ਯੂਕਰੇਨ ਤੇ ਰੂਸ ਵਿਚਾਲੇ ਅੱਜ 12ਵਾਂ ਦਿਨ ਹੈ। ਰੂਸੀ ਫੌਜ ਵੱਲੋਂ ਯੂਕਰੇਨ ‘ਤੇ ਹਮਲਾ ਹੋਰ ਵੀ ਤੇਜ਼ ਕਰ ਦਿੱਤਾ ਗਿਆ ਹੈ। ਜਿਸ ਕਾਰਨ ਹਰ ਪਾਸੇ ਤਬਾਹੀ ਦਾ ਮੰਜ਼ਰ ਦੇਖਣ ਨੂੰ ਮਿਲ ਰਿਹਾ ਹੈ। ਪਰ ਯੂਕਰੇਨ ਦੀ ਫੌਜ ਵੱਲੋਂ ਰੂਸ ਦਾ ਡਟ ਕੇ ਮੁਕਾਬਲਾ ਕੀਤਾ ਜਾ ਰਿਹਾ ਹੈ। ਯੂਕਰੇਨ ਨੂੰ ਅਮਰੀਕਾ, ਬ੍ਰਿਟੇਨ ਤੇ ਹੋਰ ਦੇਸ਼ਾਂ ਤੋਂ ਹਥਿਆਰਾਂ ਦੀ ਸਪਲਾਈ ਹੋ ਰਹੀ ਹੈ। ਇਸੇ ਵਿਚਾਲੇ ਖਬਰ ਸਾਹਮਣੇ ਆ ਰਹੀ ਹੈ ਕਿ ਪੋਲੈਂਡ ਨੇ ਆਪਣੇ ਜਹਾਜ਼ ਚਾਲਕਾਂ ਨੂੰ ਯੂਕਰੇਨ ਭੇਜਣ ਤੇ ਆਪਣੇ ਹਵਾਈ ਖੇਤਰ ਦੀ ਵਰਤੋਂ ਦੀ ਇਜਾਜ਼ਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਦੱਸ ਦੇਈਏ ਕਿ ਰੂਸ ਨੇ ਬੀਤੇ ਦਿਨ ਧਮਕੀ ਦਿੰਦਿਆਂ ਕਿਹਾ ਸੀ ਕਿ ਜੇਕਰ ਨਾਟੋ ਨਾਲ ਜੁੜੇ ਦੇਸ਼ਾਂ ਵੱਲੋਂ ਯੂਕਰੇਨ ਨੂੰ ਫੌਜੀ ਮਦਦ ਦਿੱਤੀ ਗਈ ਤਾਂ ਉਹ ਜਵਾਬੀ ਕਾਰਵਾਈ ਕਰੇਗਾ।
ਇਸ ਤੋਂ ਪਹਿਲਾਂ ਆਈ ਸੀ ਕਿ ਪੋਲੈਂਡ ਤੇ ਅਮਰੀਕਾ ਵਿਚਾਲੇ ਯੂਕਰੇਨ ਨੂੰ ਮਦਦ ਪਹੁੰਚਾਉਣ ਲਈ ਇੱਕ ਡੀਲ ਹੋ ਸਕਦੀ ਹੈ। ਇਸ ਸਬੰਧੀ ਅਮਰੀਕੀ ਵਿਦੇਸ਼ ਮੰਤਰੀ ਨੇ ਕਿਹਾ ਸੀ ਕਿ ਨਾਟੋ ਦੇ ਮੈਂਬਰ ਦੇਸ਼ ਯੂਕਰੇਨ ਨੂੰ ਲੜਾਕੂ ਜਹਾਜ਼ ਭੇਜ ਸਕਦੇ ਹਨ। ਜਿਸਦੇ ਤਹਿਤ ਪੋਲੈਂਡ ਆਪਣੇ ਪੁਰਾਣੇ ਮਿਗ-29 ਫਾਈਟਰ ਜੈੱਟ ਤੇ ਸੁਖੋਈ-25 ਅਟੈਕ ਏਅਰਕ੍ਰਾਫਟ ਦੇ ਸਕਦਾ ਹੈ।
ਇਹ ਵੀ ਪੜ੍ਹੋ: ਯੂਕਰੇਨ-ਰੂਸ ਜੰਗ : ਹਰਜੋਤ ਦੀ ਅੱਜ ਹੋਵੇਗੀ ਵਤਨ ਵਾਪਸੀ, ਕੀਵ ‘ਚ ਲੱਗੀ ਸੀ ਗੋਲੀ
ਜ਼ਿਕਰਯੋਗ ਹੈ ਕਿ ਦੱਖਣੀ ਯੂਕਰੇਨ ਦੇ ਮਾਰੀਓਪੋਲ ਤੋਂ ਨਾਗਰਿਕਾਂ ਨੂੰ ਕੱਢਣ ਦੀਆਂ ਕੋਸ਼ਿਸ਼ਾਂ ਅਸਫਲ ਹੋ ਗਈਆਂ ਹਨ, ਕਿਉਂਕਿ ਮਾਸਕੋ ਅਤੇ ਕੀਵ ਨੇ ਇੱਕ ਦੂਜੇ ‘ਤੇ ਜੰਗਬੰਦੀ ਦੀ ਉਲੰਘਣਾ ਕਰਨ ਦਾ ਦੋਸ਼ ਲਗਾਇਆ ਹੈ। ਜੰਗ ਹੁਣ 12ਵੇਂ ਦਿਨ ‘ਤੇ ਪਹੁੰਚ ਗਈ ਹੈ। ਹੁਣ ਤੱਕ ਕਰੀਬ 15 ਲੱਖ ਲੋਕ ਯੂਕਰੇਨ ਛੱਡਣ ਲਈ ਮਜ਼ਬੂਰ ਹੋ ਚੁੱਕੇ ਹਨ। ਇਸ ਦੌਰਾਨ ਰੂਸੀ ਫੌਜ ਨੇ ਯੂਕਰੇਨ ਦੇ ਗੁਆਂਢੀ ਦੇਸ਼ਾਂ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਹੈ ਕਿ ਯੂਕਰੇਨ ਨੂੰ ‘ਨੋ-ਫਲਾਈ ਜ਼ੋਨ’ ਐਲਾਨਣ ਵਾਲੇ ਦੇਸ਼ ਨੂੰ ਜੰਗ ਵਿੱਚ ਸ਼ਾਮਿਲ ਮੰਨਿਆ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ -: