ਆਸਟ੍ਰੇਲੀਆ ਦੇ ਇੱਕ ਪੇਂਡੂ ਖੇਤਰ ਵਿੱਚ 2 ਪੁਲਿਸ ਅਧਿਕਾਰੀਆਂ ਸਣੇ 6 ਲੋਕਾਂ ਦਾ ਗੋ.ਲੀ ਮਾਰ ਕੇ ਕ.ਤਲ ਕਰ ਦਿੱਤਾ ਗਿਆ । ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਪੁਲਿਸ ਅਧਿਕਾਰੀ ਇੱਕ ਵਿਅਕਤੀ ਦੇ ਲਾਪਤਾ ਹੋਣ ਦੀ ਸ਼ਿਕਾਇਤ ਦੀ ਜਾਂਚ ਦੇ ਸਿਲਸਿਲੇ ਵਿੱਚ ਮੌਕੇ ’ਤੇ ਪਹੁੰਚੇ ਸਨ। ਪੁਲਿਸ ਨੇ ਦੱਸਿਆ ਕਿ ਇਹ ਘਟਨਾ ਸੋਮਵਾਰ ਸ਼ਾਮ 6 ਵਜੇ ਦੇ ਕਰੀਬ ਵਾਪਰੀ, ਜਦੋਂ 4 ਅਧਿਕਾਰੀ ਕੁਈਨਜ਼ਲੈਂਡ ਵਿੱਚ ਇੱਕ ਰਿਮੋਟ ਪ੍ਰਾਪਰਟੀ ‘ਤੇ ਪਹੁੰਚੇ । ਅਧਿਕਾਰੀਆਂ ਨੇ ਦੱਸਿਆ ਕਿ ਘੱਟੋਂ-ਘੱਟ ਦੋ ਹਮਲਾਵਰਾਂ ਨੇ ਵਾਈਬਿਲਾ ਵਿੱਚ ਪੇਂਡੂ ਖੇਤਰ ਵਿੱਚ ਪੁਲਿਸ ਅਧਿਕਾਰੀਆਂ ‘ਤੇ ਗੋਲੀਬਾਰੀ ਕੀਤੀ । ਪੁਲਿਸ ਨੇ ਦੱਸਿਆ ਕਿ ਉਨ੍ਹਾਂ ਨੇ ਜਵਾਬੀ ਕਾਰਵਾਈ ਕੀਤੀ ਪਰ 2 ਅਧਿਕਾਰੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ ਅਤੇ ਉਨ੍ਹਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ । ਮੌਕੇ ਤੇ ਮੌਜੂਦ ਇਕ ਹੋਰ ਵਿਅਕਤੀ ਦੀ ਵੀ ਗੋਲੀ ਲੱਗਣ ਨਾਲ ਮੌਤ ਹੋ ਗਈ।
ਕੁਈਨਜ਼ਲੈਂਡ ਦੀ ਪੁਲਿਸ ਕਮਿਸ਼ਨਰ ਕੈਟਰੀਨਾ ਕੈਰੋਲ ਨੇ ਇੱਕ ਨਿਊਜ਼ ਕਾਨਫਰੰਸ ਵਿੱਚ ਦੱਸਿਆ ਕਿ ਸ਼ੁਰੂਆਤੀ ਗੋਲੀਬਾਰੀ ਵਿੱਚ ਇੱਕ ਹੋਰ ਅਧਿਕਾਰੀ ਨੂੰ ਗੋਲੀ ਲੱਗ ਗਈ ਸੀ, ਜਦਕਿ ਇੱਕ ਹੋਰ ਅਧਿਕਾਰੀ ਆਪਣੀ ਜਾਨ ਬਚਾਅ ਕੇ ਉੱਥੋਂ ਭੱਜਣ ਵਿੱਚ ਕਾਮਯਾਬ ਰਿਹਾ । ਅਧਿਕਾਰੀਆਂ ਨੇ ਦੱਸਿਆ ਕਿ ਇਸ ਤੋਂ ਬਾਅਦ ਵਿਸ਼ੇਸ਼ ਪੁਲਸ ਅਧਿਕਾਰੀਆਂ ਅਤੇ ਹਵਾਈ ਫ਼ੌਜ ਨੂੰ ਮਦਦ ਲਈ ਬੁਲਾਇਆ ਗਿਆ ਅਤੇ ਘਟਨਾ ਸਥਾਨ ਨੂੰ ਘੇਰ ਲਿਆ ਗਿਆ । ਇਸ ਤੋਂ ਬਾਅਦ ਰਾਤ 10.30 ਵਜੇ ਦੇ ਕਰੀਬ ਪੁਲਿਸ ਨਾਲ ਹੋਏ ਇੱਕ ਹੋਰ ਮੁਕਾਬਲੇ ਵਿੱਚ 2 ਪੁਰਸ਼ ਅਤੇ 1 ਮਹਿਲਾ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ: ਅਫਗਾਨਿਸਤਾਨ ‘ਚ ਲੜਕੀਆਂ ਸਾਹਮਣੇ ਨਵੀਂ ਮੁਸੀਬਤ, ਸਕੂਲ ਜਾਏ ਬਿਨਾਂ ਪ੍ਰੀਖਿਆ ਦੇਣ ਦਾ ਦਿੱਤਾ ਫਰਮਾਨ
ਕੈਰੋਲ ਨੇ ਕਿਹਾ ਕਿ ਬਦਕਿਸਮਤੀ ਨਾਲ ਹਾਲ ਹੀ ਵਿੱਚ ਕਿਸੇ ਇੱਕ ਘਟਨਾ ਵਿੱਚ ਮੌਤਾਂ ਦੀ ਸਭ ਤੋਂ ਗਿਣਤੀ ਜ਼ਿਆਦਾ ਹੈ। ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਅਲਬਾਨੀਜ਼ ਨੇ ਇਸ ਘਟਨਾ ‘ਤੇ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਵਾਈਬਿਲਾ ਵਿੱਚ ਭਿਆਨਕ ਦ੍ਰਿਸ਼। ਕੁਈਨਜ਼ਲੈਂਡ ਦੇ ਉਨ੍ਹਾਂ ਪੁਲਿਸ ਅਧਿਕਾਰੀਆਂ ਦੇ ਪਰਿਵਾਰਾਂ ਅਤੇ ਦੋਸਤਾਂ ਲਈ ਇੱਕ ਦਿਲ ਦਹਿਲਾਉਣ ਵਾਲਾ ਦਿਨ, ਜਿਨ੍ਹਾਂ ਨੇ ਡਿਊਟੀ ਦੌਰਾਨ ਆਪਣੀ ਜਾਨ ਗਵਾ ਦਿੱਤੀ ।
ਵੀਡੀਓ ਲਈ ਕਲਿੱਕ ਕਰੋ -: