ਆਰਥਿਕ ਸੰਕਟ ਨਾਲ ਜੂਝ ਰਹੇ ਸ਼੍ਰੀਲੰਕਾ ਦੇ ਰਾਸ਼ਟਰਪਤੀ ਗੋਟਬਾਯਾ ਰਾਜਪਕਸ਼ੇ ਦੇਸ਼ ਛੱਡ ਕੇ ਮਾਲਦੀਵ ਭੱਜ ਗਏ ਹਨ। ਰਾਜਪਕਸ਼ੇ ਦੇ ਦੇਸ਼ ਛੱਡਣ ਤੋਂ ਬਾਅਦ ਲੋਕਾਂ ਦਾ ਗੁੱਸਾ ਭੜਕ ਗਿਆ ਹੈ। ਰਾਜਧਾਨੀ ਕੋਲੰਬੋ ਦੀਆਂ ਸੜਕਾਂ ‘ਤੇ ਪ੍ਰਦਰਸ਼ਨਕਾਰੀ ਜਮ ਕੇ ਪ੍ਰਦਰਸ਼ਨ ਕਰ ਰਹੇ ਹਨ। ਲੋਕਾਂ ਦੇ ਜ਼ੋਰਦਾਰ ਵਿਰੋਧ ਪ੍ਰਦਰਸ਼ਨ ਦੇ ਮੱਦੇਨਜ਼ਰ ਪ੍ਰਧਾਨ ਮੰਤਰੀ ਰਾਨਿਲ ਵਿਕਰਮਸਿੰਘੇ ਨੇ ਐਮਰਜੈਂਸੀ ਦਾ ਐਲਾਨ ਕਰ ਦਿੱਤਾ ਹੈ।
ਦੱਸ ਦੇਈਏ ਕਿ ਹਜ਼ਾਰਾਂ ਦੀ ਗਿਣਤੀ ਵਿੱਚ ਲੋਕ ਸੰਸਦ ਭਵਨ ਵੱਲ ਮਾਰਚ ਕਰ ਰਹੇ ਹਨ। ਕਈ ਥਾਵਾਂ ‘ਤੇ ਪੁਲਿਸ ਤੇ ਪ੍ਰਦਰਸ਼ਨਕਾਰੀਆਂ ਵਿੱਚ ਹਿੰਸਕ ਝੜਪ ਹੋਈ ਹੈ। ਜਿਸ ਕਾਰਨ ਪੁਲਿਸ ਨੂੰ ਬਲ ਦੀ ਵਰਤੋਂ ਕਰਨੀ ਪੈ ਰਹੀ ਹੈ। ਉੱਥੇ ਹੀ ਦੋ ਗੁੱਟ ਆਪਸ ਵਿੱਚ ਭਿੜ ਗਏ, ਜਿਸ ਕਾਰਨ 12 ਲੋਕ ਜ਼ਖਮੀ ਹੋ ਗਏ। ਭੀੜ ਨੂੰ ਕਾਬੂ ਕਰਨ ਲਈ ਹੰਝੂ ਗੈਸ ਦੇ ਗੋਲੇ ਤੱਕ ਛੱਡੇ ਗਏ ਹਨ।
ਇਹ ਵੀ ਪੜ੍ਹੋ: SC ਸਕਾਲਰਸ਼ਿਪ ਘਪਲਾ, ਵੱਡੇ ਐਕਸ਼ਨ ਦੀ ਤਿਆਰੀ ‘ਚ ਮਾਨ ਸਰਕਾਰ, ਧਰਮਸੋਤ ‘ਤੇ ਕਸੇਗਾ ਸ਼ਿਕੰਜਾ
ਇਸ ਸਬੰਧੀ ਸ਼੍ਰੀਲੰਕਾਈ ਏਅਰ ਫੋਰਸ ਮੀਡੀਆ ਡਾਇਰੈਕਟਰ ਨੇ ਕਿਹਾ ਕਿ ਰਾਸ਼ਟਰਪਤੀ ਗੋਟਬਾਯਾ ਰਾਜਪਕਸ਼ੇ, ਫਰਸਟ ਲੇਡੀ ਅਤੇ ਦੋ ਬਾਡੀਗਾਰਡਾਂ ਨੂੰ ਮਾਲਦੀਵ ਜਾਂ ਲਈ ਰੱਖਿਆ ਮੰਤਰਾਲੇ ਤੋਂ ਇਮੀਗ੍ਰੇਸ਼ਨ, ਕਸਟਮ ਤੇ ਬਾਕੀ ਕਾਨੂੰਨਾਂ ਨੂੰ ਲੈ ਕੇ ਪੂਰੀ ਤਰ੍ਹਾਂ ਆਗਿਆ ਦਿੱਤੀ ਗਈ ਸੀ।
ਵੀਡੀਓ ਲਈ ਕਲਿੱਕ ਕਰੋ -: