੰਧਾਰ ਨੂੰ ਚਾਰੋਂ ਪਾਸਿਆਂ ਤੋਂ ਘੇਰ ਲਿਆ ਹੈ। ਸਤੰਬਰ ਤੱਕ ਵਿਦੇਸ਼ੀ ਫ਼ੌਜਾਂ ਦੀ ਵਾਪਸੀ ਦੇ ਐਲਾਨ ਤੋਂ ਬਾਅਦ ਤਾਲਿਬਾਨ ਨੇ ਦੇਸ਼ ਦੇ ਪੇਂਡੂ ਖੇਤਰਾਂ ਵਿੱਚ ਜ਼ਬਰਦਸਤ ਬੜ੍ਹਤ ਹਾਸਿਲ ਕੀਤੀ ਹੈ।
ਦੱਸ ਦੇਈਏ ਕਿ ਤਾਲਿਬਾਨ ਨੇ ਅਫਗਾਨਿਸਤਾਨ ਦੇ ਵੱਡੇ ਹਿੱਸਿਆਂ ‘ਤੇ ਕਬਜ਼ਾ ਕਰਨ ਦੀ ਆਪਣੀ ਮੁਹਿੰਮ ਨੂੰ ਤੇਜ਼ ਕਰਦੇ ਹੋਏ ਉਸਨੂੰ ਇੱਕ ਨਵਾਂ ਮੋੜ ਦਿੱਤਾ ਹੈ। ਦਰਅਸਲ, ਦੇਸ਼ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਅਫਗਾਨ ਸੁਰੱਖਿਆ ਬਲਾਂ ਅਤੇ ਤਾਲਿਬਾਨ ਲੜਾਕਿਆਂ ਵਿਚਾਲੇ ਜੰਗ ਜਾਰੀ ਹੈ।