Sri Lanka says after criticism: ਸ੍ਰੀਲੰਕਾ ਨੇ ਬੁਰਕੇ ‘ਤੇ ਰੋਕ ਲਗਾਉਣ ਦੇ ਮਾਮਲੇ ਵਿੱਚ ਯੂ-ਟਰਨ ਲੈ ਲਿਆ ਹੈ। ਪਾਕਿਸਤਾਨ ਸਣੇ ਮੁਸਲਿਮ ਦੇਸ਼ਾਂ ਦੇ ਵਿਰੋਧ ਦੇ ਮੱਦੇਨਜ਼ਰ ਸਰਕਾਰ ਇਸ ਮੁੱਦੇ ‘ਤੇ ਅੱਗੇ ਵਧਣ ਲਈ ਤਿਆਰ ਨਹੀਂ ਹੈ। ਸ੍ਰੀਲੰਕਾ ਦਾ ਕਹਿਣਾ ਹੈ ਕਿ ਬੁਰਕੀ ‘ਤੇ ਰੋਕ ਦਾ ਸਿਰਫ਼ ਪ੍ਰਸਤਾਵ ਰੱਖਿਆ ਗਿਆ ਸੀ ਅਤੇ ਇਸ ਵਿਸ਼ੇ ਵਿੱਚ ਕੋਈ ਵੀ ਜਲਦਬਾਜੀ ਨਹੀਂ ਕੀਤੀ ਜਾਵੇਗੀ। ਦੱਸ ਦੇਈਏ ਕਿ ਪਬਲਿਕ ਸਿਕਿਓਰਿਟੀ ਮੰਤਰੀ ਸਰਥ ਵੀਰਸੇਕੇਰਾ ਨੇ ਸ਼ਨੀਵਾਰ ਨੂੰ ਕਿਹਾ ਕਿ ਬੁਰਕੇ ‘ਤੇ ਪਾਬੰਦੀ ਲਗਾਈ ਜਾਵੇਗੀ। ਪਰ ਹੁਣ ਵਿਦੇਸ਼ ਮੰਤਰਾਲੇ ਦਾ ਕਹਿਣਾ ਹੈ ਕਿ ਇਸ ‘ਤੇ ਕੋਈ ਫੈਸਲਾ ਨਹੀਂ ਲਿਆ ਗਿਆ ਹੈ ਅਤੇ ਇਹ ਸਿਰਫ਼ ਇੱਕ ਪ੍ਰਸਤਾਵ ਸੀ।
Ambassador ਨੇ ਜਤਾਈ ਸੀ ਨਰਾਜ਼ਗੀ
ਇੱਕ ਵਿਗਿਆਨ ਦੀ ਵੈਬਸਾਈਟ ਅਨੁਸਾਰ ਸ਼੍ਰੀਲੰਕਾਈ ਸਰਕਾਰ ਨੇ ਇੱਕ ਬਿਆਨ ਜਾਰੀ ਕਰਦਿਆਂ ਕਿਹਾ ਕਿ ਸਾਰੇ ਪੱਖਾਂ ਤੋਂ ਗੱਲਬਾਤ ਅਤੇ ਆਮ ਸਹਿਮਤੀ ਦੇ ਬਾਅਦ ਹੀ ਬੁਰਕੇ ‘ਤੇ ਪਾਬੰਦੀ ਲਗਾਉਣ ਦਾ ਫੈਸਲਾ ਲਿਆ ਜਾਵੇਗਾ। ਸ਼੍ਰੀਲੰਕਾ ਨੇ ਪਾਕਿਸਤਾਨ ਦੇ ਕਰੜੇ ਵਿਰੋਧ ਤੋਂ ਬਾਅਦ ਆਪਣੇ ਕਦਮ ਵਾਪਸ ਲਏ ਹਨ। ਸ੍ਰੀਲੰਕਾ ਵਿੱਚ ਪਾਕਿਸਤਾਨ ਦੇ ਰਾਜਦੂਤ ਸਾਦ ਕੱਟਕ ਨੇ ਬੁਰਕੇ ‘ਤੇ ਪਾਬੰਦੀ ਲਗਾਉਣ ਦੀ ਆਲੋਚਨਾ ਕਰਦਿਆਂ ਕਿਹਾ ਸੀ ਕਿ ਇਸ ਨਾਲ ਨਾ ਸਿਰਫ ਸ੍ਰੀਲੰਕਾ ਬਲਕਿ ਪੂਰੀ ਦੁਨੀਆਂ ਦੇ ਮੁਸਲਮਾਨਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੇਗੀ ।
ਪਿੱਛੇ ਹਟਣ ਦਾ ਇਹ ਹੈ ਮੁੱਖ ਕਾਰਨ
ਪਾਕਿਸਤਾਨ ਅਤੇ ਬੰਗਲਾਦੇਸ਼ ਸਣੇ 47 ਦੇਸ਼ ਅਗਲੇ ਹਫਤੇ ਜਿਨੇਵਾ ਵਿੱਚ ਹੋਣ ਵਾਲੀ ਵੋਟਿੰਗ ਵਿੱਚ ਹਿੱਸਾ ਲੈਣਗੇ। ਇਸ ਵਿੱਚ ਸ੍ਰੀਲੰਕਾ ਵਿੱਚ ਮਨੁੱਖੀ ਅਧਿਕਾਰਾਂ ਦੀ ਸਥਿਤੀ ‘ਤੇ ਵੋਟਾਂ ਪਾਈਆਂ ਜਾਣਗੀਆਂ। ਅਜਿਹੇ ਵਿੱਚ ਜੇਕਰ ਸ੍ਰੀਲੰਕਾ ਬੁਰਕੇ ‘ਤੇ ਰੋਕ ਲਗਾਉਂਦਾ ਹੈ, ਤਾਂ ਉਸ ਨੂੰ ਬਹੁਤ ਸਾਰੀਆਂ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਵੇਗਾ। ਇਸ ਮਾਮਲੇ ‘ਤੇ ਨਜ਼ਰ ਰੱਖਣ ਵਾਲੇ ਲੋਕਾਂ ਦਾ ਕਹਿਣਾ ਹੈ ਕਿ ਜੇਕਰ ਸ੍ਰੀਲੰਕਾ ਖਿਲਾਫ਼ ਸੰਯੁਕਤ ਰਾਸ਼ਟਰ ਵਿੱਚ ਕੋਈ ਵੀ ਪ੍ਰਸ੍ਤਾਵ ਪਾਸ ਹੁੰਦਾ ਹੈ ਤਾਂ ਉਸ ਨੂੰ ਦਹਾਕਿਆਂ ਤੱਕ ਲੋਕਾਂ ਦੇ ਸਵਾਲਾਂ ਦਾ ਜਵਾਬ ਦੇਣਾ ਪਵੇਗਾ।
ਇਹ ਵੀ ਦੇਖੋ: ਕੈਪਟਨ ਨੂੰ ਵਾਅਦੇ ਯਾਦ ਕਰਾਉਣ ਲਈ ਬਦਾਮ ਲੈ ਕੇ ਆਏ ਮੁਲਾਜ਼ਮ, ਦੇਖ ਕੇ ਗੁੱਸੇ ਚ ਆਇਆ ਸਿੰਘ, ਪਾ ‘ਤਾ ਭੜਥੂ