ਪਾਕਿਸਤਾਨ ਨੈਸ਼ਨਲ ਅਸੈਂਬਲੀ ਦੀ ਕਾਰਵਾਈ ਸ਼ੁਰੂ ਹੋ ਗਈ ਹੈ। ਕੁਝ ਸਮੇਂ ‘ਚ ਅਗਲੇ ਪ੍ਰਧਾਨ ਮੰਤਰੀ ਦੀ ਚੋਣ ਲਈ ਵੋਟਿੰਗ ਹੋਵੇਗੀ। ਇਸ ਵੋਟਿੰਗ ‘ਚ ਸ਼ਾਹਬਾਜ਼ ਸ਼ਰੀਫ ਦਾ ਪੀਐੱਮ ਬਣਨਾ ਤੈਅ ਮੰਨਿਆ ਜਾ ਰਿਹਾ ਹੈ। ਜਾਣਕਾਰੀ ਮੁਤਾਬਕ ਸ਼ਾਹਬਾਜ਼ ਸ਼ਰੀਫ ਅੱਜ ਰਾਤ 8:30 ਵਜੇ ਪ੍ਰਧਾਨ ਮੰਤਰੀ ਅਹੁਦੇ ਦੀ ਸਹੁੰ ਚੁੱਕਣਗੇ। ਰਾਸ਼ਟਰਪਤੀ ਆਰਿਫ ਅਲਵੀ ਉਨ੍ਹਾਂ ਨੂੰ ਪਾਕਿਸਤਾਨ ਦੇ 23ਵੇਂ ਪ੍ਰਧਾਨ ਮੰਤਰੀ ਵਜੋਂ ਸਹੁੰ ਚੁਕਾਉਣਗੇ।
ਇਮਰਾਨ ਖਾਨ ਦੀ ਪਾਰਟੀ ਪੀਟੀਆਈ ਨੇ ਨਵੇਂ ਪ੍ਰਧਾਨ ਮੰਤਰੀ ਦੀ ਚੋਣ ਦੀ ਪ੍ਰਕਿਰਿਆ ਦਾ ਬਾਈਕਾਟ ਕਰਨ ਦਾ ਫੈਸਲਾ ਕੀਤਾ ਹੈ। ਪੀਟੀਆਈ ਦੇ ਸੰਸਦ ਮੈਂਬਰਾਂ ਨੇ ਅਸਤੀਫੇ ਦੇਣੇ ਸ਼ੁਰੂ ਕਰ ਦਿੱਤੇ ਹਨ। ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਅਗਲੇ ਮਹੀਨੇ ਈਦ ਤੋਂ ਬਾਅਦ ਲੰਡਨ ਤੋਂ ਆਪਣੇ ਵਤਨ ਪਰਤ ਸਕਦੇ ਹਨ। ਬੇਭਰੋਸਗੀ ਮਤੇ ਰਾਹੀਂ ਇਮਰਾਨ ਖਾਨ ਦੀ ਸਰਕਾਰ ਡਿੱਗਣ ਤੋਂ ਬਾਅਦ ਦੇਸ਼ ਵਿੱਚ ਚੱਲ ਰਹੇ ਸਿਆਸੀ ਹਲਚਲ ਦਰਮਿਆਨ ਪੀਐਮਐਲ-ਐਨ ਦੇ ਇੱਕ ਸੀਨੀਅਰ ਆਗੂ ਨੇ ਇਹ ਜਾਣਕਾਰੀ ਦਿੱਤੀ ਹੈ। ਮੀਆਂ ਜਾਵੇਦ ਲਤੀਫ ਨੇ ਕਿਹਾ ਕਿ ਨਵਾਜ਼ ਸ਼ਰੀਫ ਦੀ ਵਾਪਸੀ ਦਾ ਫੈਸਲਾ ਗਠਜੋੜ ਦੇ ਭਾਈਵਾਲਾਂ ਨਾਲ ਵਿਚਾਰ ਵਟਾਂਦਰਾ ਕੀਤਾ ਜਾਵੇਗਾ। ਇਮਰਾਨ ਖਾਨ ਦੀ ਪਾਰਟੀ ਨੇ ਫੈਸਲਾ ਕੀਤਾ ਹੈ ਕਿ ਉਨ੍ਹਾਂ ਦੇ ਵਰਕਰ ਪੂਰੇ ਪਾਕਿਸਤਾਨ ਵਿੱਚ ਵਿਰੋਧ ਪ੍ਰਦਰਸ਼ਨ ਕਰਨਗੇ। 13 ਅਪ੍ਰੈਲ ਨੂੰ ਇਮਰਾਨ ਸਰਕਾਰ ਨੂੰ ਹਟਾਉਣ ਅਤੇ ਨਵੀਂ ਸਰਕਾਰ ਦੇ ਗਠਨ ਦੇ ਖਿਲਾਫ ਪ੍ਰਦਰਸ਼ਨ ਕੀਤਾ ਜਾਵੇਗਾ।
ਪ੍ਰਧਾਨ ਮੰਤਰੀ ਬਣਨ ਤੋਂ ਪਹਿਲਾਂ ਹੀ ਸ਼ਾਹਬਾਜ਼ ਸ਼ਰੀਫ਼ ਆਪਣੇ ਇਰਾਦੇ ਜ਼ਾਹਰ ਕਰ ਚੁੱਕੇ ਹਨ। ਉਨ੍ਹਾਂ ਕਿਹਾ ਕਿ ਅਸੀਂ ਬਦਲਾ ਨਹੀਂ ਲਵਾਂਗੇ, ਕਾਨੂੰਨ ਆਪਣਾ ਕੰਮ ਕਰੇਗਾ। ਸ਼ਾਹਬਾਜ਼ ਸ਼ਰੀਫ ਦਾ ਕਹਿਣਾ ਹੈ ਕਿ ਉਹ ਬਦਲੇ ਦੀ ਰਾਜਨੀਤੀ ਨਹੀਂ ਕਰਨਗੇ। ਸ਼ਾਹਬਾਜ਼ ਸ਼ਰੀਫ ਨੇ ਐਤਵਾਰ ਨੂੰ ਪ੍ਰਧਾਨ ਮੰਤਰੀ ਅਹੁਦੇ ਲਈ ਨਾਮਜ਼ਦਗੀ ਪੱਤਰ ਦਾਖਲ ਕੀਤਾ। ਸ਼ਾਹਬਾਜ਼ ਸ਼ਰੀਫ ਨੇ ਸਈਅਦ ਨਵੀਦ ਕਮਰ, ਖੁਰਸ਼ੀਦ ਅਹਿਮਦ ਸ਼ਾਹ, ਮੋਹਸਿਨ ਡਾਵਰ ਅਤੇ ਹੋਰਾਂ ਦੇ ਨਾਲ ਐੱਨਏ ਸਕੱਤਰੇਤ ਵਿਖੇ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ। ਉਹ ਪ੍ਰਧਾਨ ਮੰਤਰੀ ਦੇ ਅਹੁਦੇ ਲਈ ਸੰਯੁਕਤ ਵਿਰੋਧੀ ਧਿਰ ਦੇ ਉਮੀਦਵਾਰ ਹਨ।
p>ਵੀਡੀਓ ਲਈ ਕਲਿੱਕ ਕਰੋ -:
“PTC ਦੇ MD ਨੂੰ ਤਿੱਖੇ ਸਵਾਲ, ਇੱਕਲਾ ਪੀਟੀਸੀ ਹੀ ਕਿਉਂ ਕਰਦੈ ਸ਼੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਦਾ ਪ੍ਰਸਾਰਣ ?”