ਅਫ਼ਰੀਕੀ ਦੇਸ਼ ਸੇਨੇਗਲ ਵਿੱਚ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਮਿਲੀ ਜਾਣਕਾਰੀ ਅਨੁਸਾਰ ਇੱਥੇ ਦੋ ਬੱਸਾਂ ਵਿਚਾਲੇ ਭਿਆਨਕ ਟੱਕਰ ਹੋਈ ਹੈ। ਜਿਸ ਵਿੱਚ 40 ਲੋਕਾਂ ਦੀ ਮੌਤ ਹੋ ਗਈ, ਜਦਕਿ 80 ਤੋਂ ਵੱਧ ਲੋਕ ਜ਼ਖਮੀ ਹੋਏ ਹਨ। ਦੱਸਿਆ ਜ ਰਿਹਾ ਹੈ ਕਿ ਇਹ ਘਟਨਾ ਐਤਵਾਰ ਨੂੰ ਸੈਂਟਰਲ ਸੇਨੇਗਲ ਦੇ ਕੈਫਰੀਨ ਵਿੱਚ ਗਨੀਵੀ ਪਿੰਡ ਦੇ ਨੇੜੇ ਵਾਪਰੀ।

ਸੇਨੇਗਲ ਦੇ ਰਾਸ਼ਟਰਪਤੀ ਮੈਕੀ ਸਾਲ ਨੇ ਸੜਕ ਹਾਦਸੇ ਵਿੱਚ 40 ਲੋਕਾਂ ਦੀ ਮੌਤ ਨੂੰ ਲੈ ਕੇ ਸੋਗ ਜਤਾਇਆ ਹੈ। ਦੇਸ਼ ਵਿੱਚ ਤਿੰਨ ਦਿਨਾਂ ਦੇ ਰਾਸ਼ਟਰੀ ਸੋਗ ਦਾ ਐਲਾਨ ਕੀਤਾ ਗਿਆ ਹੈ। ਰਾਸ਼ਟਰਪਤੀ ਮੈਕੀ ਸਾਲ ਨੇ ਸੈਂਟਰਲ ਸੇਨੇਗਲ ਵਿੱਚ ਵਾਪਰੇ ਸੜਕ ਹਾਦਸੇ ‘ਤੇ ਦੁੱਖ ਜਤਾਉਂਦਿਆਂ ਕਿਹਾ ਕਿ ਮੈਂ ਗਨੀਬੀ ਵਿੱਚ ਵਾਪਰੇ ਦਰਦਨਾਕ ਹਾਦਸੇ ਤੋਂ ਬਹੁਤ ਦੁਖੀ ਹਾਂ, ਜਿੱਥੇ 40 ਲੋਕਾਂ ਦੀ ਮੌਤ ਹੋ ਗਈ ਤੇ ਕਈ ਗੰਭੀਰ ਵਿੱਚ ਜ਼ਖਮੀ ਹੋ ਗਏ। ਮੈਂ ਪੀੜਤਾਂ ਦੇ ਪਰਿਵਾਰਾਂ ਦੇ ਪ੍ਰਤੀ ਆਪਣੀ ਹਮਦਰਦੀ ਜਤਾਉਂਦਾ ਹਾਂ ਤੇ ਜ਼ਖਮੀ ਲੋਕਾਂ ਦੇ ਜਲਦ ਠੀਕ ਹੋਣ ਦੀ ਕਾਮਨਾ ਕਰਦਾ ਹਾਂ।
ਰਾਸ਼ਟਰਪਤੀ ਨੇ ਸੋਮਵਾਰ ਤੋਂ ਤਿੰਨ ਦਿਨਾਂ ਦੇ ਸੋਗ ਦਾ ਐਲਾਨ ਕੀਤਾ ਤੇ ਕਿਹਾ ਕਿ ਉਹ ਸੜਕ ਉਪਾਆਂ ‘ਤੇ ਚਰਚਾ ਕਰਨ ਦੇ ਲਈ ਇੱਕ ਅੰਦਰੂਨੀ ਮੰਤਰਾਲੇ ਪ੍ਰੀਸ਼ਦ ਦਾ ਆਯੋਜਨ ਕਰਨਗੇ। ਰਾਸ਼ਟਰਪਤੀ ਮੈਕੀ ਸਾਲ ਮੁਤਾਬਕ ਸੜਕ ਸੁਰੱਖਿਆ ਯਕੀਨੀ ਬਣਾਉਣ ਲਈ ਠੋਸ ਉਪਾਆਂ ‘ਤੇ ਚਰਚਾ ਕਰਨ ਦੇ ਲਈ ਇੱਕ ਬੈਠਕ ਬੁਲਾਈ ਜਾਵੇਗੀ।

ਦੱਸ ਦੇਈਏ ਕਿ ਇਸ ਘਟਨਾ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇਸ ਘਟਨਾ ਦੀ ਸ਼ੁਰੂਆਤੀ ਜਾਂਚ ਵਿੱਚ ਪਤਾ ਲੱਗਿਆ ਹੈ ਕਿ ਇੱਕ ਬੱਸ ਦਾ ਟਾਇਰ ਫਟ ਗਿਆ, ਜਿਸ ਵਿੱਚ ਉਹ ਬੇਕਾਬੂ ਹੋ ਗਈ ਤੇ ਦੂਜੇ ਪਾਸਿਓਂ ਆ ਰਹੀ ਦੂਜੀ ਬੱਸ ਨਾਲ ਜਾ ਕੇ ਟਕਰਾ ਗਈ ਤੇ ਪਲਟ ਗਈ । ਉਨ੍ਹਾਂ ਦੱਸਿਆ ਕਿ ਇਸ ਹਾਦਸੇ ਵਿੱਚ ਜ਼ਖਮੀ ਹੋਏ ਲੋਕਾਂ ਦਾ ਹਸਪਤਾਲ ਵਿੱਚ ਇਲਾਜ ਜਾਰੀ ਹੈ। ਇਨ੍ਹਾਂ ਜ਼ਖਮੀਆਂ ਵਿੱਚੋਂ ਕੁਝ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “
