ਰੂਸ ਅਤੇ ਯੂਕਰੇਨ ਵਿਚਾਲੇ ਚੱਲ ਰਹੀ ਜੰਗ ਨੂੰ 2 ਮਹੀਨਿਆਂ ਤੋਂ ਵੱਧ ਸਮਾਂ ਹੋ ਗਿਆ ਹੈ। ਇਸ ਦੇ ਬਾਵਜੂਦ ਹੁਣ ਤੱਕ ਦੋਵਾਂ ਵਿੱਚੋਂ ਕੋਈ ਵੀ ਝੁਕਣ ਨੂੰ ਤਿਆਰ ਨਹੀਂ ਜਾਪਦਾ। ਰੂਸ ਨੇ ਸ਼ਨੀਵਾਰ ਨੂੰ ਯੂਕਰੇਨ ਦੇ ਤੀਜੇ ਸਭ ਤੋਂ ਵੱਡੇ ਸ਼ਹਿਰ ਓਡੇਸਾ ‘ਤੇ ਰਾਕੇਟ ਦਾਗੇ ਅਤੇ ਹਵਾਈ ਅੱਡੇ ਦੇ ਰਨਵੇ ਨੂੰ ਤਬਾਹ ਕਰ ਦਿੱਤਾ। ਰੂਸੀ ਹਮਲੇ ਵਿੱਚ ਕਾਲੇ ਸਾਗਰ ਦੀ ਇੱਕ ਮਹੱਤਵਪੂਰਨ ਬੰਦਰਗਾਹ ਵੀ ਤਬਾਹ ਹੋ ਗਈ ਸੀ।
ਯੂਕਰੇਨ ਦੀ ਫੌਜ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ। ‘ਟੈਲੀਗ੍ਰਾਮ’ ‘ਤੇ ਜਾਰੀ ਇਕ ਪੋਸਟ ‘ਚ ਯੂਕਰੇਨੀ ਫੌਜ ਦੀ ‘ਆਪ੍ਰੇਸ਼ਨਲ ਕਮਾਂਡ ਸਾਊਥ’ ਨੇ ਕਿਹਾ ਕਿ ਰੂਸੀ ਰਾਕੇਟ ਹਮਲਿਆਂ ਤੋਂ ਬਾਅਦ ਓਡੇਸਾ ਹਵਾਈ ਅੱਡੇ ਦਾ ਰਨਵੇਅ ਬੇਕਾਰ ਹੋ ਗਿਆ ਹੈ। ਯੂਕਰੇਨ ਦੀ ਸਮਾਚਾਰ ਕਮੇਟੀ UNIAN ਨੇ ਫੌਜ ਦੇ ਸੂਤਰਾਂ ਦੇ ਹਵਾਲੇ ਤੋਂ ਦੱਸਿਆ ਕਿ ਸਥਾਨਕ ਪ੍ਰਸ਼ਾਸਨ ਨੇ ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਸ਼ਰਨ ਲੈਣ ਲਈ ਕਿਹਾ ਹੈ। ਓਡੇਸਾ ਦੇ ਖੇਤਰੀ ਗਵਰਨਰ ਨੇ ਕਿਹਾ ਕਿ ਸ਼ਹਿਰ ਵਿੱਚ ਕਈ ਧਮਾਕਿਆਂ ਦੀ ਆਵਾਜ਼ ਸੁਣੀ ਗਈ। ਇਹ ਰਾਕੇਟ ਰੂਸ ਦੇ ਕਬਜ਼ੇ ਵਾਲੇ ਕ੍ਰੀਮੀਆ ਤੋਂ ਦਾਗੇ ਗਏ ਸਨ। ਹਮਲਿਆਂ ਵਿੱਚ ਕਿਸੇ ਜਾਨੀ ਨੁਕਸਾਨ ਦੀ ਸੂਚਨਾ ਨਹੀਂ ਹੈ। ਯੂਕਰੇਨ ਦੀ ਫੌਜ ਨੇ ਘਰਾਂ ਵਿੱਚ ਫਸੇ 20 ਲੋਕਾਂ ਨੂੰ ਬਚਾਇਆ ਹੈ। ਇਸ ਦੌਰਾਨ ਬ੍ਰਿਟੇਨ ਦੇ ਪ੍ਰਧਾਨ ਮੰਤਰੀ ਬੋਰਿਸ ਜਾਨਸਨ ਨੇ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨਾਲ ਗੱਲ ਕੀਤੀ ਅਤੇ ਸੰਯੁਕਤ ਰਾਸ਼ਟਰ ਦੁਆਰਾ ਬੰਦਰਗਾਹ ਵਾਲੇ ਸ਼ਹਿਰ ਮਾਰੀਉਪੋਲ ਤੋਂ ਨਾਗਰਿਕਾਂ ਨੂੰ ਕੱਢਣ ਲਈ ਕੀਤੇ ਜਾ ਰਹੇ ਯਤਨਾਂ ਬਾਰੇ ਜਾਣਕਾਰੀ ਦਿੱਤੀ।
ਵੀਡੀਓ ਲਈ ਕਲਿੱਕ ਕਰੋ -: