ਅਮਰੀਕਾ ਦੇ ਜਾਰਜੀਆ ਦੇ ਇੱਕ ਹੈ ਸਕੂਲ ਵਿੱਚ ਗੋਲੀਬਾਰੀ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਹਮਲੇ ਵਿੱਚ 4 ਲੋਕਾਂ ਦੀ ਮੌਤ ਹੋ ਗਈ ਹੈ, ਜਦਕਿ 9 ਲੋਕਾਂ ਦੇ ਜ਼ਖਮੀ ਹੋਣ ਦੀ ਸੂਚਨਾ ਹੈ। ਜ਼ਖਮੀਆਂ ਨੂੰ ਸਥਾਨਕ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਗੋਲੀ ਚਲਾਉਣ ਵਾਲੇ ਸ਼ੱਕੀ ਨੂੰ ਹਿਰਾਸਤ ‘ਚ ਲੈ ਲਿਆ ਗਿਆ ਹੈ। ਗੋਲੀਬਾਰੀ ਕਿਉਂ ਕੀਤੀ ਗਈ ਇਸ ਬਾਰੇ ਅਜੇ ਤੱਕ ਕੋਈ ਜਾਣਕਾਰੀ ਨਹੀਂ ਮਿਲੀ ਹੈ।
ਇਸ ਸਬੰਧੀ ਜਾਣਕਾਰੀ ਸ਼ੈਰਿਫ ਦਫ਼ਤਰ ਵੱਲੋਂ ਦਿੱਤੀ ਗਈ ਹੈ। ਘਟਨਾ ਵਾਲੇ ਸਕੂਲ ਤੋਂ ਸਾਰੇ ਵਿਦਿਆਰਥੀਆਂ ਨੂੰ ਬਾਹਰ ਕੱਢਿਆ ਜਾ ਰਿਹਾ ਹੈ। ਬੈਰੀ ਕਾਉਂਟੀ ਦੇ ਸ਼ੈਰਿਫ ਜੂਡ ਸਮਿਥ ਦੇ ਦੱਸਿਆ ਕਿ ਪਰਿਵਾਰਕ ਮੈਂਬਰਾਂ ਨੂੰ ਵਿਦਿਆਰਥੀਆਂ ਨੂੰ ਲੈ ਜਾਣ ਲਈ ਕਿਹਾ ਗਿਆ ਹੈ। ਸਥਾਨਕ ਅਧਿਆਕਰੀ ਸਕੂਲੀ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਮਾਤਾ-ਪਿਤਾ ਨਾਲ ਮਿਲਾ ਰਹੇ ਹਨ। ਪ੍ਰਸ਼ਾਸ਼ਨ ਨੇ ਬੈਰੀ ਕਾਉਂਟੀ ਜ਼ਿਲ੍ਹੇ ਦੇ ਸਾਰੇ ਸਕੂਲਾਂ ਨੂੰ ਬੰਦ ਕਰ ਦਿੱਤਾ ਹੈ। ਸੁਰੱਖਿਆ ਦੇ ਤੌਰ ‘ਤੇ ਜ਼ਿਲ੍ਹੇ ਦੇ ਸਾਰੇ ਹਾਈ ਸਕੂਲਾਂ ਵਿੱਚ ਪੁਲਿਸ ਨੂੰ ਤਾਇਨਾਤ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : ਧਰਮਬੀਰ ਤੇ ਪ੍ਰਣਵ ਨੇ ਕੀਤਾ ਕਮਾਲ, ਕਲੱਬ ਥ੍ਰੋਅ ‘ਚ ਸੋਨਾ-ਚਾਂਦੀ ਦਾ ਤਗਮਾ ਜਿੱਤਿਆ, PM ਨੇ ਦਿੱਤੀ ਵਧਾਈ
ਅਮਰੀਕੀ ਰਾਸ਼ਟਰਪਤੀ ਜੋ ਬਿਡੇਨ ਨੂੰ ਇਸ ਘਟਨਾ ਦੀ ਜਾਣਕਾਰੀ ਦਿੱਤੀ ਗਈ ਹੈ। ਜਾਰਜੀਆ ਦੇ ਗਵਰਨਰ ਬ੍ਰਾਇਨ ਕੈਂਪ ਨੇ ਇੱਕ ਬਿਆਨ ਵਿੱਚ ਕਿਹਾ, “ਮੈਂ ਅਧਿਕਾਰੀਆਂ ਨੂੰ ਅਪਲਾਚੀ ਹਾਈ ਸਕੂਲ ਵਿੱਚ ਵਾਪਰੀ ਘਟਨਾ ਦਾ ਜਵਾਬ ਦੇਣ ਲਈ ਕਿਹਾ ਹੈ ਅਤੇ ਸਾਰੇ ਜਾਰਜੀਅਨਾਂ ਨੂੰ ਬੈਰੋ ਕਾਉਂਟੀ ਅਤੇ ਰਾਜ ਭਰ ਵਿੱਚ ਵਿਦਿਆਰਥੀਆਂ ਦੀ ਸੁਰੱਖਿਆ ਲਈ ਕਾਰਵਾਈ ਕਰਨ ਦੀ ਅਪੀਲ ਕੀਤੀ ਹੈ।” ਐਫਬੀਆਈ ਦੇ ਅਟਲਾਂਟਾ ਦਫਤਰ ਨੇ ਇੱਕ ਬਿਆਨ ਵਿੱਚ ਕਿਹਾ- ਸਾਡੇ ਅਧਿਕਾਰੀ ਸਥਾਨਕ ਕਾਨੂੰਨ ਲਾਗੂ ਕਰਨ ਵਾਲਿਆਂ ਨਾਲ ਤਾਲਮੇਲ ਅਤੇ ਸਹਾਇਤਾ ਕਰਨ ਲਈ ਮੌਕੇ ‘ਤੇ ਹਨ।
ਵੀਡੀਓ ਲਈ ਕਲਿੱਕ ਕਰੋ -: