ਅਮਰੀਕਾ ਦੇ ਆਇਡਾਹੋ ਦੇ ਇੱਕ ਸ਼ਾਪਿੰਗ ਮਾਲ ਵਿੱਚ ਮੰਗਲਵਾਰ ਨੂੰ ਗੋਲੀਬਾਰੀ ਹੋਈ ਹੈ, ਜਿਸ ਵਿੱਚ ਦੋ ਲੋਕਾਂ ਦੀ ਮੌਤ ਹੋ ਗਈ ਅਤੇ ਚਾਰ ਲੋਕ ਜ਼ਖਮੀ ਦੱਸੇ ਜਾ ਰਹੇ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਮਾਲ ਵਿੱਚ ਇੱਕ ਸ਼ੱਕੀ ਵਿਅਕਤੀ ਨੇ ਅਚਾਨਕ ਗੋਲੀਬਾਰੀ ਸ਼ੁਰੂ ਕਰ ਦਿੱਤੀ।
ਫਿਲਹਾਲ ਪੁਲਸ ਨੇ ਦੋਸ਼ੀ ਨੂੰ ਹਿਰਾਸਤ ‘ਚ ਲੈ ਲਿਆ ਹੈ। ਪੁਲਿਸ ਨੇ ਦੱਸਿਆ ਕਿ ਆਇਡਾਹੋ ਦੇ ਬੋਇਸ ਵਿੱਚ ਇੱਕ ਮਾਲ ਵਿੱਚ ਹੋਈ ਗੋਲੀਬਾਰੀ ਵਿੱਚ ਦੋ ਲੋਕਾਂ ਦੀ ਮੌਤ ਹੋ ਗਈ ਅਤੇ ਇੱਕ ਬੋਇਸ ਪੁਲਿਸ ਅਧਿਕਾਰੀ ਸਮੇਤ ਚਾਰ ਹੋਰ ਲੋਕ ਜ਼ਖਮੀ ਹੋ ਗਏ ਹਨ। ਬੋਇਸ ਪੁਲਿਸ ਮੁਖੀ ਰਿਆਨ ਲੀ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਪੁਲਿਸ ਪੀੜਤਾਂ ਦੇ ਪਰਿਵਾਰਾਂ ਨੂੰ ਸੂਚਿਤ ਕਰਨ ਦਾ ਕੰਮ ਕਰ ਰਹੀ ਹੈ। ਪੁਲਿਸ ਮੁਖੀ ਲੀ ਨੇ ਕਿਹਾ ਕਿ ਫਿਲਹਾਲ ਸਾਨੂੰ ਗੋਲੀਬਾਰੀ ਦੇ ਕਾਰਨ ਦਾ ਪਤਾ ਨਹੀਂ ਲੱਗਾ ਹੈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿੱਚ ਐਫਬੀਆਈ ਅਤੇ ਏਟੀਐਫ ਦੋਵੇਂ ਜਾਂਚ ਵਿੱਚ ਮਦਦ ਕਰ ਰਹੇ ਹਨ।
ਇਹ ਵੀ ਪੜ੍ਹੋ : ਜਿਹੜਾ ਬੰਦਾ ਕਦੇ ਮੰਤਰੀ ਤੇ MLA ਨੂੰ ਨਹੀਂ ਮਿਲਿਆ, ਉਸ ਦੀ ਪਾਰਟੀ ‘ਚ ਕਿਹੜਾ ਜਾਊ : ਨਵਜੋਤ ਕੌਰ
ਇਸ ਦੇ ਨਾਲ ਹੀ ਗੋਲੀਬਾਰੀ ਤੋਂ ਬਾਅਦ ਪ੍ਰਸ਼ਾਸਨ ਨੇ ਮਾਲ ਨੂੰ ਜਾਣ ਵਾਲੇ ਰਸਤੇ ਬੰਦ ਕਰ ਦਿੱਤੇ ਹਨ। ਪੁਲਸ ਨੇ ਦੱਸਿਆ ਕਿ ਅਧਿਕਾਰੀ ਮਾਲ ਦੀ ਹਰ ਦੁਕਾਨ ਨੂੰ ਖਾਲੀ ਕਰਵਾਉਣ ਲਈ ਕੰਮ ਕਰ ਰਹੇ ਹਨ। ਲੀ ਨੇ ਲੋਕਾਂ ਨੂੰ ਕਿਹਾ ਕਿ ਪੁਲਿਸ ਜਲਦੀ ਤੋਂ ਜਲਦੀ ਘਟਨਾ ਦੀ ਜਾਣਕਾਰੀ ਦੇਵੇਗੀ। ਬੋਇਸ ਦੀ ਮੇਅਰ ਲੌਰੇਨ ਮੈਕਕਲੀਨ ਨੇ ਪੀੜਤਾਂ ਪ੍ਰਤੀ ਸੰਵੇਦਨਾ ਪ੍ਰਗਟ ਕੀਤੀ ਅਤੇ ਮਾਲ ਦੇ ਉਨ੍ਹਾਂ ਲੋਕਾਂ ਦਾ ਧੰਨਵਾਦ ਕੀਤਾ ਜੋ ਸ਼ਾਪਿੰਗ ਕੰਪਲੈਕਸ ਦੇ ਅੰਦਰ ਲੋਕਾਂ ਦੀ ਮਦਦ ਲਈ ਆਏ ਸਨ।
ਵੀਡੀਓ ਲਈ ਕਲਿੱਕ ਕਰੋ -: