ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ 21ਵੇਂ ਭਾਰਤ-ਰੂਸ ਸਿਖਰ ਸੰਮੇਲਨ ਲਈ 6 ਦਸੰਬਰ ਨੂੰ ਭਾਰਤ ਆਉਣਗੇ। ਉਹ ਪ੍ਰਧਾਨ ਮੰਤਰੀ ਨਰਿੰਦਰ ਨਾਲ ਮੁਲਾਕਾਤ ਕਰਨਗੇ। ਕੋਰੋਨਾ ਦੇ ਦੌਰ ਦੌਰਾਨ ਦੋਵਾਂ ਨੇਤਾਵਾਂ ਦੀ ਇਹ ਪਹਿਲੀ ਮੁਲਾਕਾਤ ਹੋਵੇਗੀ। ਇਸ ਸੰਮੇਲਨ ਦੌਰਾਨ ਰਣਨੀਤਕ ਭਾਈਵਾਲੀ ਨੂੰ ਮਜ਼ਬੂਤ ਕਰਨ ‘ਤੇ ਜ਼ੋਰ ਦਿੱਤਾ ਜਾਵੇਗਾ। ਇਹ ਜਾਣਕਾਰੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਸਾਂਝੀ ਕੀਤੀ ਹੈ।
ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ 6 ਦਸੰਬਰ 2021 ਨੂੰ ਨਵੀਂ ਦਿੱਲੀ ਪਹੁੰਚਣਗੇ। ਦਰਅਸਲ, ਭਾਰਤ-ਰੂਸ ‘ਟੂ-ਪਲੱਸ-ਟੂ’ ਬੈਠਕ ਦਾ ਪਹਿਲਾ ਐਡੀਸ਼ਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਦੀ ਸ਼ਿਖਰ ਬੈਠਕ ਦੇ ਨਾਲ ਹੀ ਹੋਵੇਗਾ। ਭਾਰਤ ਅਤੇ ਰੂਸ ਵਿਚਾਲੇ ਪਹਿਲੀ 2+2 ਵਾਰਤਾ 6 ਦਸੰਬਰ ਨੂੰ ਹੋਵੇਗੀ।
ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਕਿਹਾ ਕਿ ਰੂਸ ਦੇ ਵਿਦੇਸ਼ ਮੰਤਰੀ ਸਰਗੇਈ ਲਾਵਰੋਵ ਅਤੇ ਰੱਖਿਆ ਮੰਤਰੀ ਸਰਗੇਈ ਸ਼ੋਇਗੂ ‘2+2’ ਮੰਤਰੀ ਪੱਧਰੀ ਵਾਰਤਾ ਵਿੱਚ ਹਿੱਸਾ ਲੈਣ ਲਈ 5-6 ਦਸੰਬਰ ਨੂੰ ਭਾਰਤ ਦਾ ਦੌਰਾ ਕਰਨਗੇ। ਬਾਗਚੀ ਨੇ ਕਿਹਾ ਕਿ ਇਸ ਬੈਠਕ ‘ਚ ਭਾਰਤ ਵੱਲੋਂ ਰੱਖਿਆ ਮੰਤਰੀ ਰਾਜਨਾਥ ਸਿੰਘ ਅਤੇ ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਹਿੱਸਾ ਲੈਣਗੇ।
ਵੀਡੀਓ ਲਈ ਕਲਿੱਕ ਕਰੋ -: